ETV Bharat / state

ਜੋਗਿੰਦਰ ਸਿੰਘ ਮਾਨ ਪੰਜਾਬ ਐਗਰੋ ਇੰਡਸਟਰੀਜ਼ ਦੇ ਚੇਅਰਮੈਨ ਨਿਯੁਕਤ - chandigarh news

ਸੀਨੀਅਰ ਕਾਂਗਰਸੀ ਆਗੂ ਜੋਗਿੰਦਰ ਸਿੰਘ ਮਾਨ ਨੇ 1985, 1992 ਅਤੇ 2002 'ਚ ਤਿੰਨ ਵਾਰ ਪੰਜਾਬ ਵਿਧਾਨ ਸਭਾ ਵਿੱਚ ਫਗਵਾੜਾ ਵਿਧਾਨ ਸਭਾ ਹਲਕੇ ਦੀ ਨੁਮਾਇੰਦਗੀ ਕੀਤੀ ਸੀ। ਮਾਨ ਨੇ ਸਾਬਕਾ ਮੁੱਖ ਮੰਤਰੀਆਂ ਮਰਹੂਮ ਬੇਅੰਤ ਸਿੰਘ ਅਤੇ ਹਰਚਰਨ ਸਿੰਘ ਬਰਾੜ ਤੋਂ ਇਲਾਵਾ ਰਜਿੰਦਰ ਕੌਰ ਭੱਠਲ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ 'ਚ ਬਤੌਰ ਮੰਤਰੀ ਵੀ ਸੇਵਾ ਨਿਭਾਈ।

ਫ਼ੋਟੋ
ਫ਼ੋਟੋ
author img

By

Published : Dec 27, 2019, 10:25 PM IST

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਜੋਗਿੰਦਰ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਇੱਥੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ, ਵਿਧਾਇਕਾਂ ਅਤੇ ਕਾਂਗਰਸ ਦੇ ਹੋਰ ਸੀਨੀਅਰ ਆਗੂਆਂ ਦੀ ਹਾਜ਼ਰੀ ਵਿੱਚ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ (ਪੀ.ਏ.ਆਈ.ਸੀ.) ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ।

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਜਾਖੜ ਨੇ ਮਾਨ ਨੂੰ ਉਨ੍ਹਾਂ ਦੀ ਨਵੀਂ ਨਿਯੁਕਤੀ 'ਤੇ ਵਧਾਈ ਦਿੰਦਿਆਂ ਉਹਨਾਂ ਵਲੋਂ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਅਤੇ ਸਮਾਜ ਦੇ ਗਰੀਬ ਵਰਗਾਂ ਦੀ ਭਲਾਈ ਲਈ ਨਿਭਾਈਆਂ ਬੇਮਿਸਾਲ ਸੇਵਾਵਾਂ ਨੂੰ ਯਾਦ ਕੀਤਾ।

ਉਨ੍ਹਾਂ ਕਿਹਾ ਕਿ ਮਾਨ ਨੇ ਆਪਣੇ ਪੰਜ ਦਹਾਕਿਆਂ ਤੋਂ ਵੱਧ ਸਮੇਂ ਦੇ ਲੰਮੇ ਰਾਜਨੀਤਿਕ ਕਾਰਜਕਾਲ ਦੌਰਾਨ ਪਾਰਟੀ ਅਤੇ ਸੂਬੇ ਦੇ ਲੋਕਾਂ ਦੀ ਸੇਵਾ ਕੀਤੀ ਹੈ। ਉਨ੍ਹਾਂ ਉਮੀਦ ਜਤਾਈ ਕਿ ਮਾਨ ਦੀ ਯੋਗ ਅਗਵਾਈ ਹੇਠ ਸੂਬਾ ਸਰਕਾਰ ਦੀ ਪੰਜਾਬ ਭਰ ਵਿੱਚ ਖੇਤੀ ਅਧਾਰਤ ਉਦਯੋਗਾਂ ਨੂੰ ਹੋਰ ਉਤਸ਼ਾਹਤ ਕਰਨ ਦੀ ਯੋਜਨਾ ਨੂੰ ਲਾਗੂ ਕਰਨ ਵਿੱਚ ਪੀ.ਏ.ਆਈ.ਸੀ. ਨੂੰ ਸਹਾਇਤਾ ਮਿਲੇਗੀ ਜਿਸ ਨਾਲ ਸੂਬੇ ਵਿੱਚ ਕਿਸਾਨਾਂ ਦੀ ਆਮਦਨ ਵਧਾਉਣ ਵਿੱਚ ਵੀ ਮਦਦ ਮਿਲੇਗੀ।

ਮਾਨ ਨੇ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੀ.ਏ.ਆਈ.ਸੀ. ਨੂੰ ਨਵੀਆਂ ਉਚਾਈਆਂ 'ਤੇ ਲਿਜਾਣ ਲਈ ਆਪਣੀ ਯੋਗਤਾ ਤੇ ਸਮਰੱਥਾ ਨਾਲ ਸੰਸਥਾ ਦੀ ਸੇਵਾ ਕਰਨਗੇ। ਉਨ੍ਹਾਂ ਮੁੱਖ ਮੰਤਰੀ ਨੂੰ ਭਰੋਸਾ ਦਿੱਤਾ ਕਿ ਉਹ ਚੇਅਰਮੈਨ ਵਜੋਂ ਆਪਣੀਆਂ ਜ਼ਿੰਮੇਵਾਰੀਆਂ ਅਤੇ ਫਰਜ਼ਾਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਨਿਭਾਉਣਗੇ।

ਸੀਨੀਅਰ ਕਾਂਗਰਸੀ ਆਗੂ ਮਾਨ ਨੇ 1985, 1992 ਅਤੇ 2002 'ਚ ਤਿੰਨ ਵਾਰ ਪੰਜਾਬ ਵਿਧਾਨ ਸਭਾ ਵਿੱਚ ਫਗਵਾੜਾ ਵਿਧਾਨ ਸਭਾ ਹਲਕੇ ਦੀ ਨੁਮਾਇੰਦਗੀ ਕੀਤੀ ਸੀ। ਮਾਨ ਨੇ ਸਾਬਕਾ ਮੁੱਖ ਮੰਤਰੀਆਂ ਮਰਹੂਮ ਬੇਅੰਤ ਸਿੰਘ ਅਤੇ ਹਰਚਰਨ ਸਿੰਘ ਬਰਾੜ ਤੋਂ ਇਲਾਵਾ ਰਜਿੰਦਰ ਕੌਰ ਭੱਠਲ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ 'ਚ ਬਤੌਰ ਮੰਤਰੀ ਵੀ ਸੇਵਾ ਨਿਭਾਈ।

Intro:Body:

Title *:

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.