ETV Bharat / state

Kuldeep Singh Dhaliwal Appeal: ਅੰਮ੍ਰਿਤਸਰ ਤੇ ਮੋਹਾਲੀ ਹਵਾਈ ਅੱਡੇ ਤੋਂ ਕੈਨੇਡਾ, ਅਮਰੀਕਾ ਤੱਕ ਸਿੱਧੀਆਂ ਉਡਾਣਾਂ ਦੀ ਮੰਗ

ਕੁਲਦੀਪ ਸਿੰਘ ਧਾਲੀਵਾਲ ਨੇ ਅੰਮ੍ਰਿਤਸਰ ਅਤੇ ਸ਼ਹੀਦ ਭਗਤ ਸਿੰਘ ਅੰਤਰ-ਰਾਸ਼ਟਰੀ ਹਵਾਈ ਅੱਡਾ ਮੋਹਾਲੀ ਤੋਂ ਕੈਨੇਡਾ ਅਤੇ ਯੂਐਸ ਦੇ ਸ਼ਹਿਰਾਂ ਵਿਚਕਾਰ ਸਿੱਧੀਆਂ ਉਡਾਣਾਂ ਦੀ ਮੰਗ ਕੀਤੀ ਹੈ।

Kuldeep Dhaliwal demand for direct flights from Amritsar and Mohali Airport to Canada, USA
ਅੰਮ੍ਰਿਤਸਰ ਤੇ ਮੋਹਾਲੀ ਹਵਾਈ ਅੱਡੇ ਤੋਂ ਕੈਨੇਡਾ, ਅਮਰੀਕਾ ਤਕ ਸਿੱਧੀਆਂ ਉਡਾਣਾਂ ਦੀ ਮੰਗ
author img

By

Published : Mar 2, 2023, 7:22 AM IST

ਚੰਡੀਗੜ੍ਹ: ਪੰਜਾਬ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਬੁੱਧਵਾਰ ਨੂੰ ਕੇਂਦਰ ਪਾਸੋਂ ਮੰਗ ਕੀਤੀ ਹੈ ਕਿ ਅੰਮ੍ਰਿਤਸਰ ਅਤੇ ਸ਼ਹੀਦ ਭਗਤ ਸਿੰਘ ਅੰਤਰ-ਰਾਸ਼ਟਰੀ ਹਵਾਈ ਅੱਡਾ (ਮੋਹਾਲੀ) ਦੋਵਾਂ ਨੂੰ ਕੈਨੇਡਾ ਅਤੇ ਅਮੀਰੀਕੀ ਸ਼ਹਿਰਾਂ ਨਿਊ ਯਾਰਕ, ਲਾਸ ਏਂਜਲਸ, ਸ਼ਿਕਾਗੋ, ਸੀਆਟਲ ਅਤੇ ਸੇਨ ਫਰਾਂਸਿਸਕੋ ਆਦਿ ਲਈ ਸਿੱਧੀਆਂ ਹਵਾਈ ਉਡਾਣਾਂ ਲਈ ਪ੍ਰਮੁੱਖਤਾ ਨਾਲ ਸ਼ੁਮਾਰ ਕੀਤਾ ਜਾਵੇ, ਜਿਸ ਨਾਲ ਦੋਵਾਂ ਪਾਸਿਆਂ ਦੇ ਯਾਤਰੀਆਂ ਨੂੰ ਵੱਡੀ ਸਹੂਲਤ ਮਿਲੇਗੀ।

ਪ੍ਰਵਾਸੀ ਪੰਜਾਬੀਆਂ ਦੀ ਲੰਮੇ ਸਮੇਂ ਦੀ ਮੰਗ ਨੂੰ ਪੂਰਾ ਕੀਤਾ ਜਾਵੇ : ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿੱਤਿਆ ਐਮ. ਸਿੰਧੀਆ ਨਾਲ ਇੱਥੇ ਮੁਲਾਕਾਤ ਕਰ ਕੇ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਨੇ ਦੱਸਿਆ ਕਿ ਵੱਡੀ ਗਿਣਤੀ ਵਿੱਚ ਪੰਜਾਬੀ ਅਤੇ ਓਵਰਸੀਜ਼ ਸਿਟੀਜ਼ਨਸ਼ਿਪ ਆਫ਼ ਇੰਡੀਆ (ਓਸੀਆਈ) ਕਾਰਡ ਧਾਰਕ ਲੰਮੇ ਸਮੇਂ ਤੋਂ ਕੈਨੇਡਾ ਅਤੇ ਯੂਐਸਏ ਵਿੱਚ ਰਹਿ ਰਹੇ ਹਨ। ਉਨ੍ਹਾਂ ਪੰਜਾਬ ਸਰਕਾਰ ਦੀ ਤਰਫੋਂ ਅਪੀਲ ਕੀਤੀ ਕਿ ਅੰਮ੍ਰਿਤਸਰ ਅਤੇ ਮੋਹਾਲੀ ਵਿਖੇ ਸਥਿਤ ਹਵਾਈ ਅੱਡਿਆਂ ਨੂੰ ਕੈਨੇਡਾ ਅਤੇ ਅਮੀਰੀਕੀ ਸ਼ਹਿਰਾਂ ਨਿਊ ਯਾਰਕ, ਲਾਸ ਏਂਜਲਸ, ਸ਼ਿਕਾਗੋ, ਸੀਆਟਲ ਅਤੇ ਸੇਨ ਫਰਾਂਸਿਸਕੋ, ਟੋਰਾਂਟੋ ਤੇ ਵੈਨਕੂਵਰ ਆਦਿ ਲਈ ਸਿੱਧੀਆਂ ਹਵਾਈ ਉਡਾਣਾਂ ਲਈ ਸ਼ਾਮਲ ਕਰ ਕੇ ਇਨ੍ਹਾਂ ਮੁਲਕਾਂ ਵਿਚ ਰਹਿੰਦੇ ਪ੍ਰਵਾਸੀ ਪੰਜਾਬੀਆਂ ਦੀ ਲੰਮੇ ਸਮੇਂ ਦੀ ਮੰਗ ਨੂੰ ਪੂਰਾ ਕੀਤਾ ਜਾਵੇ। ਪੰਜਾਬ ਸਰਕਾਰ ਦੁਆਰਾਂ ਲੰਘੇ ਵਰ੍ਹੇ ਦਸੰਬਰ ਵਿਚ ਕਰਵਾਏ ਗਏ ਐਨਆਰਆਈ ਸੰਮੇਲਨਾਂ ਦੌਰਾਨ ਇਨ੍ਹਾਂ ਮੁਲਕਾਂ ਵਿਚ ਵਸਦੇ ਪੰਜਾਬੀਆਂ ਦੁਆਰਾ ਇਹ ਸਿੱਧੀਆਂ ਹਵਾਈ ਉਡਾਣਾਂ ਸ਼ੁਰੂ ਕਰਵਾਏ ਜਾਣ ਦੀ ਲੋੜ ਤੇ ਜ਼ੋਰ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ : Sick cow service in Bathinda: ਹਾਦਸਿਆਂ ਦਾ ਸ਼ਿਕਾਰ ਅਤੇ ਬਿਮਾਰ ਗਾਵਾਂ ਨੂੰ ਖਵਾਉਣ ਲਈ ਇਸ ਤਰ੍ਹਾਂ ਇਕੱਠੀ ਕੀਤੀ ਜਾਂਦੀ ਹੈ ਰੋਟੀ

ਯਾਤਰੀਆਂ ਨੂੰ ਕਰਨਾ ਪੈ ਰਿਹਾ ਭਾਰੀ ਦਿੱਕਤ ਦਾ ਸਾਹਮਣਾ : ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਅਤੇ ਕੈਨੇਡਾ ਦਰਮਿਆਨ ਸਿੱਧਾ ਹਵਾਈ ਸੰਪਰਕ ਮੁਹੱਈਆ ਕਰਵਾਉਣ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਹੈ। ਅੰਮ੍ਰਿਤਸਰ ਤੋਂ ਕੈਨੇਡੀਅਨ ਸ਼ਹਿਰਾਂ ਲਈ ਸਿੱਧੀਆਂ ਉਡਾਣਾਂ ਦਾ ਪ੍ਰਬੰਧ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਮੰਤਰੀ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਅੰਮ੍ਰਿਤਸਰ ਅਤੇ ਕੈਨੇਡਾ ਦੇ ਸ਼ਹਿਰਾਂ ਤੋਂ ਆਉਣ ਵਾਲੇ ਯਾਤਰੀਆਂ ਨੂੰ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਉਨ੍ਹਾਂ ਨੂੰ ਆਪਣੀਆਂ ਮੰਜ਼ਿਲਾਂ ‘ਤੇ ਪਹੁੰਚਣ ਲਈ ਨਵੀਂ ਦਿੱਲੀ ਜਾਂ ਭਾਰਤ ਦੇ ਹੋਰ ਸ਼ਹਿਰਾਂ ਵਿਖੇ ਜਾਣਾ ਪੈਂਦਾ ਹੈ।

ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਯਾਤਰੀਆਂ ਦੀ ਇਹ ਗਿਣਤੀ ਕੈਨੇਡਾ ਲਈ ਵਾਇਡ ਬਾਡੀਡ ਏਅਰਕ੍ਰਾਫਟਾਂ ਦੀਆਂ ਇੱਕ ਹਫ਼ਤੇ ਵਿੱਚ ਘੱਟੋ-ਘੱਟ ਪੰਜ ਉਡਾਣਾਂ ਨੂੰ ਪੂਰਾ ਕਰ ਸਕਦੀ ਹੈ। ਮੰਤਰੀ ਨੇ ਕਿਹਾ ਕਿ ਭਾਰਤ ਅਤੇ ਕੈਨੇਡਾ ਦਰਮਿਆਨ ਹਾਲ ਹੀ ਵਿੱਚ ਹੋਏ ਦੁਵੱਲੇ ਹਵਾਈ ਸੇਵਾ ਸਮਝੌਤੇ ਵਿੱਚ ਹੋਰ ਭਾਰਤੀ ਸ਼ਹਿਰ ਵੀ ਸ਼ਾਮਲ ਹਨ ਪਰ ਸਿੱਧੀਆਂ ਉਡਾਣਾਂ ਲਈ ਸ਼ਹਿਰਾਂ ਦੀ ਸੂਚੀ ਵਿੱਚ ਅੰਮ੍ਰਿਤਸਰ ਨੂੰ ਸ਼ਾਮਲ ਨਹੀਂ ਕੀਤਾ ਗਿਆ। ਮੰਤਰੀ ਨੇ ਕਿਹਾ ਕਿ ਅੰਮ੍ਰਿਤਸਰ ਨੂੰ ਵੀ ਇਨ੍ਹਾਂ ਸ਼ਹਿਰਾਂ ਵਿੱਚ ਸ਼ਾਮਲ ਕਰਨਾ ਚਾਹੀਦਾ ਸੀ।

ਇਹ ਵੀ ਪੜ੍ਹੋ : Congress Promises LPG Cylinder: ਕਾਂਗਰਸ ਨੇ ਕਿਹਾ- 2024 'ਚ ਸੱਤਾ 'ਚ ਆਈ ਤਾਂ 500 ਰੁਪਏ 'ਚ ਮਿਲੇਗਾ LPG ਸਿਲੰਡਰ

ਸਮਝੌਤੇ ’ਤੇ ਮੁੜ ਵਿਚਾਰ ਕਰਨ ਦੀ ਬੇਨਤੀ : ਇਸ ਖਿੱਤੇ ਦੇ ਵੱਡੀ ਗਿਣਤੀ ਵਿੱਚ ਪੰਜਾਬੀ ਮੁਸਾਫਰਾਂ ਅਤੇ ਸੂਬਾ ਸਰਕਾਰ ਦੀ ਤਰਫੋਂ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਮੰਤਰੀ ਨੂੰ ਅੰਮ੍ਰਿਤਸਰ ਸ਼ਹਿਰ ਅਤੇ ਮੁਹਾਲੀ ਨੂੰ ਸਿੱਧੀਆਂ ਉਡਾਣਾਂ ਦੇ ਸੰਪਰਕ ਵਿੱਚ ਸ਼ਾਮਲ ਕਰ ਕੇ ਸਮਝੌਤੇ ’ਤੇ ਮੁੜ ਵਿਚਾਰ ਕਰਨ ਦੀ ਬੇਨਤੀ ਵੀ ਕੀਤੀ। ਉਨ੍ਹਾਂ ਕਿਹਾ ਕਿ ਸਿੱਧਾ ਹਵਾਈ ਸੰਪਰਕ ਪੰਜਾਬੀਆਂ ਨੂੰ ਵੱਡਾ ਲਾਭ ਪਹੁੰਚਾਉਣ ਦੇ ਨਾਲ-ਨਾਲ ਇਸ ਖੇਤਰ ਦੇ ਲੋਕਾਂ ਦੇ ਲੰਮੇ ਸਮੇਂ ਤੋਂ ਲਟਕਦੇ ਆ ਰਹੇ ਮਸਲਿਆਂ ਨੂੰ ਹੱਲ ਕਰਨ ਦੇ ਨਾਲ-ਨਾਲ ਕਾਫੀ ਲਾਭਦਾਇਕ ਵੀ ਹੋਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.