ETV Bharat / state

Kumari Ritu Bahri Acting CJI: ਪੰਜਾਬ-ਹਰਿਆਣਾ ਹਾਈਕੋਰਟ 'ਚ ਕਾਰਜਕਾਰੀ ਚੀਫ ਜਸਟਿਸ ਦੀ ਨਿਯੁਕਤੀ, ਜਲੰਧਰ ਨਾਲ ਸਬੰਧਤ ਕੁਮਾਰੀ ਰਿਤੂ ਬਾਹਰੀ ਸੰਭਾਲਣਗੇ ਅਹੁਦਾ

author img

By ETV Bharat Punjabi Team

Published : Oct 12, 2023, 1:56 PM IST

ਭਾਰਤ ਸਰਕਾਰ ਦੇ ਕਾਨੂੰਨ ਮੰਤਰਾਲੇ ਨੇ ਜਸਟਿਸ ਰਿਤੂ ਬਾਹਰੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਕਾਰਜਕਾਰੀ ਚੀਫ਼ ਜਸਟਿਸ (Acting Chief Justice) ਵਜੋਂ ਨਿਯੁਕਤ ਕਰਨ ਦਾ ਹੁਕਮ ਜਾਰੀ ਕੀਤਾ ਹੈ। ਉਹ ਜਲਦ ਇਸ ਅਹੁਦੇ ਨੂੰ ਸੰਭਾਲਣਗੇ। ਇਸ ਸਮੇਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਜਸਟਿਸ ਰਵੀ ਸ਼ੰਕਰ ਝਾਅ ਚੀਫ਼ ਜਸਟਿਸ ਵਜੋਂ ਕੰਮ ਕਰ ਰਹੇ ਹਨ। ਉਹ 13 ਅਕਤੂਬਰ ਨੂੰ ਸੇਵਾਮੁਕਤ ਹੋ ਜਾਣਗੇ।

Jalandhar related Kumari Ritu Bahri will take over as Acting Chief Justice in the Punjab Haryana High Court
Kumari Ritu Bahri Acting CJi: ਪੰਜਾਬ-ਹਰਿਆਣਾ ਹਾਈਕੋਰਟ 'ਚ ਕਾਰਜਕਾਰੀ ਚੀਫ ਜਸਟਿਸ ਦੀ ਨਿਯੁਕਤੀ, ਜਲੰਧਰ ਨਾਲ ਸਬੰਧਿਤ ਕੁਮਾਰੀ ਰਿਤੂ ਬਾਹਰੀ ਸੰਭਾਲਣਗੇ ਅਹੁਦਾ

ਚੰਡੀਗੜ੍ਹ: ਦੇਸ਼ ਦੀ ਰਾਸ਼ਟਰਪਤੀ ਨੇ ਸੰਵਿਧਾਨ ਦੀ ਧਾਰਾ 223 ਤਹਿਤ ਨੋਟੀਫਿਕੇਸ਼ਨ ਜਾਰੀ ਕਰਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਵਿੱਚ ਕੁਮਾਰੀ ਰਿਤੂ ਬਾਹਰੀ ਨੂੰ ਕਾਰਜਕਾਰੀ ਚੀਫ਼ ਜਸਟਿਸ (Acting Chief Justice) ਦਾ ਚਾਰਜ ਦਿੱਤਾ ਹੈ। ਹਾਈ ਕੋਰਟ ਦੇ ਮੌਜੂਦਾ ਚੀਫ਼ ਜਸਟਿਸ ਰਵੀਸ਼ੰਕਰ ਝਾਅ ਸ਼ੁੱਕਰਵਾਰ 13 ਅਕਤੂਬਰ ਨੂੰ ਸੇਵਾਮੁਕਤ ਹੋ ਰਹੇ ਹਨ। ਇਸ ਤੋਂ ਬਾਅਦ ਜਲੰਧਰ ਨਾਲ ਸਬੰਧਿਤ ਜਸਟਿਸ ਕੁਮਾਰੀ ਰਿਤੂ ਬਾਹਰੀ ਸ਼ਨੀਵਾਰ ਤੋਂ ਅਹੁਦਾ ਸੰਭਾਲਣਗੇ। ਦੱਸ ਦਈਏ ਪੰਜਾਬ ਹਰਿਆਣਾ ਹਾਈਕੋਰਟ ਦੀ ਜੱਜ ਕੁਮਾਰੀ ਜਸਟਿਸ ਰਿਤੂ ਬਾਹਰੀ ਨੂੰ ਹਾਈਕੋਰਟ ਦੀ ਕਾਰਜਕਾਰੀ ਚੀਫ਼ ਜਸਟਿਸ ਵਜੋਂ ਨਿਯੁਕਤ ਕੀਤਾ ਗਿਆ ਹੈ। ਭਾਰਤ ਸਰਕਾਰ ਦੇ ਕਾਨੂੰਨ ਅਤੇ ਨਿਆਂ ਮੰਤਰਾਲੇ ਵੱਲੋਂ ਇਹ ਹੁਕਮ ਜਾਰੀ ਕੀਤਾ ਗਿਆ ਹੈ।

ਜਲੰਧਰ ਨਾਲ ਹੈ ਸਬੰਧ: ਕਾਰਜਕਾਰੀ ਚੀਫ਼ ਜਸਟਿਸ ਵਜੋਂ ਅਹੁਦਾ ਸੰਭਾਲਣ ਜਾ ਰਹੀ ਰਿਤੂ ਬਾਹਰੀ (Ritu Bahri) ਮੂਲ ਰੂਪ ਵਿੱਚ ਜਲੰਧਰ ਪੰਜਾਬ ਦੀ ਰਹਿਣ ਵਾਲੀ ਹੈ। ਉਨ੍ਹਾਂ ਦਾ ਜਨਮ 1962 ਵਿੱਚ ਹੋਇਆ ਸੀ। ਜੱਜ ਰਿਤੂ ਬਾਹਰੀ ਨੇ ਆਪਣੀ ਮੁੱਢਲੀ ਸਿੱਖਿਆ ਚੰਡੀਗੜ੍ਹ ਦੇ ਸਕੂਲ ਤੋਂ ਹਾਸਿਲ ਕੀਤੀ। ਉਨ੍ਹਾਂ ਨੇ 1985 ਵਿੱਚ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਤੋਂ ਕਾਨੂੰਨ ਦੀ ਪੜ੍ਹਾਈ ਪੂਰੀ ਕੀਤੀ। ਉਹ ਪਹਿਲੀ ਵਾਰ 1986 ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਕੌਂਸਲ ਵਿੱਚ ਰਜਿਸਟਰਡ ਹੋਏ ਸਨ । ਇਸ ਤੋਂ ਇਵਾਲਾ ਦੱਸ ਦਈਏ ਜਸਟਿਸ ਬਾਹਰੀ ਨੂੰ 1992 ਵਿੱਚ ਸਹਾਇਕ ਐਡਵੋਕੇਟ ਜਨਰਲ, ਹਰਿਆਣਾ ਵਜੋਂ ਨਿਯੁਕਤ ਕੀਤਾ ਗਿਆ ਸੀ। ਇਸ ਤੋਂ ਬਾਅਦ, ਉਨ੍ਹਾਂ ਨੂੰ ਅਗਸਤ 1999 ਵਿੱਚ ਡਿਪਟੀ ਐਡਵੋਕੇਟ ਜਨਰਲ, ਹਰਿਆਣਾ ਅਤੇ ਦਸੰਬਰ 2009 ਵਿੱਚ ਸੀਨੀਅਰ ਐਡਵੋਕੇਟ ਜਨਰਲ, ਹਰਿਆਣਾ ਵਜੋਂ ਨਿਯੁਕਤ ਕੀਤਾ ਗਿਆ ਸੀ।

ਪਿਤਾ ਵੀ ਸਨ ਜਸਟਿਸ: ਹਰਿਆਣਾ ਰਾਜ ਦੀ ਨੁਮਾਇੰਦਗੀ ਕਰਦੇ ਹੋਏ, ਉਨ੍ਹਾਂ ਨੇ ਕਈ ਕੰਮ ਸੰਭਾਲੇ। ਸੇਵਾ ਮਾਮਲਿਆਂ, ਭੂਮੀ ਗ੍ਰਹਿਣ, ਟੈਕਸ, ਮਾਲ, ਲੇਬਰ ਕੇਸ ਅਤੇ MACT ਕੇਸਾਂ ਨਾਲ ਸਬੰਧਤ ਕੇਸ। ਉਨ੍ਹਾਂ ਨੂੰ 16 ਅਗਸਤ, 2010 ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਜੱਜ ਵਜੋਂ ਤਰੱਕੀ ਦਿੱਤੀ ਗਈ ਸੀ। ਰਿਤੂ ਬਾਹਰੀ ਦੇ ਪਿਤਾ ਜਸਟਿਸ ਅੰਮ੍ਰਿਤ ਲਾਲ ਬਾਹਰੀ 1994 ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਸੇਵਾਮੁਕਤ ਹੋਏ ਸਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.