ਚੰਡੀਗੜ੍ਹ: ਅੱਜ ਵਿਸ਼ਵ ਭਰ ਵਿੱਚ ਸ੍ਰੀ ਗੁਰੂ ਰਾਮਦਾਸ ਜੀ ਦਾ ਜੋਤਿ ਜੋਤ ਦਿਵਸ ਮਨਾਇਆ ਜਾ ਰਿਹਾ ਹੈ। ਦੇਸ਼-ਵਿਦੇਸ਼ ਦੇ ਵੱਖ-ਵੱਖ ਗੁਰੂਘਰਾਂ ਵਿੱਚ ਅੱਜ ਸਮਾਗਮ ਕਰਵਾਏ ਜਾ ਰਹੇ ਹਨ ਤੇ ਸ੍ਰੀ ਅਖੰਡ ਖਾਠ ਸਾਹਿਬ ਦੇ ਭੋਗ ਪਾਏ ਜਾ ਰਹੇ ਹਨ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਗੁਰੂ ਘਰ ਹਾਜ਼ਰੀ ਭਰ ਰਹੀ ਹੈ।
ਜਨਮ ਅਤੇ ਮਾਤਾ-ਪਿਤਾ: ਸ੍ਰੀ ਗੁਰੂ ਰਾਮਦਾਸ ਜੀ ਦਾ ਜਨਮ 1534 ਈਸਵੀ ਨੂੰ ਚੂਨਾ ਮੰਡੀ, ਲਾਹੌਰ ਵਿਖੇ ਪਿਤਾ ਸ੍ਰੀ ਹਰਦਾਸ ਜੀ ਅਤੇ ਮਾਤਾ ਦਇਆ ਕੌਰ ਜੀ ਦੇ ਘਰ ਹੋਇਆ। ਗੁਰੂ ਰਾਮਦਾਸ ਜੀ ਪਹਿਲਾ ਨਾਂ ਜੇਠਾ ਸਿੰਘ ਸੀ। ਬਚਪਨ ਵਿੱਚ ਹੀ ਗੁਰੂ ਜੀ ਦੇ ਸਿਰ ਤੋਂ ਮਾਤਾ-ਪਿਤਾ ਦਾ ਸਾਇਆ ਉੱਠ ਗਿਆ ਸੀ, ਜਿਸ ਕਾਰਨ ਬਚਪਨ ਦਾ ਬਹੁਤਾ ਸਮਾਂ ਗੁਰੂ ਜੀ ਨੇ ਨਾਨਕੇ ਘਰ ਪਿੰਡ ਬਾਸਰਕੇ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਬਿਤਾਇਆ। ਇਥੇ ਗੁਰੂ ਜੀ ਘੁੰਗਣੀਆਂ ਵੇਚਕੇ ਘਰ ਦਾ ਗੁਜ਼ਾਰਾ ਚਲਾਉਂਦੇ ਸਨ।
ਬੀਬੀ ਭਾਨੀ ਜੀ ਨਾਲ ਹੋਇਆ ਵਿਆਹ: ਸ੍ਰੀ ਗੁਰੂ ਅਮਰਦਾਸ ਜੀ ਦੇ ਦਰਸ਼ਨਾਂ ਦੀ ਤਾਂਗ ਕਾਰਨ ਆਪ ਜੀ ਸ੍ਰੀ ਗੋਇੰਦਵਾਲ ਸਾਹਿਬ ਆ ਗਏ। ਇਥੇ ਆਪ ਗੁਰੂ ਦਰਬਾਰ ਵਿੱਚ ਸਵੇਰੇ-ਸ਼ਾਮ ਕਥਾ-ਕੀਰਤਨ ਸਰਵਣ ਕਰਦੇ ਅਤੇ ਗੁਰੂ-ਘਰ ਵਿੱਚ ਸੇਵਾ ਵੀ ਕਰਦੇ, ਪਰ ਸ੍ਰੀ ਗੁਰੂ ਰਾਮਦਾਸ ਜੀ ਰੋਜ਼ੀ-ਰੋਟੀ ਘੁੰਗਰੂ ਵੇਚ ਕੇ ਚਲਾਉਂਦੇ ਸਨ। ਆਪ ਦੀ ਨਿਮਰਤਾ, ਸੇਵਾ ਸਿਮਰਨ, ਮੇਹਨਤ ਅਤੇ ਚੰਗੇ ਸੁਭਾਅ ਨੂੰ ਵੇਖ ਕੇ ਸ੍ਰੀ ਗੁਰੂ ਅਮਰਦਾਸ ਜੀ ਨੇ ਆਪਣੀ ਸਪੁੱਤਰੀ ਬੀਬੀ ਭਾਨੀ ਜੀ ਦਾ ਵਿਆਹ ਆਪ ਜੀ ਨਾਲ ਕਰਵਾ ਦਿੱਤਾ।
ਗੁਰੂ-ਘਰ ਦੇ ਜਵਾਈ ਬਣਨ ਤੋਂ ਬਾਅਦ ਵੀ ਆਪ ਨੇ ਲੋਕਾਂ ਦੀ ਪ੍ਰਵਾਹ ਨਾ ਕੀਤੀ ਅਤੇ ਦਿਨ-ਰਾਤ ਗੁਰੂ-ਘਰ ਦੀ ਸੇਵਾ ਵਿੱਚ ਲੱਗੇ ਰਹੇ। ਇੱਕ ਵਾਰ ਆਪ ਨੂੰ ਸੇਵਾ ਕਰਦਿਆਂ ਵੇਖ ਕੇ ਲਾਹੌਰ ਤੋਂ ਆਏ ਸ਼ਰੀਕੇ ਵਾਲਿਆਂ ਨੇ ਮਿਹਣਾ ਵੀ ਮਾਰਿਆ। ਉਨ੍ਹਾਂ ਸ੍ਰੀ ਗੁਰੂ ਅਮਰਦਾਸ ਜੀ ਨੂੰ ਵੀ ਉਲਾਂਭਾ ਦਿੱਤਾ ਤਾਂ ਗੁਰੂ ਜੀ ਨੇ ਕਿਹਾ ਕਿ ਸ੍ਰੀ ਰਾਮਦਾਸ ਦੇ ਸਿਰ ‘ਤੇ ਮਿੱਟੀ ਦੀ ਟੋਕਰੀ ਨਹੀਂ ਹੈ, ਸਗੋਂ ਦੀਨ-ਦੁਨੀਆਂ ਦਾ ਛਤਰ ਹੈ। ਗੁਰੂ ਸਾਹਿਬ ਦਾ ਇਹ ਪਵਿੱਤਰ ਬਚਨ ਸੱਚ ਹੋ ਨਿਬੜਿਆ।
- Daily Hukamnama: 2 ਅੱਸੂ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ
- Guru Gaddi Day Sri Guru Arjan Dev Ji: ਪੰਜਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਗੁਰਤਾਗੱਦੀ ਦਿਵਸ ’ਤੇ ਵਿਸ਼ੇਸ਼
- Parkash Purab Sri Guru Granth Sahib Ji: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਕੀਤੀ ਗਈ ਦੀਪਮਾਲਾ ਅਤੇ ਆਤਿਸ਼ਬਾਜ਼ੀ
ਸ੍ਰੀ ਗੁਰੂ ਅਮਰਦਾਸ ਜੀ ਨੇ ਸੌਂਪੀ ਗੁਰਗੱਦੀ: ਗੁਰੂ ਘਰ ਪ੍ਰਤੀ ਲਗਨ ਤੇ ਇਮਾਨਦਾਰੀ ਦੇਖ ਸਤੰਬਰ 1574 ਈਸਵੀ ਨੂੰ ਸ੍ਰੀ ਗੁਰੂ ਅਮਰਦਾਸ ਜੀ ਨੇ ਗੁਰੂ ਰਾਮਦਾਸ ਜੀ ਨੂੰ ਗੁਰਗੱਦੀ ਸੌਂਪ ਦਿੱਤੀ। ਗੁਰੂ ਅਮਰਦਾਸ ਜੀ ਦੇ ਕਹੇ ਅਨੁਸਾਰ ਆਪ ਨੇ ਗੁਰੂ ਕਾ ਚੱਕ (ਰਾਮਦਾਤਪੁਰ) ਦੀ ਨੀਂਹ 1574 ਈਸਵੀ ਵਿੱਚ ਰੱਖੀ। ਗੁਰੂ ਘਰ ਪ੍ਰਤੀ ਸੱਚੀ ਲਗਨ ਅਤੇ ਨੇਚਾ ਨੂੰ ਵੇਖਦਿਆਂ ਹੋਇਆ ਆਪ ਨੇ ਅਰਜਨ ਦੇਵ ਜੀ ਨੂੰ ਇੱਕ ਸਤੰਬਰ 1581 ਨੂੰ ਗੁਰਿਆਈ ਬਖ਼ਸ਼ ਦਿੱਤੀ ਤੇ ਇਸੇ ਦਿਨ ਹੀ ਆਪ ਜੋਤਿ ਜੋਤ ਸਮਾ ਗਏ।
-
ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ…ਪਵਿੱਤਰ ਨਗਰ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਬਾਨੀ ਜਿਨ੍ਹਾਂ ਸੇਵਾ ਸਿਮਰਨ ਕਰਦਿਆਂ ਨਿਮਰਤਾ ਹਲੀਮੀ ਨਾਲ ਜੀਵਨ ਬਤੀਤ ਕੀਤਾ…ਅੱਜ ਗੁਰੂ ਸਾਹਿਬ ਦੇ ਜੋਤੀ-ਜੋਤਿ ਦਿਵਸ ਮੌਕੇ ਗੁਰੂ ਚਰਨਾਂ ‘ਚ ਸਤਿਕਾਰ ਸਹਿਤ ਪ੍ਰਣਾਮ ਕਰਦਾ ਹਾਂ.. pic.twitter.com/pNpSXW240R
— Bhagwant Mann (@BhagwantMann) September 18, 2023 " class="align-text-top noRightClick twitterSection" data="
">ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ…ਪਵਿੱਤਰ ਨਗਰ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਬਾਨੀ ਜਿਨ੍ਹਾਂ ਸੇਵਾ ਸਿਮਰਨ ਕਰਦਿਆਂ ਨਿਮਰਤਾ ਹਲੀਮੀ ਨਾਲ ਜੀਵਨ ਬਤੀਤ ਕੀਤਾ…ਅੱਜ ਗੁਰੂ ਸਾਹਿਬ ਦੇ ਜੋਤੀ-ਜੋਤਿ ਦਿਵਸ ਮੌਕੇ ਗੁਰੂ ਚਰਨਾਂ ‘ਚ ਸਤਿਕਾਰ ਸਹਿਤ ਪ੍ਰਣਾਮ ਕਰਦਾ ਹਾਂ.. pic.twitter.com/pNpSXW240R
— Bhagwant Mann (@BhagwantMann) September 18, 2023ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ…ਪਵਿੱਤਰ ਨਗਰ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਬਾਨੀ ਜਿਨ੍ਹਾਂ ਸੇਵਾ ਸਿਮਰਨ ਕਰਦਿਆਂ ਨਿਮਰਤਾ ਹਲੀਮੀ ਨਾਲ ਜੀਵਨ ਬਤੀਤ ਕੀਤਾ…ਅੱਜ ਗੁਰੂ ਸਾਹਿਬ ਦੇ ਜੋਤੀ-ਜੋਤਿ ਦਿਵਸ ਮੌਕੇ ਗੁਰੂ ਚਰਨਾਂ ‘ਚ ਸਤਿਕਾਰ ਸਹਿਤ ਪ੍ਰਣਾਮ ਕਰਦਾ ਹਾਂ.. pic.twitter.com/pNpSXW240R
— Bhagwant Mann (@BhagwantMann) September 18, 2023
ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ…ਪਵਿੱਤਰ ਨਗਰ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਬਾਨੀ ਜਿਨ੍ਹਾਂ ਸੇਵਾ ਸਿਮਰਨ ਕਰਦਿਆਂ ਨਿਮਰਤਾ ਹਲੀਮੀ ਨਾਲ ਜੀਵਨ ਬਤੀਤ ਕੀਤਾ…ਅੱਜ ਗੁਰੂ ਸਾਹਿਬ ਦੇ ਜੋਤੀ-ਜੋਤਿ ਦਿਵਸ ਮੌਕੇ ਗੁਰੂ ਚਰਨਾਂ ‘ਚ ਸਤਿਕਾਰ ਸਹਿਤ ਪ੍ਰਣਾਮ ਕਰਦਾ ਹਾਂ।’- ਭਗਵੰਤ ਮਾਨ, ਮੁੱਖ ਮੰਤਰੀ ਪੰਜਾਬ