ਚੰਡੀਗੜ੍ਹ: ਕੈਬਿਨੇਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਮੁਖਤਾਰ ਅੰਸਾਰੀ ਨਾਲ ਰਿਸ਼ਤਿਆਂ ਨੂੰ ਲੈ ਕੇ ਪੰਜਾਬ ਸਰਕਾਰ ਤੇ ਮੰਤਰੀ ਘਿਰਦੇ ਨਜ਼ਰ ਆ ਰਹੇ ਹਨ। ਇੱਕ ਪਾਸੇ ਜਿੱਥੇ ਉੱਤਰ ਪ੍ਰਦੇਸ਼ ਸਰਕਾਰ ਦੇ ਮੰਤਰੀ ਸਿਧਾਰਥ ਨਾਥ ਨੇ ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ’ਤੇ ਵੱਡੇ ਇਲਜ਼ਾਮ ਲਗਾਉਦਿਆਂ ਯੂ.ਪੀ. ਵਿਖੇ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਮੁਖਤਾਰ ਅੰਸਾਰੀ ਦੇ ਜਾਣਕਾਰਾਂ ਨਾਲ ਮੁਲਾਕਾਤ ਕਰਨ ਦੀ ਗੱਲ ਕਹੀ, ਉਥੇ ਹੀ ਪੰਜਾਬ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਐਡੀਸ਼ਨਲ ਚੀਫ਼ ਸੈਕਟਰੀ ਸਰਕਾਰੀ ਤੌਰ ’ਤੇ ਸੁਖਜਿੰਦਰ ਰੰਧਾਵਾ ਦੀਆਂ ਮੁਖਤਾਰ ਅੰਸਾਰੀ ਦੇ ਰਿਸ਼ਤੇਦਾਰਾਂ ਨਾਲ ਫੋਟੋਆਂ ਜਾਰੀ ਕਰਨ ਜਾ ਰਹੇ ਹਨ ਅਤੇ ਉਸ ਤੋਂ ਬਾਅਦ ਸੁਖਜਿੰਦਰ ਰੰਧਾਵਾ ਦੇ ਸਾਰੇ ਝੂਠਾਂ ਦਾ ਖੁਲਾਸਾ ਹੋ ਜਾਵੇਗਾ।
ਇਹ ਵੀ ਪੜੋ: ਸੀਵਰੇਜ ਦੇ ਖੁੱਲ੍ਹੇ ਮੈਨਹੋਲ ਕਾਰਨ ਵਾਪਰਿਆ ਹਾਦਸਾ, ਐਕਟਿਵਾ ਸਵਾਰ ਦੋ ਲੜਕੀਆਂ ਜਖ਼ਮੀ
ਦੱਸ ਦੇਈਏ ਕਿ ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ 2 ਦਿਨ ਵਾਸਤੇ ਲਖਨਊ ਦੌਰੇ ’ਤੇ ਸਨ ਅਤੇ ਚਰਚਾ ਹੈ ਕਿ ਲਖਨਊ ਦੌਰ ਦੇ ਦੌਰਾਨ ਮੁਖਤਾਰ ਅੰਸਾਰੀ ਦੇ ਨਾਲ ਜੁੜੇ ਲੋਕਾਂ ਨਾਲ ਉਨ੍ਹਾਂ ਦੀ ਮੁਲਾਕਾਤ ਹੋਈ। ਹਾਲਾਂਕਿ ਸੁਖਜਿੰਦਰ ਸਿੰਘ ਰੰਧਾਵਾ ਨੇ ਮੁਲਾਕਾਤ ਨਾ ਕਰਨ ਦੀ ਗੱਲ ਕਹਿ ਹੈ।
ਇਹ ਵੀ ਪੜੋ: ਅੰਮ੍ਰਿਤਸਰ: ਸਿਹਤ ਕਰਮਚਾਰੀਆਂ ਨੇ ਐਮਰਜੈਂਸੀ ਸੇਵਾਵਾਂ ਕੀਤੀਆਂ ਬੰਦ