ETV Bharat / state

ਬਾਜਵਾ ਨੇ ਕਬੱਡੀ ਦੇ ਬੋਹੜ ਮਹਿੰਦਰ ਸਿੰਘ ਦੇ ਦੇਹਾਂਤ ‘ਤੇ ਪ੍ਰਗਟਾਇਆ ਦੁਖ

ਕਬੱਡੀ ਦੇ ਬਾਬਾ ਬੋਹੜ ਮਹਿੰਦਰ ਸਿੰਘ ਮੌੜ ਦੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸੂਬੇ ਦੇ ਕੈਬਿਨੇਟ ਮੰਤਰੀ ਤ੍ਰਿਪਤ ਬਾਜਵਾ ਨੇ ਕਿਹਾ ਮਹਿੰਦਰ ਸਿੰਘ ਮੌੜ ਨੇ ਹਜ਼ਾਰਾਂ ਕਬੱਡੀ ਖਿਡਾਰੀਆਂ ਨੂੰ ਵਿਦੇਸ਼ `ਚ ਖੇਡਣ ਦਾ ਮੌਕਾ ਪ੍ਰਦਾਨ ਕੀਤਾ।

ਮਹਿੰਦਰ ਸਿੰਘ ਮੌੜ
ਮਹਿੰਦਰ ਸਿੰਘ ਮੌੜ
author img

By

Published : May 11, 2020, 11:56 PM IST

ਚੰਡੀਗੜ੍ਹ: ਪੰਜਾਬੀਆਂ ਦੀ ਮਾਂ ਖੇਡ ਕਬੱਡੀ ਜਗਤ ਲਈ ਬੜੀ ਹੀ ਦੁੱਖਦਾਈ ਅਤੇ ਡੂੰਘੇ ਸਦਮੇ ਵਾਲੀ ਖਬਰ ਆਈ ਹੈ, ਕਬੱਡੀ ਦੇ ਬਾਬਾ ਬੋਹੜ ਤੇ ਮਸ਼ਹੂਰ ਪ੍ਰਮੋਟਰ ਅਤੇ ਦੇਸ਼ਾਂ-ਵਿਦੇਸ਼ਾਂ ਵਿੱਚ ਕਬੱਡੀ ਨੂੰ ਸਭ ਤੋਂ ਪਹਿਲਾਂ ਪ੍ਰਮੋਟ ਕਰਨ ਤੇ ਕਬੱਡੀ ਨੂੰ ਜੀਅ-ਜਾਨ ਨਾਲ ਪਿਆਰ ਕਰਨ ਵਾਲੇ ਤੇ ਆਪਣੀ ਸਮੁੱਚੀ ਜ਼ਿੰਦਗੀ ਕਬੱਡੀ ਦੇ ਲੇਖੇ ਲਾਉਣ ਵਾਲੇ ਮਹਿੰਦਰ ਸਿੰਘ ਮੌੜ (ਕਾਲਾ ਸੰਘਿਆਂ) ਜ਼ਿੰਦਗੀ ਦੀ ਬਾਜੀ ਹਾਰ ਗਏ। ਮਹਿੰਦਰ ਸਿੰਘ ਮੌੜ ਸੋਮਵਾਰ ਸਵੇਰੇ ਕਰੀਬ 7:35 ਵਜੇ ਸਦੀਵੀ ਵਿਛੋੜਾ ਦੇ ਗਏ। ਜ਼ਿਕਰਯੋਗ ਹੈ ਕਿ ਉਹ ਕੁਝ ਸਮੇਂ ਤੋਂ ਬਿਮਾਰ ਚੱਲੇ ਆ ਰਹੇ ਸਨ।

ਉਨ੍ਹਾਂ ਦੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸੂਬੇ ਦੇ ਕੈਬਿਨੇਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਮਹਿੰਦਰ ਸਿੰਘ ਮੌੜ ਨੇ ਹਜ਼ਾਰਾਂ ਕਬੱਡੀ ਖਿਡਾਰੀਆਂ ਨੂੰ ਵਿਦੇਸ਼ `ਚ ਖੇਡਣ ਦਾ ਮੌਕਾ ਪ੍ਰਦਾਨ ਕੀਤਾ ਤੇ ਕਈਆਂ ਦੇ ਵਿਆਹ ਕਰਵਾ ਕੇ ਵਿਦੇਸ਼ਾਂ ਵਿੱਚ ਹੀ ਉਨ੍ਹਾਂ ਨੂੰ ਸੈੱਟ ਕਰਕੇ ਰੋਜੀ ਰੋਟੀ ਦੇ ਕਾਬਲ ਬਣਾਇਆ।

ਇਹ ਵੀ ਪੜੋ:ਪੂਰੀ ਸਮਰੱਥਾ ਨਾਲ ਚੱਲਣਗੀਆਂ ਪਰਵਾਸੀਆਂ ਦੀਆਂ ਰੇਲ ਗੱਡੀਆਂ, ਇੱਕ ਸੂਬੇ 'ਚ ਰੁਕੇਗੀ 3 ਜਗ੍ਹਾ

ਬਾਜਵਾ ਨੇ ਮਹਿੰਦਰ ਸਿੰਘ ਮੌੜ (ਕਾਲਾ ਸੰਘਿਆਂ) ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਪ੍ਰਮਾਤਮਾ ਦੇ ਚਰਨਾ ਵਿੱਚ ਅਰਦਾਸ ਕੀਤੀ ਹੈ ਕਿ ਇਸ ਦੁੱਖ ਦੀ ਘੜੀ ਵਿਚ ਪਰਿਵਾਰ ਨੂੰ ਇਹ ਅਸਿਹ ਸਦਮਾ ਸਹਿਣ ਕਰਨ ਦਾ ਬਲ ਬਖਸ਼ੇ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾ ਵਿਚ ਨਿਵਾਸ ਬਖਸ਼ੇ

ETV Bharat Logo

Copyright © 2024 Ushodaya Enterprises Pvt. Ltd., All Rights Reserved.