ETV Bharat / state

ਖਾਲਿਸਤਾਨੀ ਲਖਬੀਰ ਸਿੰਘ ਰੋਡੇ ਦੀ ਪਾਕਿਸਤਾਨੀ 'ਚ ਦਿਲ ਦਾ ਦੌਰਾ ਪੈਣ ਕਾਰਣ ਮੌਤ, ਐੱਨਆਈਏ ਦੀ ਲਿਸਟ 'ਚ ਮੋਸਟ ਵਾਂਟੇਡ ਸੀ ਲਖਬੀਰ ਰੋਡੇ

ਕਈ ਦਹਾਕਿਆਂ ਤੋਂ ਪਾਕਿਸਤਾਨ ਵਿੱਚ ਪਨਾਹ ਲੈਕੇ ਰਹਿ ਰਹੇ ਖਾਲਿਸਤਾਨ ਲਿਬਰੇਸ਼ਨ ਫੋਰਸ (Khalistan Liberation Force) ਦੇ ਮੁਖੀ ਲਖਬੀਰ ਸਿੰਘ ਰੋਡੇ ਦੀ ਪਾਕਿਸਤਾਨ ਵਿੱਚ ਦਿਲ ਦਾ ਦੌਰਾ ਪੈਣ ਕਾਰਣ ਮੌਤ ਹੋ ਗਈ। ਲਖਬੀਰ ਰੋਡੇ ਦੇ ਭਰਾ ਜਸਬੀਰ ਰੋਡੇ ਨੇ ਮੌਤ ਦੀ ਪੁਸ਼ਟੀ ਕੀਤੀ ਹੈ।

Etv Bharat
Etv Bharat
author img

By ETV Bharat Punjabi Team

Published : Dec 5, 2023, 10:07 AM IST

Updated : Dec 5, 2023, 4:22 PM IST

ਖਾਲਿਸਤਾਨੀ ਲਖਬੀਰ ਸਿੰਘ ਰੋਡੇ ਦੀ ਪਾਕਿਸਤਾਨੀ 'ਚ ਦਿਲ ਦਾ ਦੌਰਾ ਪੈਣ ਕਾਰਣ ਮੌਤ

ਚੰਡੀਗੜ੍ਹ: ਖਾਲਿਸਤਾਨੀ ਲਹਿਰ ਨੂੰ ਪੰਜਾਬ ਵਿੱਚ ਅੱਗ ਦੇਣ ਵਾਲੇ ਜਰਨੈਲ ਸਿੰਘ ਭਿਡਰਾਂਵਾਲੇ ਦੇ ਭਤੀਜੇ ਅਤੇ ਮੌਜੂਦਾ ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਆਗੂ ਲਖਬੀਰ ਸਿੰਘ ਰੋਡੇ ਦੀ ਪਾਕਿਸਤਾਨ ਵਿੱਚ ਦਿਲ ਦਾ ਦੌਰਾ ਪੈਣ ਕਾਰਣ (Death due to heart attack in Pakistan) ਮੌਤ ਹੋ ਗਈ ਹੈ। ਮੀਡੀਆ ਰਿਪੋਰਟਾਂ ਮਤਾਬਿਕ ਕਿਹਾ ਜਾ ਰਿਹਾ ਹੈ ਕਿ ਲਖਬੀਰ ਰੋਡੇ ਦੀ ਮੌਤ ਸਬੰਧੀ ਪੁਸ਼ਟੀ ਖੁਦ ਉਨ੍ਹਾਂ ਦੇ ਭਰਾ ਜਸਬੀਰ ਰੋਡੇ ਨੇ ਕੀਤੀ ਹੈ ਅਤੇ ਇਸ ਵਕਤ ਲਖਬੀਰ ਰੋਡੇ ਦੀ ਉਮਰ ਕਰੀਬ 72 ਸਾਲ ਸੀ।

ਪਰਿਵਾਰ ਵੱਲੋਂ ਕਿਹਾ ਜਿਹਾ ਰਿਹਾ ਹੈ ਕਿ ਲਖਬੀਰ ਸਿੰਘ ਰੋਡੇ ਦਾ ਅੰਤਿਮ ਸਸਕਰ ਪਾਕਿਸਤਾਨ ਵਿੱਚ ਹੀ ਕੀਤਾ ਜਾਵੇਗਾ। ਮੀਡੀਆ ਰਿਪੋਰਟਾਂ ਮੁਤਾਬਕ ਮ੍ਰਿਤਕ ਦੇ ਭਰਾ ਜਸਬੀਰ ਸਿੰਘ ਰੋਡੇ ਨੇ ਨਿੱਜੀ ਨਿਊਜ਼ ਏਜੰਸੀ ਨਾਲ ਗੱਲਬਾਤ ਦੌਰਨ ਦੱਸਿਆ ਕਿ ਉਨ੍ਹਾਂ ਦੇ ਭਰਾ ਦੇ ਬੇਟੇ ਨੇ ਸੂਚਿਤ ਕੀਤਾ ਹੈ ਕਿ ਲਖਬੀਰ ਰੋਡੇ ਦੀ ਪਾਕਿਸਤਾਨ 'ਚ ਮੌਤ ਹੋ ਗਈ ਹੈ। ਲਖਬੀਰ ਸਿੰਘ ਰੋਡੇ ਭਾਰਤ ਵਿੱਚ ਪਾਬੰਦੀਸ਼ੁਦਾ ਸੰਗਠਨ ਖਾਲਿਸਤਾਨ ਲਿਬਰੇਸ਼ਨ ਫੋਰਸ ਅਤੇ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ ਦਾ ਮੁਖੀ ਸੀ।

ਪਿੰਡ ਰੋਡੇ ਵਿਖੇ ਅੰਤਿਮ ਅਰਦਾਸ: ਸਾਬਕਾ ਜਥੇਦਾਰ ਜਸਵੀਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਉਨ੍ਹਾਂ ਨੂੰ ਭਗਤ ਸਿੰਘ ਪੁੱਤਰ ਲਖਬੀਰ ਸਿੰਘ ਰੋਡੇ ਦਾ ਫੋਨ ਆਇਆ ਸੀ ਕਿ ਲਖਬੀਰ ਸਿੰਘ ਰੋਡੇ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਅੰਤਿਮ ਅਰਦਾਸ 13 ਦਸੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਵੇਗੀ ਅਤੇ 16 ਦਸੰਬਰ ਨੂੰ ਉਹਨਾਂ ਦੇ ਪਿੰਡ ਰੋਡੇ ਵਿਖੇ ਇੱਕ ਪ੍ਰੋਗਰਾਮ ਰੱਖਿਆ ਗਿਆ ਹੈ। ਜਸਬੀਰ ਸਿੰਘ ਰੋਡੇ ਨੇ ਦੱਸਿਆ ਕਿ ਉਹ ਮਈ 1984 ਵਿੱਚ ਇੱਥੋਂ ਚਲਾ ਗਿਆ ਸੀ ਅਤੇ ਉਸ ਤੋਂ ਬਾਅਦ ਕਦੇ ਭਾਰਤ ਨਹੀਂ ਆਇਆ। ਉਨ੍ਹਾਂ ਕਿਹਾ ਕਿ ਸਿੱਖ ਕੌਮ ਨਾਲ ਵੀ ਅਜਿਹਾ ਹੀ ਹੁੰਦਾ ਰਿਹਾ ਹੈ, ਪਹਿਲਾਂ ਸਾਕਾ ਨੀਲਾ ਤਾਰਾ ਹੋਇਆ, ਉਸ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੂੰ ਗੈਰ-ਕਾਨੂੰਨੀ ਢੰਗ ਨਾਲ ਐਨ.ਐਸ.ਏ ਲਗਾ ਕੇ ਜੇਲ੍ਹ ਭੇਜ ਦਿੱਤਾ ਗਿਆ ਅਤੇ ਜਗਤਾਰ ਸਿੰਘ ਹਵਾਰਾ, ਦਵਿੰਦਰਪਾਲ ਸਿੰਘ ਭੁੱਲਰ ਵਰਗੇ ਲੋਕ ਜਿਨ੍ਹਾਂ ਨੇ ਆਪਣੀ ਸਜ਼ਾ ਪੂਰੀ ਕਰ ਲਈ ਹੈ ਪਰ ਰਿਹਾਈ ਨਹੀਂ ਹੋਈ

ਐੱਨਆਈਏ ਦੀ ਲਿਸਟ ਵਿੱਚ ਮੋਸਟ ਵਾਂਟੇਡ: ਦੱਸ ਦਈਏ ਐਨਆਈਏ ਵੱਲੋਂ ਪਿਛਲੇ ਲੰਮੇਂ ਸਮੇਂ ਤੋਂ ਦਾਅਵਾ ਕੀਤਾ ਜਾ ਰਿਹਾ ਸੀ ਕਿ ਖਾਲਿਸਤਾਨੀ ਆਗੂ ਲਖਬੀਰ ਰੋਡੇ ਪਾਕਿਸਤਾਨ ਵਿੱਚ ਪਨਾਹ ਲੈਕੇ ਭਾਰਤ ਵਿੱਚ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਸਾਜ਼ਿਸ਼ਾਂ ਰਚਦਾ ਸੀ। ਇਸ ਤੋਂ ਇਲਾਵਾ ਕੁੱਝ ਸਮੇਂ ਪਹਿਲਾਂ ਐੱਨਆਈਏ ਨੇ ਆਪਣੀ ਜਾਂਚ ਦੌਰਾਨ ਪਾਇਆ ਸੀ ਕਿ ਲਖਬੀਰ ਸਿੰਘ ਰੋਡੇ ਸਮੇਤ ਪੰਜਾਬ ਦੇ 6 ਹੋਰ ਖਾਲਿਸਤਾਨੀ ਸਮਰਥਕ ਵਿਦੇਸ਼ ਵਿੱਚ ਪਨਾਹ ਲੈਕੇ ਅੱਤਵਾਦੀ ਸਾਜ਼ਿਸ਼ ਨੂੰ ਅੰਜਾਮ ਦੇਣ ਲਈ ਅਹਿਮ ਭੂਮਿਕਾ ਨਿਭਾ ਰਹੇ ਸਨ। ਹੋਰ ਖੁਲਾਸਾ ਹੋਇਆ ਸੀ ਕਿ ਉਹ ਹਥਿਆਰ, ਗੋਲਾ-ਬਰੂਦ, ਵਿਸਫੋਟਕ ਅਤੇ ਆਈ.ਈ.ਡੀਜ਼ ਪੰਜਾਬ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿੱਚ ਪਹੁੰਚਾ ਚੁੱਕੇ ਸਨ ਅਤੇ ਨੌਜਵਾਨਾਂ ਨੂੰ ਦੇਸ਼ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਕਰਕੇ ਅੱਤਵਾਦ ਨੂੰ ਵਧਾਉਣ ਦਾ ਕੰਮ ਕਰ ਰਹੇ ਹਨ।

ਜਾਇਦਾਦ ਜ਼ਬਤ: ਕੇਂਦਰੀ ਜਾਂਚ ਏਜੰਸੀ ਐੱਨਆਈਏ (Central Investigation Agency NIA) ਦੀ ਟੀਮ ਨੇ ਮੋਗਾ ਜ਼ਿਲ੍ਹੇ ਦੇ ਪਿੰਡ ਕੋਠੀ ਗੁਰੂਪੁਰਾ ਵਿੱਚ ਮੌਜੂਦ ਖਾਲਿਸਤਾਨੀ ਸਮਰਥਕ ਲਖਬੀਰ ਰੋਡੇ (Khalistani Lakhbir Rode) ਦੇ ਖ਼ਿਲਾਫ਼ ਸਖ਼ਤ ਐਕਸ਼ਨ ਕਰਦਿਆਂ ਉਸ ਦੀ 43 ਕਨਾਲ 3 ਮਰਲੇ ਜ਼ਮੀਨ 'ਤੇ ਨੂੰ ਜ਼ਬਤ ਕਰ ਲਿਆ ਸੀ ਅਤੇ ਬਕਾਇਦਾ ਜ਼ਮੀਨ ਉੱਤੇ ਜ਼ਬਤੀ ਦਾ ਬੋਰਡ ਵੀ ਲਗਾ ਦਿੱਤਾ ਸੀ।

Last Updated : Dec 5, 2023, 4:22 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.