ETV Bharat / state

Khalistani Supporters Deaths: ਜਾਣੋ, ਵਿਦੇਸ਼ਾਂ ਵਿੱਚ ਹੁਣ ਤਕ ਕਿੰਨੇ ਖਾਲਿਸਤਾਨੀ ਸਮਰਥਕਾਂ ਦੀ ਹੋਈ ਮੌਤ - Avtar Singh Khanda

ਬੀਤੇ ਦਿਨੀਂ ਖਾਲਿਸਤਾਨੀ ਸਮਰਥਕ ਅਵਤਾਰ ਸਿੰਘ ਖੰਡਾ ਦੀ ਕੈਂਸਰ ਕਾਰਨ ਮੌਤ ਹੋਈ ਸੀ। ਉਸ ਮਗਰੋਂ ਅੱਜ ਮੁੜ ਖਾਲਿਸਤਾਨੀ ਸਮਰਥਕ ਹਰਦੀਪ ਸਿੰਘ ਨਿੱਝਰ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਖਬਰ ਰਾਹੀਂ ਤੁਹਾਨੂੰ ਦੱਸਾਂਗੇ ਕਿ ਹੁਣ ਤਕ ਕਿੰਨੇ ਖਾਲਿਸਤਾਨੀ ਸਮਰਥਕਾਂ ਦੀ ਵਿਦੇਸ਼ਾਂ ਵਿੱਚ ਮੌਤ ਹੋ ਚੁੱਕੀ ਹੈ।

Khalistani supporters were killed in the past year in foreign countries
ਜਾਣੋ ਵਿਦੇਸ਼ਾਂ ਵਿੱਚ ਹੁਣ ਤਕ ਕਿੰਨੇ ਖਾਲਿਸਤਾਨੀ ਸਮਰਥਕਾਂ ਦੀ ਹੋਈ ਮੌਤ
author img

By

Published : Jun 19, 2023, 12:47 PM IST

ਚੰਡੀਗੜ੍ਹ ਡੈਸਕ : ਅੱਜ ਕੈਨੇਡਾ ਵਿੱਚ ਖਾਲਿਸਤਾਨੀ ਸਮਰਥਕ ਹਰਦੀਪ ਸਿੰਘ ਨਿੱਝਰ ਦਾ ਕੁਝ ਹਮਲਾਵਰਾਂ ਨੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਇਹ ਕੋਈ ਨਿੱਜੀ ਰੰਜ਼ਿਸ਼ ਸੀ ਜਾਂ ਕੋਈ ਪੁਰਾਣੀ ਕਿੜ ਇਸ ਗੱਲ ਦੀ ਹਾਲੇ ਕੋਈ ਪੁਸ਼ਟੀ ਨਹੀਂ ਹੋਈ, ਪਰ ਉਕਤ ਹਰਦੀਪ ਸਿੰਘ ਨਿੱਝਰ ਦੇ ਕਈ ਭੜਕਾਊ ਸਰਗਰਮੀਆਂ ਵਿੱਚ ਸ਼ਮੂਲੀਅਤ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਹਰਦੀਪ ਨਿੱਝਰ ਖਾਲਿਸਤਾਨ ਟਾਈਗਰ ਫੋਰਸ ਨਾਮਕ ਸੰਗਠਨ ਦਾ ਮੁਖੀ ਸੀ।

ਨਿੱਝਰ ਕੈਨੇਡਾ ਵਿੱਚ ਰਹਿ ਕੇ ਪਿਛਲੇ ਲੰਮੇ ਸਮੇਂ ਤੋਂ ਖਿਲਾਸਤਾਨੀ ਮੂਵਮੈਂਟ ਨੂੰ ਹਵਾ ਦੇ ਰਿਹਾ ਸੀ। ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਦੇ ਸਰੀ ਸਥਿਤ ਗੁਰੂ ਨਾਨਕ ਸਿੱਖ ਗੁਰਦੁਆਰੇ ਨੇੜੇ ਦੋ ਅਣਪਛਾਤੇ ਬੰਦੂਕਧਾਰੀਆਂ ਨੇ ਨਿੱਝਰ ਨੂੰ ਗੋਲੀ ਮਾਰ ਦਿੱਤੀ। ਨਿੱਝਰ ਇਸ ਗੁਰਦੁਆਰਾ ਸਾਹਿਬ ਦਾ ਪ੍ਰਧਾਨ ਵੀ ਸੀ। ਸਿਰਫ਼ ਨਿੱਝਰ ਹੀ ਨਹੀਂ ਵਿਦੇਸ਼ਾਂ ਵਿੱਚ ਪਿਛਲੇ ਸਮੇਂ ਵਿੱਚ ਕਈ ਖਾਲਿਸਤਾਨੀ ਸਮਰਥਕਾਂ ਦਾ ਕਤਲ ਹੋ ਚੁੱਕਾ ਹੈ। ਇਸ ਖਬਰ ਰਾਹੀਂ ਤੁਹਾਨੂੰ ਦੱਸਾਂਗੇ ਕਿ ਕਿੰਨੇ ਖਾਲਿਸਤਾਨੀ ਸਮਰਥਕਾਂ ਦਾ ਹੁਣ ਤਕ ਕਤਲ ਹੋ ਚੁੱਕਾ ਹੈ ਤੇ ਉਨ੍ਹਾਂ ਦੀ ਪਾਬੰਦੀਸ਼ੁਦਾ ਸੰਗਠਨ ਨੂੰ ਚਲਾਉਣ ਵਿੱਚ ਕਿੰਨੀ ਸ਼ਮੂਲੀਅਤ ਸੀ।

ਹਰਮੀਤ ਸਿੰਘ ਉਰਫ ਹੈਪੀ : ਪਾਕਿਸਤਾਨ 'ਚ ਖਾਲਿਸਤਾਨ ਲਿਬਰੇਸ਼ਨ ਫੋਰਸ (ਕੇ.ਐੱਲ.ਐੱਫ.) ਦੇ ਮੁਖੀ ਅੱਤਵਾਦੀ ਹਰਮੀਤ ਸਿੰਘ ਉਰਫ ਪੀਐੱਚਡੀ ਦਾ 28 ਜਨਵਰੀ 2020 ਨੂੰ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਕਤਲ ਤੋਂ ਬਾਅਦ ਭਾਰਤ ਦੀਆਂ ਖੁਫੀਆ ਏਜੰਸੀਆਂ ਅਲਰਟ 'ਤੇ ਆ ਗਈਆਂ ਸਨ। ਉਸ ਸਮੇਂ ਖੁਫੀਆ ਤੰਤਰ ਨੂੰ ਸ਼ੱਕ ਸੀ ਕਿ ਪੀਐਚਡੀ ਦੇ ਕਤਲ ਤੋਂ ਬਾਅਦ ਉਸ ਦੇ ਸਮਰਥਕ ਗੁੱਸੇ ਵਿਚ ਹੋਣਗੇ। ਹਰਮੀਤ ਪਿਛਲੇ ਕੁਝ ਸਾਲਾਂ ਤੋਂ ਪੰਜਾਬ ਵਿੱਚ ਵਾਪਰ ਰਹੀਆਂ ਵੱਡੀਆਂ ਵਾਰਦਾਤਾਂ ਵਿੱਚ ਸ਼ਾਮਲ ਸੀ, ਜਿਸ ਵਿੱਚ ਹਿੰਦੂ ਆਗੂਆਂ ਦੀ ਟਾਰਗੇਟ ਕਿਲਿੰਗ ਵੀ ਸ਼ਾਮਲ ਸੀ।

ਅੰਮ੍ਰਿਤਸਰ ਦੇ ਛੇਹਰਟਾ ਦਾ ਰਹਿਣ ਵਾਲਾ ਪੀਐਚਡੀ 2008 ਵਿੱਚ ਖਾਲਿਸਤਾਨੀ ਵਿਚਾਰਧਾਰਾ ਨਾਲ ਜੁੜ ਕੇ ਅੱਤਵਾਦੀ ਸੰਗਠਨ ਕੇਐਲਐਫ ਦੇ ਸੰਪਰਕ ਵਿੱਚ ਆਇਆ ਸੀ। 2009 ਵਿੱਚ ਉਸ ਨੇ ਪਾਕਿਸਤਾਨ ਤੋਂ ਹਥਿਆਰਾਂ ਦੀ ਖੇਪ ਮੰਗਵਾਈ ਸੀ ਜੋ ਫੜੀ ਗਈ ਸੀ। ਇਸ ਤੋਂ ਬਾਅਦ ਉਹ ਨੇਪਾਲ ਦੇ ਰਸਤੇ ਪਾਕਿਸਤਾਨ ਭੱਜ ਗਿਆ। ਉਸ ਤੋਂ ਬਾਅਦ ਕਦੇ ਵਾਪਸ ਨਹੀਂ ਆਇਆ। ਪਿਛਲੇ 11 ਸਾਲਾਂ 'ਚ ਪੀਐੱਚਡੀ ਨੇ ਪਾਕਿਸਤਾਨ ਤੋਂ ਹੀ 10 ਟਾਰਗੇਟ ਕਿਲਿੰਗ ਕਰਵਾਈਆਂ ਸਨ। 2014 ਵਿੱਚ, ਕੇਐਲਐਫ ਮੁਖੀ ਹਰਮਿੰਦਰ ਦੇ ਮਲੇਸ਼ੀਆ ਵਿੱਚ ਗ੍ਰਿਫਤਾਰ ਹੋਣ ਤੋਂ ਬਾਅਦ, ਪੀਐਚਡੀ ਕੇਐਲਐਫ ਮੁਖੀ ਬਣ ਗਿਆ ਸੀ। ਇਸ ਤੋਂ ਬਾਅਦ ਉਸ ਨੇ ਅੱਤਵਾਦੀ ਗਤੀਵਿਧੀਆਂ ਵਧਾ ਦਿੱਤੀਆਂ। ਇੰਗਲੈਂਡ ਵਿੱਚ ਗੁਰਸ਼ਰਨਵੀਰ ਅਤੇ ਇਟਲੀ ਵਿੱਚ ਬੈਠੇ ਗੁਰਜਿੰਦਰ ਤੋਂ ਫੰਡ ਲੈ ਕੇ ਪੀ.ਐਚ.ਡੀ., ਪੰਜਾਬ ਵਿੱਚ ਸਮੱਗਲਰਾਂ, ਗੈਂਗਸਟਰਾਂ ਅਤੇ ਖਾਲਿਸਤਾਨ ਪੱਖੀ ਨੌਜਵਾਨਾਂ ਨੂੰ ਗੁੰਮਰਾਹ ਕਰ ਕੇ ਨਵੇਂ ਅੱਤਵਾਦੀ ਮਾਡਿਊਲ ਸਥਾਪਤ ਕਰ ਰਿਹਾ ਸੀ।

ਅਵਤਾਰ ਸਿੰਘ ਖੰਡਾ : ਖਾਲਿਸਤਾਨ ਆਗੂ ਅਵਤਾਰ ਸਿੰਘ ਖੰਡਾ ਮੋਗਾ ਜ਼ਿਲ੍ਹੇ ਦਾ ਵਸਨੀਕ ਸੀ। ਖੰਡਾ ਦਾ ਜਨਮ 1988 ਵਿੱਚ ਰੋਡੇ ਪਿੰਡ ਵਿੱਚ ਹੋਇਆ ਸੀ। ਅਵਤਾਰ ਸਿੰਘ ਖੰਡਾ ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਆਗੂ ਕੁਲਵੰਤ ਸਿੰਘ ਖੁਖਰਾਣਾ ਦਾ ਪੁੱਤਰ ਸੀ। ਪਿਤਾ ਦਾ ਨਾਂ ਖਾਲਿਸਤਾਨੀ ਮੂਵਮੈਂਟ ਨਾਲ ਜੁੜਿਆ ਹੋਣ ਕਾਰਨ ਸੁਰੱਖਿਆ ਏਜੰਸੀ ਅਕਸਰ ਅਵਤਾਰ ਦੇ ਘਰ ਪੁੱਛਗਿੱਛ ਲਈ ਆਉਂਦੀ ਰਹਿੰਦੀਆਂ ਸਨ। ਇਸ ਕਾਰਨ ਉਹਨਾਂ ਦਾ ਪਰਿਵਾਰ ਪੰਜਾਬ ਵਿੱਚ ਇੱਕ ਥਾਂ ਉੱਤੇ ਨਹੀਂ ਰਹਿੰਦਾ ਸੀ। ਅਵਤਾਰ ਦੇ ਪਿਤਾ ਅਤੇ ਚਾਚਾ ਦੋਵੇਂ ਖਾਲਿਸਤਾਨੀ ਫੋਰਸ ਦੇ ਸਰਗਰਮ ਮੈਂਬਰ ਸਨ। ਖੰਡਾ ਦੇ ਜਨਮ ਤੋਂ ਤਿੰਨ ਸਾਲ ਬਾਅਦ 3 ਮਾਰਚ 1991 ਨੂੰ ਉਸ ਦੇ ਪਿਤਾ ਕੁਲਵੰਤ ਸਿੰਘ ਖੁਖਰਾਣਾ ਨੂੰ ਵੀ ਸੁਰੱਖਿਆ ਬਲਾਂ ਦਾ ਸਾਹਮਣਾ ਕਰਨਾ ਪਿਆ। 1988 ਵਿੱਚ ਖੰਡਾ ਦੇ ਚਾਚਾ ਬਲਵੰਤ ਸਿੰਘ ਖੁਖਰਾਣਾ ਸੁਰੱਖਿਆ ਬਲਾਂ ਦੁਆਰਾ ਇੱਕ ਮੁਕਾਬਲੇ ਵਿੱਚ ਮਾਰਿਆ ਗਿਆ ਸੀ। ਅਵਤਾਰ ਦੇ ਮਾਮਾ ਗੁਰਜੰਟ ਸਿੰਘ ਬੁੱਧ ਸਿੰਘਵਾਲਾ ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਸਨ।

ਅਵਤਾਰ ਸਿੰਘ ਖੰਡਾ 'ਤੇ ਲੰਡਨ ਸਥਿਤ ਭਾਰਤੀ ਦੂਤਘਰ ਦੇ ਬਾਹਰ ਤਿਰੰਗਾ ਲਾਹੁਣ ਦਾ ਵੀ ਇਲਜ਼ਾਮ ਸੀ ਅਤੇ ਇਸ ਇਲਜ਼ਾਮ 'ਚ ਗ੍ਰਿਫਤਾਰ ਵੀ ਕੀਤਾ ਗਿਆ ਸੀ। ਅਵਤਾਰ ਸਿੰਘ ਖੰਡਾ ਖਾਲਿਸਤਾਨ ਲਿਬਰੇਸ਼ਨ ਫੋਰਸ (KLF) ਦੀ ਲੰਡਨ ਯੂਨਿਟ ਦਾ ਮੁੱਖ ਬੰਬ ਮਾਹਰ ਹੈ। ਅਵਤਾਰ ਨੇ ਅੰਮ੍ਰਿਤਪਾਲ ਨੂੰ ਪੁਲਿਸ ਦੀ ਗ੍ਰਿਫ਼ਤ ਤੋਂ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾਈ। ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਨੇ 23 ਅਪ੍ਰੈਲ ਨੂੰ ਐਨਐਸਏ ਤਹਿਤ ਗ੍ਰਿਫ਼ਤਾਰ ਕੀਤਾ ਸੀ। ਬੀਤੀ 15 ਜੂਨ ਨੂੰ ਅਵਤਾਰ ਸਿੰਘ ਖੰਡਾ ਦੀ ਲੰਡਨ ਦੇ ਹਸਪਤਾਲ ਵਿੱਚ ਮੌਤ ਹੋ ਗਈ ਸੀ। ਜਾਣਕਾਰੀ ਮੁਤਾਬਿਕ ਅਵਤਾਰ ਖੰਡਾ ਨੂੰ ਬਲੱਡ ਕੈਂਸਰ ਸੀ ਅਤੇ ਇਹ ਕੈਂਸਰ ਦੀ ਪਹਿਲੀ ਸਟੇਜ ਸੀ, ਜਿਸ ਕਾਰਨ ਉਸਦੇ ਸਰੀਰ ਵਿੱਚ ਜ਼ਹਿਰ ਫੈਲ ਗਿਆ ਸੀ ਤੇ ਉਸ ਨੂੰ ਪਿਛਲੇ ਦਿਨ ਹੀ ਲਾਈਫ ਸਪੋਰਟ ਸਿਸਟਮ 'ਤੇ ਰੱਖਿਆ ਗਿਆ ਸੀ ਤੇ ਇਸੇ ਦੌਰਾਨ ਉਸ ਦੀ ਮੌਤ ਹੋ ਗਈ।

ਹਰਵਿੰਦਰ ਸਿੰਘ ਰਿੰਦਾ : ਮੀਡੀਆ ਰਿਪੋਰਟਾਂ ਮੁਤਾਬਕ ਅੱਤਵਾਦੀ ਹਰਵਿੰਦਰ ਰਿੰਦਾ ਪੰਜਾਬ ਦੇ ਤਰਨਤਾਰਨ ਦਾ ਰਹਿਣ ਵਾਲਾ ਸੀ। ਬਾਅਦ ਵਿੱਚ ਉਹ ਨਾਂਦੇੜ ਮਹਾਰਾਸ਼ਟਰ ਵਿੱਚ ਸ਼ਿਫਟ ਹੋ ਗਿਆ, ਉਸ ਨੂੰ ਸਤੰਬਰ 2011 ਵਿੱਚ ਕਤਲ ਦੇ ਇੱਕ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਕਈ ਅਪਰਾਧਿਕ ਮਾਮਲਿਆਂ 'ਚ ਨਾਮਜ਼ਦ ਹੋਣ ਤੋਂ ਬਾਅਦ ਰਿੰਦਾ ਨੇਪਾਲ ਦੇ ਰਸਤੇ ਫਰਜ਼ੀ ਪਾਸਪੋਰਟ 'ਤੇ ਪਾਕਿਸਤਾਨ ਭੱਜ ਗਿਆ ਸੀ। ਪਿਛਲੇ ਦਿਨੀਂ ਪੰਜਾਬ ਵਿੱਚ ਹੋਈਆਂ ਕਈ ਵੱਡੀਆਂ ਘਟਨਾਵਾਂ ਵਿੱਚ ਉਸ ਦਾ ਨਾਂ ਸਾਹਮਣੇ ਆਇਆ ਸੀ। ਰਿੰਦਾ ਦੀ ਪਾਕਿਸਤਾਨ 'ਚ 19 ਨਵੰਬਰ 2022 ਵਿੱਚ ਮੌਤ ਹੋ ਗਈ ਸੀ। ਰਿੰਦਾ ਦਾ ਨਾਂ ਸਿੱਧੂ ਮੂਸੇਵਾਲਾ ਕਤਲ ਕੇਸ ਅਤੇ ਮੋਹਾਲੀ ਆਰਪੀਜੀ ਹਮਲੇ ਵਿੱਚ ਵੀ ਆਇਆ ਸੀ। ਖੁਫੀਆ ਏਜੰਸੀ ਕੋਲ ਮੌਜੂਦ ਜਾਣਕਾਰੀ ਅਨੁਸਾਰ ਹਰਵਿੰਦਰ ਸਿੰਘ ਰਿੰਦਾ ਦੀ ਕਿਡਨੀ ਫੇਲ੍ਹ ਹੋਣ ਕਾਰਨ ਮੌਤ ਹੋਈ ਸੀ, ਪਰ ਅਜੇ ਤਕ ਇਹ ਸਪੱਸ਼ਟ ਨਹੀਂ ਹੋ ਸਕਿਆ ਕੇ ਮੌਤ ਹੋਈ ਹੈ ਜਾਂ ਨਹੀਂ।

ਰਿੰਦਾ ਪਾਬੰਦੀਸ਼ੁਦਾ ਖਾਲਿਸਤਾਨੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਦਾ ਮੈਂਬਰ ਸੀ। ਬੀਤੇ ਸਾਲ ਮਈ ਵਿੱਚ, ਮੋਹਾਲੀ ਵਿੱਚ ਪੰਜਾਬ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ ਉੱਤੇ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰਪੀਜੀ) ਹਮਲੇ ਵਿੱਚ ਉਸਦਾ ਨਾਮ ਆਇਆ ਸੀ। ਇਸ ਤੋਂ ਇਲਾਵਾ ਮਈ 'ਚ ਹੀ ਹਰਿਆਣਾ 'ਚ ਇਕ ਵਾਹਨ 'ਚੋਂ ਹਥਿਆਰ ਅਤੇ ਵਿਸਫੋਟਕ ਬਰਾਮਦ ਕੀਤੇ ਗਏ ਸਨ। ਇਸ ਪਿੱਛੇ ਰਿੰਦਾ ਦਾ ਹੱਥ ਸੀ। ਇਸ ਦੇ ਨਾਲ ਹੀ ਪੰਜਾਬ ਦੇ ਫਰੀਦਕੋਟ 'ਚ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੇ ਕਤਲ ਦੇ ਮਾਮਲੇ 'ਚ ਵੀ ਰਿੰਦਾ ਦਾ ਨਾਂ ਸਾਹਮਣੇ ਆਇਆ ਸੀ। 2015 ਵਿੱਚ ਬਰਗਾੜੀ ਬੇਅਦਬੀ ਕਾਂਡ ਦੇ ਮੁਲਜ਼ਮ ਪ੍ਰਦੀਪ ਸਿੰਘ ਨੂੰ ਗੋਲੀਬਾਰੀ ਕਰ ਕੇ ਮਾਰ ਦਿੱਤਾ ਗਿਆ ਸੀ। ਇਸ ਮਾਮਲੇ ਵਿੱਚ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ 3 ਸ਼ੂਟਰਾਂ ਨੂੰ ਫੜਿਆ ਸੀ, ਜਿਨ੍ਹਾਂ ਨੇ ਰਿੰਦਾ ਦਾ ਨਾਮ ਲਿਆ ਸੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.