ETV Bharat / state

ਕਮਲਪ੍ਰੀਤ ਕੌਰ ਬਣੀ 65 ਮੀਟਰ ਦੀ ਹੱਦ ਪਾਰ ਕਰਨ ਵਾਲੀ ਪਹਿਲੀ ਭਾਰਤੀ ਡਿਸਕਸ ਥਰੋਅਰ - 65 ਮੀਟਰ ਦੀ ਹੱਦ ਪਾਰ ਕਰਨ ਵਾਲੀ

ਕਮਲਪ੍ਰੀਤ ਕੌਰ ਜੋ ਕਿ ਪਟਿਆਲਾ ਵਿਖੇ DMW ਪਟਿਆਲਾ ਵਿਖੇ ਸਿਖਲਾਈ ਪ੍ਰਾਪਤ ਕਰ ਰਹੀ ਹੈ ਨੇ ਟੋਕੀਓ ਓਲੰਪਿਕ-2021 ਵਿੱਚ ਕੁਆਲੀਫਾਈ ਕਰਨ ਲਈ ਰੱਖੀ 63.50 ਮੀਟਰ ਦੀ ਹੱਦ ਤੋਂ ਕਿਤੇ ਪਰੇ ਡਿਸਕਸ ਥਰੋਅ ਸੁੱਟ ਕੇ ਕੁਆਲੀਫਾਈ ਕੀਤਾ ਹੈ । ਇਸ ਨਾਲ ਕਮਲਪ੍ਰੀਤ ਕੌਰ ਨੇ 9 ਸਾਲ ਪੁਰਾਣਾ ਕੌਮੀ ਰਿਕਾਰਡ ਤੋੜਨ ਵਾਲੀ ਪਹਿਲੀ ਭਾਰਤੀ ਮਹਿਲਾ ਬਣ ਗਈ ਹੈ।

ਤਸਵੀਰ
ਤਸਵੀਰ
author img

By

Published : Mar 20, 2021, 1:43 PM IST

ਚੰਡੀਗੜ੍ਹ: ਪੰਜਾਬ ਦੀਆਂ ਅੱਜ ਕਿਸੇ ਵੀ ਖੇਤਰ ਚ ਕਿਸੇ ਤੋਂ ਵੀ ਪਿੱਛੇ ਨਹੀਂ ਹਨ। ਖੇਡਾਂ ਦੇ ਖੇਤਰ ਚ ਵੀ ਪੰਜਾਬ ਦੀਆਂ ਧੀਆਂ ਦੇਸ਼ਾਂ ਵਿਦੇਸ਼ਾਂ ਚ ਪੰਜਾਬ ਦਾ ਨਾਂਅ ਰੋਸ਼ਨ ਕਰ ਰਹੀਆਂ ਹਨ। ਦੱਸ ਦਈਏ ਕਿ ਕਮਲਪ੍ਰੀਤ ਕੌਰ ਜੋ ਕਿ ਪਟਿਆਲਾ ਵਿਖੇ DMW ਪਟਿਆਲਾ ਵਿਖੇ ਸਿਖਲਾਈ ਪ੍ਰਾਪਤ ਕਰ ਰਹੀ ਹੈ ਨੇ ਟੋਕੀਓ ਓਲੰਪਿਕ-2021 ਵਿੱਚ ਕੁਆਲੀਫਾਈ ਕਰਨ ਲਈ ਰੱਖੀ 63.50 ਮੀਟਰ ਦੀ ਹੱਦ ਤੋਂ ਕਿਤੇ ਪਰੇ ਡਿਸਕਸ ਥਰੋਅ ਸੁੱਟ ਕੇ ਕੁਆਲੀਫਾਈ ਕੀਤਾ ਹੈ। ਇਸ ਨਾਲ ਕਮਲਪ੍ਰੀਤ ਕੌਰ 9 ਸਾਲ ਪੁਰਾਣਾ ਕੌਮੀ ਰਿਕਾਰਡ ਤੋੜਨ ਵਾਲੀ ਪਹਿਲੀ ਭਾਰਤੀ ਮਹਿਲਾ ਬਣ ਗਈ ਹੈ।

ਕਮਲਪ੍ਰੀਤ ਕੌਰ
ਕਮਲਪ੍ਰੀਤ ਕੌਰ

ਕੈਬਿਨੇਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਡਿਸਕਸ ਥਰੋਅ ਸੁੱਟ ਕੇ ਕੁਆਲੀਫਾਈ ਕਰਨ ਵਾਲੀ ਅਤੇ 9 ਸਾਲ ਪੁਰਾਣਾ ਕੌਮੀ ਰਿਕਾਰਡ ਤੋੜਨ ਵਾਲੀ ਪੰਜਾਬਣ ਅਥਲੀਟ ਕਮਲਪ੍ਰੀਤ ਕੌਰ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਸਿਮਰਜੀਤ ਕੌਰ ਚੱਕਰ ਤੋਂ ਬਾਅਦ ਉਲੰਪਿਕਸ ਲਈ ਕੁਆਲੀਫਾਈ ਕਰ ਕੇ ਕਮਲਪ੍ਰੀਤ ਕੌਰ ਨੇ ਹੁਣ ਪੰਜਾਬ ਦਾ ਮਾਣ ਵਧਾਇਆ ਹੈ।

ਕਮਲਪ੍ਰੀਤ ਕੌਰ ਬਣੀ 65 ਮੀਟਰ ਦੀ ਹੱਦ ਪਾਰ ਕਰਨ ਵਾਲੀ ਪਹਿਲੀ ਭਾਰਤੀ ਡਿਸਕਸ ਥਰੋਅਰ

ਕਮਲਪ੍ਰੀਤ ਕੌਰ ਨੇ ਕ੍ਰਿਸ਼ਨਾ ਪੂਨੀਆ ਦਾ ਤੋੜਿਆ ਰਿਕਾਰਡ

ਬਾਦਲ ਪਿੰਡ ਦੀ ਕਮਲਪ੍ਰੀਤ ਕੌਰ ਨੇ NSI ਪਟਿਆਲਾ ਵਿਖੇ 15 ਤੋਂ 19 ਮਾਰਚ ਤੱਕ ਹੋਏ ਫੈਡਰੇਸ਼ਨ ਕੱਪ ਨੈਸ਼ਨਲ ਅਥਲੈਟਿਕਸ ਦੇ ਆਖ਼ਰੀ ਦਿਨ ਪਹਿਲੀ ਹੀ ਥਰੋਅ 65.06 ਮੀਟਰ ਸੁੱਟੀ। ਕਮਲਪ੍ਰੀਤ ਕੌਰ ਨੇ ਕੌਮੀ ਰਿਕਾਰਡ ਤੋੜਦਿਆਂ ਟੋਕੀਓ ਓਲੰਪਿਕ ਖੇਡਾਂ ਲਈ ਕੁਆਲੀਫਾਈ ਕਰ ਗਈ। ਕਮਲਪ੍ਰੀਤ ਨੇ ਰਾਸ਼ਟਰਮੰਡਲ ਖੇਡਾਂ ਦੀ ਚੈਂਪੀਅਨ ਕ੍ਰਿਸ਼ਨਾ ਪੂਨੀਆ ਦਾ ਨੈਸ਼ਨਲ ਰਿਕਾਰਡ ਤੋੜਿਆ ਜਿਸ ਨੇ 2012 ਵਿੱਚ 64.76 ਮੀਟਰ ਦੀ ਥਰੋਅ ਸੁੱਟ ਕੇ ਰਿਕਾਰਡ ਕਾਇਮ ਕੀਤਾ ਸੀ।

ਕਮਲਪ੍ਰੀਤ ਕੌਰ
ਕਮਲਪ੍ਰੀਤ ਕੌਰ

ਇਹ ਵੀ ਪੜੋ: ਮ੍ਰਿਤਕ ਕੁੜੀਆਂ ਦੇ ਪਰਿਵਾਰਕ ਮੈਂਬਰ ਨੇ ਦੋਸ਼ੀ ਖ਼ਿਲਾਫ਼ ਸਖ਼ਤ ਕਰਵਾਈ ਕਰਨ ਦੀ ਕੀਤੀ ਮੰਗ

ਪੰਜਾਬ ਸਰਕਾਰ ਕਰੇਗੀ ਖਿਡਾਰੀਆਂ ਦੀ ਮਦਦ- ਰਾਣਾ ਸੋਢੀ
ਰਾਣਾ ਸੋਢੀ ਨੇ ਕਿਹਾ ਕਿ ਉਹ ਬਹੁਤ ਖੁਸ਼ ਹਨ ਕਿ ਪੰਜਾਬ ਦੀਆਂ ਧੀਆਂ ਖੇਡਾਂ ਦੇ ਖੇਤਰ ਵਿੱਚ ਆਪਣਾ ਤੇ ਆਪਣੇ ਮਾਪਿਆਂ ਦਾ ਨਾਂਅ ਰੋਸ਼ਨ ਕਰ ਰਹੀਆਂ ਹਨ। ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਖੇਡਾਂ ਵਿੱਚ ਆਪਣਾ ਪਹਿਲਾਂ ਵਾਲਾ ਮੁਕਾਮ ਹਾਸਲ ਕਰੇਗਾ। ਉਨ੍ਹਾਂ ਮੁੜ ਦੁਹਰਾਇਆ ਕਿਹਾ ਕਿ ਖਿਡਾਰੀ ਪੂਰੀ ਮਿਹਨਤ ਨਾਲ ਖੇਡ ਵਿੱਚ ਸਫ਼ਲਤਾ ਦੇ ਝੰਡੇ ਗੱਡਣ। ਪੰਜਾਬ ਸਰਕਾਰ ਉਨ੍ਹਾਂ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਖਿਡਾਰੀਆਂ ਦੀ ਖੇਡ ਜਾਂ ਜੀਵਨ ਨਿਰਵਾਹ ਸਬੰਧੀ ਕਿਸੇ ਵੀ ਲੋੜ ਨੂੰ ਸਰਕਾਰ ਤਰਜੀਹੀ ਤੌਰ 'ਤੇ ਪੂਰਾ ਕਰੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.