ETV Bharat / state

ਕੈਪਟਨ ਅਮਰਿੰਦਰ ਵੱਲੋਂ ਡੀ.ਜੀ.ਪੀ. ਨੂੰ ਰਾਜਸੀ ਆਗੂਆਂ ਤੇ ਗੈਂਗਸਟਰਾਂ ਵਿਚਾਲੇ ਸਾਂਝ ਦੀ ਜਾਂਚ ਦੇ ਆਦੇਸ਼

ਪੰਜਾਬ ਵਿੱਚ ਰਾਜਸੀ ਆਗੂਆਂ ਤੇ ਗੈਂਗਸਟਰਾਂ ਵਿਚਾਲੇ ਗਠਜੋੜ ਦੇ ਦੋਸ਼ਾਂ ਦੀਆਂ ਮੀਡੀਆ ਰਿਪੋਰਟਾਂ ਦਾ ਖੁਦ ਹੀ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ।

ਕੈਪਟਨ ਅਮਰਿੰਦਰ ਸਿੰਘ
ਕੈਪਟਨ ਅਮਰਿੰਦਰ ਸਿੰਘ
author img

By

Published : Dec 7, 2019, 11:34 PM IST

ਚੰਡੀਗੜ੍ਹ: ਪੰਜਾਬ 'ਚ ਰਾਜਸੀ ਆਗੂਆਂ ਤੇ ਗੈਂਗਸਟਰਾਂ ਵਿਚਾਲੇ ਗਠਜੋੜ ਦੇ ਦੋਸ਼ਾਂ ਦੀਆਂ ਮੀਡੀਆ ਰਿਪੋਰਟਾਂ ਦਾ ਖੁਦ ਹੀ ਨੋਟਿਸ ਲੈਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਮਾਮਲੇ ਦੀ ਜਾਂਚ ਦੇ ਹੁਕਮ ਦਿੰਦੇ ਹੋਏ ਵਾਅਦਾ ਕੀਤਾ ਹੈ ਕਿ ਕਿਸੇ ਦੇ ਵੀ ਦੋਸ਼ੀ ਪਾਏ ਜਾਣ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

  • Have directed @DGPPunjabPolice to probe into the alleged nexus between gangsters & some politicians, evident from pictures and documents I have recieved. No one encouraging unlawful activities will be spared and stern action, whatever warranted as per law, shall be taken.

    — Capt.Amarinder Singh (@capt_amarinder) December 7, 2019 " class="align-text-top noRightClick twitterSection" data=" ">

ਮੁੱਖ ਮੰਤਰੀ ਨੇ 5 ਦਸੰਬਰ ਨੂੰ ਜਾਰੀ ਆਪਣੇ ਹੁਕਮਾਂ ਵਿੱਚ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਉਨ੍ਹਾਂ ਇਲਜ਼ਾਮਾਂ ਦੀ ਪੜਤਾਲ ਕਰਨ ਲਈ ਕਿਹਾ ਹੈ ਜੋ ਉਨ੍ਹਾਂ ਕੋਲ ਪੇਸ਼ ਕੀਤੇ ਦਸਤਾਵੇਜ਼ਾਂ, ਤਸਵੀਰਾਂ ਦੇ ਆਧਾਰ ਉਤੇ ਲਗਾਏ ਗਏ ਹਨ ਜੋ ਕਿ ਵਿਰੋਧੀ ਪਾਰਟੀਆਂ ਵੱਲੋਂ ਲਾਏ ਗਏ ਦੋਸ਼ਾਂ ਦੇ ਉਲਟ ਕਹਾਣੀ ਬਿਆਨ ਕਰਦੇ ਹਨ। ਤਸਵੀਰਾਂ ਵਿੱਚ ਇੱਕ ਬਦਨਾਮ ਅਪਰਾਧੀ ਜਿਸ ਖਿਲਾਫ ਕਈ ਕੇਸ ਦਰਜ ਹਨ ਅਤੇ ਉਸ ਦੇ ਨਾਮੀ ਗੈਂਗਸਟਰਾਂ ਨਾਲ ਵੀ ਸਬੰਧ ਹਨ, ਚੋਟੀ ਦੇ ਅਕਾਲੀ ਆਗੂਆਂ ਸਮੇਤ ਸੁਖਬੀਰ ਬਾਦਲ, ਬਿਕਰਮ ਮਜੀਠੀਆ ਤੇ ਹਰਸਿਮਰਤ ਬਾਦਲ ਦੇ ਨਾਲ ਨਜ਼ਰ ਆਉਂਦਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਇਹ ਸਾਫ ਕਰਦਿਆਂ ਕਿਹਾ, ''ਸੂਬੇ ਵਿੱਚ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਉਤਸ਼ਾਹਤ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਉਸ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।'

ਸਾਬਕਾ ਅਕਾਲੀ ਸਰਪੰਚ ਦਲਬੀਰ ਢਿੱਲਵਾਂ ਦੇ ਕਤਲ ਤੋਂ ਬਾਅਦ ਅਕਾਲੀ ਦਲ ਤੇ ਭਾਜਪਾ ਵੱਲੋਂ ਪਿਛਲੇ ਕੁਝ ਦਿਨਾਂ ਤੋਂ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਉਪਰ ਲਗਾਏ ਜਾ ਰਹੇ ਦੋਸ਼ਾਂ ਉਤੇ ਪ੍ਰਤੀਕਿਰਿਆ ਦਿੰਦਿਆਂ ਮੁੱਖ ਮੰਤਰੀ ਨੇ ਅੱਗੇ ਕਿਹਾ, ''ਮੈਨੂੰ ਇਸ ਗੱਲ ਉਤੇ ਰੱਤੀ ਭਰ ਵੀ ਸ਼ੱਕ ਨਹੀਂ ਕਿ ਮੇਰੇ ਕਿਸੇ ਵੀ ਸਾਥੀ ਦਾ ਅਜਿਹੀ ਕਿਸੇ ਵੀ ਘਿਨਾਉਣੀ ਗਤੀਵਿਧੀ ਵਿੱਚ ਹੱਥ ਹੋਵੇ। ਰੰਧਾਵਾ ਨੇ ਆਪਣੇ ਉਪਰ ਲੱਗੇ ਦੋਸ਼ਾਂ ਨੂੰ ਰੱਦ ਕਰਦਿਆਂ ਝੂਠਾ ਤੇ ਬੇਬੁਨਿਆਦ ਦੱਸਦਿਆਂ ਖੁਦ ਅਕਾਲੀ ਆਗੂਆਂ ਨੂੰ ਚੁਣੌਤੀ ਦਿੱਤੀ ਹੈ ਕਿ ਉਹ ਕਿਸੇ ਵੀ ਨਿਰਪੱਖ ਜਾਂਚ ਏਜੰਸੀ ਜਾਂ ਮੌਜੂਦਾ ਜੱਜ ਤੋਂ ਜਾਂਚ ਕਰਵਾਉਣ ਨੂੰ ਤਿਆਰ ਹਨ। ਇਹ ਅਕਾਲੀ ਹੀ ਹਨ ਜਿਹੜੇ ਗੈਂਗਸਟਰਾਂ ਦੀ ਸਰਪ੍ਰਸਤੀ ਕਰਦੇ ਹਨ ਅਤੇ ਸੂਬੇ ਵਿੱਚ ਜੇਲ ਪ੍ਰਬੰਧਨ ਦਾ ਬੇੜਾ ਗਰਕ ਕਰ ਦਿੱਤਾ।

ਰੰਧਾਵਾ ਨੇ ਕਿਹਾ ਹੈ ਕਿ ਸੁਖਬੀਰ ਬਾਦਲ ਨੂੰ ਬਿਕਰਮ ਸਿੰਘ ਮਜੀਠੀਆ ਦੀ ਡਰੱਗ ਤਸਕਰਾਂ ਅਤੇ ਗੈਂਗਸਟਰਾਂ ਨਾਲ ਸਾਂਝ ਦੇ ਦੋਸ਼ਾਂ ਦੀ ਜਾਂਚ ਦੀ ਮੰਗ ਕਰਨੀ ਚਾਹੀਦੀ ਹੈ। ਦੋਵੇਂ ਸੁਖਬੀਰ ਤੇ ਮਜੀਠੀਆ ਨੂੰ ਇਸ ਜਾਂਚ ਲਈ ਸਹਿਮਤੀ ਦੇਣੀ ਚਾਹੀਦੀ ਹੈ। ਰੰਧਾਵਾ ਨੇ ਮਜੀਠੀਆ ਉੱਤੇ ਵਰਦਿਆਂ ਉਸ ਨੂੰ ਗੈਂਗਸਟਰਾਂ ਤੇ ਡਰੱਗ ਤਸਕਰਾਂ ਦਾ ਸੁਦਾਗਰ ਆਖਿਆ। ਰੰਧਾਵਾ ਨੇ ਅੱਗੇ ਕਿਹਾ ਕਿ ਜੇਲ ਵਿੱਚ ਬੰਦ ਜੱਗੂ ਭਗਵਾਨ ਪੁਰੀਆ ਜਿਸ ਨਾਲ ਉਸ ਦੀ ਸਾਂਝ ਦੇ ਦੋਸ਼ ਲਾਏ ਜਾ ਰਹੇ ਹਨ, ਅਸਲ ਵਿੱਚ ਅਕਾਲੀ-ਭਾਜਪਾ ਦੇ ਰਾਜ ਵਿੱਚ ਸਰਗਰਮ ਸੀ ਅਤੇ ਇਸ ਗੈਂਗਸਟਰ ਖਿਲਾਫ ਦਰਜ 44 ਕੇਸਾਂ ਵਿੱਚੋਂ 29 ਕੇਸ ਇਕੱਲੇ ਮਜੀਠੀਆ ਦੇ ਹਲਕੇ ਨਾਲ ਸਬੰਧਤ ਹਨ।

Intro:Body:

sd

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.