ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ 'ਚ ਸਜ਼ਾ ਕੱਟ ਰਹੇ ਬੱਬਰ ਖ਼ਾਲਸਾ ਇੰਟਰਨੈਸ਼ਨਲ ਦੇ ਆਗੂ ਜਗਤਾਰ ਸਿੰਘ ਹਵਾਰਾ ਨੂੰ ਮੰਗਲਵਾਰ ਜ਼ਿਲ੍ਹਾ ਅਦਾਲਤ 'ਚ ਪੇਸ਼ ਕੀਤਾ ਗਿਆ। ਦੱਸ ਦਈਏ ਕਿ ਚੰਡੀਗੜ੍ਹ ਦੀ ਮਾਡਲ ਬੁੜੈਲ ਜੇਲ੍ਹ 'ਚ ਸੁਰੰਗ ਬਣਾ ਕੇ ਫ਼ਰਾਰ ਹੋਣ ਦੇ ਮਾਮਲੇ 'ਚ ਹਵਾਰਾ ਖ਼ਿਲਾਫ਼ ਜ਼ਿਲ੍ਹਾ ਅਦਾਲਤ 'ਚ ਕੇਸ ਚੱਲ ਰਿਹਾ ਹੈ।
10 ਅਗਸਤ ਨੂੰ ਹੋਵੇਗੀ ਸੁਣਵਾਈ: ਹਾਲਾਂਕਿ ਜਗਤਾਰ ਸਿੰਘ ਹਵਾਰਾ ਇਸ ਸਮੇਂ ਦਿੱਲੀ ਦੀ ਤਿਹਾੜ ਜੇਲ੍ਹ 'ਚ ਬੰਦ ਹੈ ਅਤੇ ਉਸ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ 'ਚ ਪੇਸ਼ ਕੀਤਾ ਗਿਆ ਹੈ। ਮੰਗਲਵਾਰ ਨੂੰ ਸੁਣਵਾਈ ਨਹੀਂ ਹੋਈ ਅਤੇ ਅਦਾਲਤ ਨੇ ਹੁਕਮ ਜਾਰੀ ਕਰਦੇ ਹੋਏ ਕਿਹਾ ਕਿ ਅਗਲੀ ਸੁਣਵਾਈ 10 ਅਗਸਤ ਨੂੰ ਹੋਵੇਗੀ। ਜਗਤਾਰ ਸਿੰਘ ਹਵਾਰਾ ਨੂੰ ਹਿਰਾਸਤ ਵਿੱਚ ਬਚਾਅ ਪੱਖ ਦੇ ਵਕੀਲ ਐਡਵੇਕੋਟ ਜਸਪਾਲ ਸਿੰਘ ਮੰਝਪੁਰ ਅਤੇ ਮੁਲਜ਼ਮਾਂ ਦੇ ਵਕੀਲ ਦਿਲਸ਼ੇਰ ਸਿੰਘ ਜੰਡਿਆਲਾ ਵੱਲੋਂ ਪੇਸ਼ ਕੀਤਾ ਗਿਆ।
ਵਿਅਕਤੀਗਤ ਅਦਾਲਤ 'ਚ ਪੇਸ਼ ਹੋਵੇ: ਜੇਲ੍ਹ ਪ੍ਰਸ਼ਾਸਨ ਵੱਲੋਂ ਵੀਡੀਓ ਕਾਨਫਰੰਸ ਰਾਹੀਂ ਜਗਤਾਰ ਸਿੰਘ ਹਵਾਰਾ ਨੂੰ ਪੇਸ਼ ਕਰਦਿਆਂ ਆਪਣੀਆਂ ਦਲੀਲਾਂ ਦਿੱਤੀਆਂ ਗਈਆਂ । ਜਿਸ 'ਚ ਅਦਾਲਤ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਮਾਮਲਾ ਇਲਜ਼ਾਮ ਅਤੇ ਬਹਿਸ ਲਈ ਤੈਅ ਹੈ। ਇਸ ਲਈ ਇਹ ਜ਼ਰੂਰੀ ਹੈ ਕਿ ਜਗਤਾਰ ਸਿੰਘ ਹਵਾਰਾ ਨੂੰ ਅਦਾਲਤ 'ਚ ਵਿਅਕਤੀਗਤ ਤੌਰ 'ਤੇ ਪੇਸ਼ ਕੀਤਾ ਜਾਵੇ।
ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਹੋਣ: ਅਦਾਲਤ ਵੱਲੋਂ 10 ਅਗਸਤ ਨੂੰ ਮੁਲਜ਼ਮ ਨੂੰ ਹਰ ਹਾਲਤ ਵਿੱਚ ਪੇਸ਼ ਕਰਨ ਲਈ ਕਿਹਾ ਕਿ ਸੁਪਰਡੈਂਟ ਤਿਹਾੜ ਜੇਲ੍ਹ ਮੰਡੋਲੀ ਦਿੱਲੀ ਨੂੰ ਇੱਕ ਵੱਖਰਾ ਪੱਤਰ ਲਿਖਿਆ ਜਾਵੇ ਤਾਂ ਜੋ ਮੌਜੂਦਾ ਕੇਸ ਵਿੱਚ ਹੋਰ ਦੇਰੀ ਨੂੰ ਰੋਕਿਆ ਜਾ ਸਕੇ। ਇਸ ਸਬੰਧੀ ਪੱਤਰ ਐਸ.ਐਸ.ਪੀ ਮੁਹਾਲੀ ਨੂੰ ਭੇਜਿਆ ਗਿਆ ਹੈ ਤਾਂ ਜੋ ਤੈਅ ਮਿਤੀ ਨੂੰ ਇਸ ਮਾਮਲੇ ਵਿੱਚ ਮੁਲਜ਼ਮ ਜਗਤਾਰ ਸਿੰਘ ਹਵਾਰਾ ਦੀ ਪੇਸ਼ੀ ’ਤੇ ਨਜ਼ਰ ਰੱਖਣ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ।
ਮੋਹਾਲੀ 'ਚ ਪੱਕਾ ਮੋਰਚਾ: ਜਗਤਾਰ ਹਵਾਰਾ ਸਮੇਤ ਬਾਕੀ ਜੇਲ੍ਹ 'ਚ ਬੰਦ ਸਿੰਘਾਂ ਦੀ ਰਿਹਾਈ ਲਈ ਮੋਹਾਲੀ ਚੰਡੀਗੜ੍ਹ ਵਿੱਚ ਪੱਕਾ ਕੌਮੀ ਇਨਸਾਫ਼ ਮੋਰਚਾ ਲੱਗਿਆ ਹੋਇਆ ਹੈ। ਜਦ ਕਿ ਇਸ ਮੋਰਚੇ ਨੂੰ ਲੈ ਕੇ ਹਾਈ ਕੋਰਟ ਵਿੱਚ ਮਾਮਲਾ ਚੱਲ ਰਿਹਾ ਹੈ ਕਿ ਧਰਨੇ ਨੂੰ ਹਟਾਇਆ ਜਾਵੇ। ਫਿਲਹਾਲ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਹੀ ਕੋਈ ਵਿਚਲਾ ਹੱਲ ਕੱਢਣ ਦੇ ਹੁਕਮ ਜਾਰੀ ਕੀਤੇ ਹਨ।
- ਲੋੜਵੰਦਾਂ ਨੂੰ ਘਰ ਬਣਾਉਣ ਲਈ ਸੀਐੱਮ ਮਾਨ ਨੇ ਵੰਡੀ 101 ਕਰੋੜ ਰੁਪਏ ਦੀ ਰਾਸ਼ੀ, ਕਿਹਾ- ਨਹੀਂ ਕੀਤਾ ਕੋਈ ਅਹਿਸਾਨ ਇਹ ਸਰਕਾਰ ਦੀ ਡਿਊਟੀ
- NIA ਅਦਾਲਤ ਨੇ ਪੰਜਾਬ ਨਾਲ ਸਬੰਧਿਤ 6 ਅੱਤਵਾਦੀਆਂ ਨੂੰ ਭਗੌੜਾ ਕਰਾਰ ਦਿੱਤਾ, ਵਿਦੇਸ਼ਾਂ ਵਿੱਚੋਂ ਚਲਾ ਰਹੇ ਨੇ ਨੈੱਟਵਰਕ
- India In World Cup : ਵੈਸਟਇੰਡੀਜ਼ ਨੂੰ ਟੀਮ ਇੰਡੀਆ ਨੇ ਹਰਾਇਆ, ਫਿਰ ਵੀ ਵਿਸ਼ਵ ਕੱਪ ਦੀਆਂ ਤਿਆਰੀਆਂ ਉੱਤੇ ਉੱਠੇ ਸਵਾਲ
ਕਤਲ ਦੇ ਇਲਜ਼ਾਮ: ਜਗਤਾਰ ਸਿੰਘ ਹਵਾਰਾ 'ਤੇ 21 ਦਸੰਬਰ 1992 ਨੂੰ ਚਮਕੌਰ ਸਾਹਿਬ ਵਿਖੇ ਸ਼ਹੀਦੀ ਜੋੜ ਮੇਲ ਦੌਰਾਨ ਵਿਸ਼ੇਸ਼ ਪੁਲਿਸ ਅਧਿਕਾਰੀ ਸੁਨੀਲ ਕੁਮਾਰ ਦਾ ਕਤਲ ਕਰਨ ਦਾ ਵੀ ਇਲਜ਼ਾਮ ਲਾਇਆ ਗਿਆ ਸੀ। ਹਾਲਾਂਕਿ ਫਰਵਰੀ 2017 ਵਿੱਚ ਉਸ ਨੂੰ ਇਲਜ਼ਾਮ ਤੋਂ ਬਰੀ ਕਰ ਦਿੱਤਾ ਗਿਆ।
ਮੁੱਖ ਮੰਤਰੀ ਬੇਅੰਤ ਸਿੰਘ ਦਾ ਕਤਲ: ਹਵਾਰਾ 'ਤੇ ਪੰਜਾਬ ਦੇ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦਾ ਇਲਜ਼ਾਮ ਲਗਾਇਆ ਗਿਆ ਸੀ। 31 ਅਗਸਤ 1995 ਨੂੰ ਦਿਲਾਵਰ ਸਿੰਘ ਬੱਬਰ ਨੇ ਇੱਕ ਮਨੁੱਖੀ ਬੰਬ ਬਣ ਕੇ ਬੇਅੰਤ ਸਿੰਘ ਨੂੰ ਬਲਾਸਟ ਰਾਹੀਂ ਕਤਲ ਕਰ ਦਿੱਤਾ ਸੀ। ਇਸ ਧਮਾਕੇ ਵਿੱਚ 17 ਲੋਕ ਮਾਰੇ ਗਏ ਅਤੇ 15 ਹੋਰ ਜ਼ਖਮੀ ਹੋਏ ਸਨ।
ਜਗਤਾਰ ਸਿੰਘ ਹਵਾਰਾ ਨੂੰ 2007 ਵਿੱਚ ਚੰਡੀਗੜ੍ਹ ਦੀ ਅਦਾਲਤ ਵਿੱਚ ਮੁਕੱਦਮਾ ਚੱਲਣ ਤੋਂ ਬਾਅਦ ਮੌਤ ਦੀ ਸਜ਼ਾ ਸੁਣਾਈ ਗਈ ਸੀ। ਹਵਾਰਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਅਪੀਲ ਕੀਤੀ ਸੀ। ਅਕਤੂਬਰ 2010 ਵਿੱਚ ਉਸ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲ ਦਿੱਤਾ ਸੀ। ਹਵਾਰਾ ਦੇ ਇਸ ਮਾਮਲੇ ਦੀ ਅਗਲੀ ਸੁਣਵਾਈ ਸੁਪਰੀਮ ਕੋਰਟ ਵਿੱਚ ਵਿਚਾਰ ਅਧੀਨ ਹੈ।
2004 ਬੁੜੈਲ ਜੇਲ੍ਹ: ਹਵਾਰਾ ਉਸ ਸਮੇਂ ਸੁਰਖੀਆਂ ਵਿੱਚ ਆਏ ਜਦੋਂ 2004 ਵਿੱਚ ਉਹ ਬੁੜੈਲ ਦੀ ਸਭ ਤੋਂ ਵੱਧ ਸੁਰੱਖਿਆ ਜੇਲ੍ਹ ਵਿੱਚੋਂ ਬਚ ਨਿਕਲਿਆ ਅਤੇ ਦੋ ਹੋਰ ਸਿੱਖ ਕੈਦੀਆਂ ਸਮੇਤ 0 ਫੁੱਟ ਦੀ ਸੁਰੰਗ ਪੁੱਟ ਕੇ ਫਰਾਰ ਹੋ ਗਿਆ। ਉਸ ਨੂੰ 2005 ਵਿੱਚ ਦਿੱਲੀ ਤੋਂ ਦੁਬਾਰਾ ਗ੍ਰਿਫਤਾਰ ਕਰ ਲਿਆ ਗਿਆ ਸੀ।