ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਨੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਵੀ ਮੌਜੂਦ ਸਨ।
ਅਹੁਦਾ ਸੰਭਾਲਣ ਤੋਂ ਬਾਅਦ ਮਾਨ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਉਹ ਜਿਸ ਤਰੀਕੇ ਨਾਲ ਪੰਜਾਬ ਨੂੰ ਪਹਿਲਾਂ ਵੀ ਆਪਣੀਆਂ ਸੇਵਾਵਾਂ ਦੇ ਚੁੱਕੇ ਨੇ ਉਸੇ ਤਰ੍ਹਾਂ ਐਗਰੋ ਇੰਡਸਟਰੀ 'ਚ ਵੀ ਆਪਣੀ ਸੇਵਾਵਾਂ ਪੂਰੀ ਤਨਦੇਹੀ ਨਾਲ ਨਿਭਾਉਣਗੇ।
ਦੱਸਣਯੋਗ ਹੈ ਕਿ ਮਾਮੇ ਵੱਲੋਂ ਫਗਵਾੜਾ ਵਿਧਾਨ ਸਭਾ ਸੀਟ ਦੇ ਲਈ ਇਸ ਵਾਰ ਵੀ ਚੋਣਾਂ ਦੇ ਵਿੱਚ ਟਿਕਟ ਲਈ ਦਾਅਵੇਦਾਰੀ ਦਿੱਤੀ ਗਈ ਸੀ ਪਰ ਹਾਈ ਕਮਾਨ ਦੇ ਵੱਲੋਂ ਬਲਵਿੰਦਰ ਸਿੰਘ ਧਾਲੀਵਾਲ ਨੂੰ ਉਮੀਦਵਾਰ ਬਣਾਇਆ ਗਿਆ ਜੋਗਿੰਦਰ ਮਾਨ ਨੇ ਉਸ ਨੂੰ ਲੈ ਕੇ ਨਾਰਾਜ਼ ਸਨ ਬਾਅਦ ਦੇ ਵਿੱਚ ਪੰਜਾਬ ਦੇ ਇੰਡਸਟਰੀ ਮਨਿਸਟਰ ਸੁੰਦਰ ਸ਼ਾਮ ਅਰੋੜਾ ਨੇ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਮਾਨ ਦੀ ਮੁਲਾਕਾਤ ਕਰਵਾ ਕੇ ਇਨ੍ਹਾਂ ਦੀ ਨਾਰਾਜ਼ਗੀ ਦੂਰ ਕਰਵਾਈ ਸੀ ਉਦੋਂ ਮਾਨ ਨੂੰ ਆਸ਼ਵਾਸਨ ਦਿੱਤਾ ਗਿਆ ਸੀ ਕਿ ਪਾਰਟੀ ਉਨ੍ਹਾਂ ਦਾ ਸਨਮਾਨ ਜ਼ਰੂਰ ਕਰੇਗੀ ਇਸੇ ਤਹਿਤ ਉਨ੍ਹਾਂ ਨੂੰ ਐਗਰੋ ਇੰਡਸਟਰੀਜ਼ ਦਾ ਚੇਅਰਮੈਨ ਬਣਾਇਆ ਗਿਆ ਹੈ।
ਜ਼ਿਕਰਯੋਗ ਹੈ ਕਿ ਸੀਨੀਅਰ ਕਾਂਗਰਸੀ ਆਗੂ ਜੋਗਿੰਦਰ ਸਿੰਘ ਮਾਨ ਨੇ 1985,1992 ਅਤੇ 2002 ਵਿੱਚ ਤਿੰਨ ਵਾਰ ਪੰਜਾਬ ਵਿਧਾਨ ਸਭਾ 'ਚ ਫਗਵਾੜਾ ਵਿਧਾਨ ਸਭਾ ਹਲਕੇ ਦੀ ਨੁਮਾਇੰਦਗੀ ਕੀਤੀ ਸੀ।