ਚੰਡੀਗੜ੍ਹ: ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਦੀ ਪਤਨੀ ਜਸਬੀਰ ਕੌਰ ਨੇ ਪੰਜਾਬ ਭਵਨ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ। ਉਸ ਤੋਂ ਕੁੱਝ ਹੀ ਸਮੇਂ ਬਾਅਦ ਕਾਂਗਰਸੀ ਵਿਧਾਇਕ ਕਿੱਕੀ ਢਿੱਲੋਂ ਵੀ ਪੰਜਾਬ ਭਵਨ ਪਹੁੰਚ ਗਏ।
ਇਸ ਦੌਰਾਨ ਢਿੱਲੋਂ ਨੇ ਜਸਬੀਰ ਕੌਰ ਵੱਲੋਂ ਲਗਾਏ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ ਅਤੇ ਕਿਹਾ ਕਿ ਜਸਬੀਰ ਕੌਰ ਨਾਲ ਉਨ੍ਹਾਂ ਦੀ ਹਰ ਰੋਜ਼ ਗੱਲਬਾਤ ਹੁੰਦੀ ਹੈ।
ਦਰਅਸਲ ਜਸਬੀਰ ਕੌਰ ਨੇ ਕਿਹਾ ਹੈ ਕਿ ਕੈਬਿਨੇਟ ਮੰਤਰੀ ਗੁਰਪ੍ਰੀਤ ਕਾਂਗੜ ਅਤੇ ਕਿੱਕੀ ਢਿੱਲੋਂ ਉਨ੍ਹਾਂ ਦੇ ਘਰ ਆਏ ਤੇ ਹੱਸ ਕੇ ਮੁੜ ਗਏ ਸਨ। ਇਨ੍ਹਾਂ ਵਲੋਂ ਮੁੱਖ ਮੰਤਰੀ ਨਾਲ ਮੁਲਾਕਾਤ ਨਾ ਕਰਵਾਉਣ ਨੂੰ ਲੈ ਕੇ ਵੀ ਦਬਾਅ ਬਣਾਇਆ ਜਾ ਰਿਹਾ ਸੀ।
ਦੱਸ ਦਈਏ ਕਿ ਕੈਬਿਨੇਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਜਸਬੀਰ ਕੌਰ ਦੀ ਮੁਲਾਕਾਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਕਾਰਵਾਈ ਗਈ ਹੈ।