ETV Bharat / state

'ਮਾਨ ਸਰਕਾਰ ਨੇ ਸਾਲ 2022 ਦੌਰਾਨ ਕਿਸਾਨਾਂ ਦੀ ਭਲਾਈ ਲਈ ਕੀਤੇ ਕਿਸਾਨ ਪੱਖੀ ਫੈਸਲੇ' - ਕੁਲਦੀਪ ਸਿੰਘ ਧਾਲੀਵਾਲ ਦਾ ਕਿਸਾਨਾਂ ਨੂੰ ਲੈ ਕੇ ਵੱਡਾ ਬਿਆਨ

ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Dhaliwal) ਨੇ ਦਾਅਵਾ ਕੀਤਾ ਹੈ ਕਿ ਆਮ ਆਦਮੀ ਪਾਰਟੀ ਨੇ ਸਾਲ 2022 ਦੌਰਾਨ ਪੰਜਾਬ ਦੇ ਕਿਸਾਨਾਂ ਦੇ ਪੱਖੀ (AAP government has taken farmer friendly decisions) ਫੈਸਲੇ ਕੀਤੇ ਹਨ। ਜਿਸ ਦੌਰਾਨ ਆਪ ਸਰਕਾਰ ਨੇ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਆਰਥਿਕ ਸਹਾਇਤਾਂ ਦੇ ਨਾਲ-ਨਾਲ ਸਰਕਾਰੀਆਂ ਵੀ ਦਿੱਤੀਆਂ ਹਨ। ਅੱਗੇ ਹੀ ਨੌਕਰੀ ਦੇਣ ਦੀ ਆਪ ਸਰਕਾਰ ਵੱਲੋਂ ਪ੍ਰਕਿਰਿਆ ਜਾਰੀ ਹੈ।

AAP government has taken farmer friendly decisions

author img

By

Published : Dec 29, 2022, 4:10 PM IST

Updated : Dec 29, 2022, 9:54 PM IST

ਚੰਡੀਗੜ੍ਹ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Dhaliwal) ਨੇ ਦਾਅਵਾ ਕੀਤਾ ਹੈ ਕਿ ਆਮ ਆਦਮੀ ਪਾਰਟੀ ਨੇ ਸਾਲ 2022 ਦੌਰਾਨ ਪੰਜਾਬ ਦੇ ਕਿਸਾਨਾਂ ਦੇ ਪੱਖੀ ਫੈਸਲੇ (AAP government has taken farmer friendly decisions) ਕੀਤੇ ਹਨ। ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ 634 ਕਿਸਾਨਾਂ ਦੇ ਵਾਰਿਸਾਂ ਨੂੰ 5 ਲੱਖ ਰੁਪਏ ਦੇ ਹਿਸਾਬ ਨਾਲ ਕੁੱਲ 31 ਕਰੋੜ 70 ਲੱਖ ਰੁਪਏ ਜਾਰੀ ਕੀਤੇ ਹਨ। ਇਸੇ ਤਰ੍ਹਾਂ ਕਿਸਾਨਾਂ ਦੇ 326 ਵਾਰਿਸਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਸਰਕਾਰੀ ਨੌਕਰੀ ਦਿੱਤੀ ਜਾ ਚੁੱਕੀ ਹੈ, 98 ਨੂੰ ਨੌਕਰੀ ਦੇਣ ਲਈ ਵੈਰੀਫਿਕੇਸ਼ਨ ਮੁਕੰਮਲ ਹੋ ਗਈ ਹੈ। ਜਦਕਿ 210 ਹੋਰਾਂ ਨੂੰ ਸਰਕਾਰੀ ਨੌਕਰੀ ਦੇਣ ਲਈ ਪ੍ਰਕਿਰਿਆ ਮੁਕੰਮਲ ਕੀਤੀ ਜਾ ਰਹੀ ਹੈ।

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਮੂੰਗੀ ਦੀ ਫਸਲ ਦਾ ਸਮਰਥਨ ਮੁੱਲ 7275 ਪ੍ਰਤੀ ਕੁਇੰਟਲ ਨਿਰਧਾਰਤ ਕੀਤਾ:- ਇਸ ਦੌਰਾਨ ਮੰਤਰੀ ਕੁਲਦੀਪ ਧਾਲੀਵਾਲ ਨੇ ਦੱਸਿਆ ਕਿ ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਮੂੰਗੀ ਦੀ ਫਸਲ ਦਾ ਘੱਟੋ-ਘੱਟ ਸਮਰਥਨ ਮੁੱਲ 7275 ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਅਤੇ ਕੁੱਲ 61.85 ਕਰੋੜ ਰੁਪਏ 15,737 ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਟਰਾਂਸਫਰ ਕੀਤੇ ਹਨ। ਉਨ੍ਹਾਂ ਦੱਸਿਆ ਕਿ ਇਹ ਸੂਬਾ ਸਰਕਾਰ ਵੱਲੋਂ ਇਹ ਪਹਿਲ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਕੀਤੀ ਗਈ ਸੀ, ਜਿਸਨੂੰ ਚੰਗਾ ਹੁੰਗਾਰਾ ਵੀ ਮਿਲਿਆ ਸੀ।

ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ:- ਕੁਲਦੀਪ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਤਾਂ ਜੋ ਪਾਣੀ ਦੀ ਲਗਾਤਾਰ ਹੋ ਰਹੀ ਕਮੀ ਨੂੰ ਰੋਕਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਸਾਉਣੀ 2022 ਦੌਰਾਨ ਅਧੀਨ ਤਸਦੀਕ ਕੀਤੀ ਗਈ ਕੁੱਲ ਜ਼ਮੀਨ 169008 ਏਕੜ ਹੈ। ਜਿਸ ਲਈ 1500 ਰੁਪਏ ਪ੍ਰਤੀ ਏਕੜ ਅਤੇ ਕੁੱਲ 25.06 ਕਰੋੜ ਰੁਪਏ ਦੀ ਰਾਸ਼ੀ ਕਿਸਾਨਾਂ ਨੂੰ ਜਾਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਰਾਹਤ ਦਿੰਦਿਆਂ ਗੰਨੇ ਦਾ ਭਾਅ 20 ਰੁਪਏ ਪ੍ਰਤੀ ਕੁਇੰਟਲ ਵਧਾਇਆ ਹੈ ਅਤੇ ਸਹਿਕਾਰੀ ਦੇ ਪ੍ਰਾਈਵੇਟ ਖੰਡ ਮਿੱਲਾਂ ਨੂੰ 492 ਕਰੋੜ ਰੁਪਏ ਜਾਰੀ ਕੀਤੇ ਹਨ ਤਾਂ ਜੋ ਕਿਸਾਨਾਂ ਨੂੰ ਲਾਭ ਦਿੱਤਾ ਜਾ ਸਕੇ।

ਖੇਤੀਬਾੜੀ ਪੰਜਾਬ ਦੀ ਆਰਥਿਕਤਾ ਦਾ ਇੱਕ ਮਹੱਤਵਪੂਰਨ ਅੰਗ ਹੈ:- ਕੁਲਦੀਪ ਧਾਲੀਵਾਲ ਨੇ ਦੱਸਿਆ ਕਿ ਖੇਤੀਬਾੜੀ ਪੰਜਾਬ ਦੀ ਆਰਥਿਕਤਾ ਦਾ ਇੱਕ ਮਹੱਤਵਪੂਰਨ ਅੰਗ ਹੈ। ਪੰਜਾਬ ਨੇ ਪਿਛਲੇ ਪੰਜ ਦਹਾਕਿਆਂ ਤੋਂ ਦੇਸ਼ ਦੀ ਅਨਾਜ ਸੁਰੱਖਿਆ ਨੂੰ ਯਕੀਨੀ ਬਣਾਇਆ ਹੈ ਅਤੇ ਦੇਸ਼ ਲਈ ਲੋੜੀਂਦਾ ਫੂਡ ਸਟਾਕ ਬਣਾਈ ਰੱਖਿਆ ਹੈ। ਪੰਜਾਬ ਨੇ ਸਾਲ 2021-22 ਦੌਰਾਨ ਦੇਸ਼ ਦੇ ਅੰਨ ਭੰਡਾਰ ਦਾ 31 ਫੀਸਦੀ ਕਣਕ ਅਤੇ ਚਾਵਲ ਦਾ 21 ਫੀਸਦੀ ਯੋਗਦਾਨ ਪਾਇਆ ਹੈ।

ਸੂਬੇ ਦੀ ਫ਼ਸਲ ਦੀ ਤੀਬਰਤਾ 189 ਫ਼ੀਸਦੀ ਤੋਂ ਵੱਧ ਹੈ:- ਕੁਲਦੀਪ ਧਾਲੀਵਾਲ ਨੇ ਦੱਸਿਆ ਕਿ ਭੂਗੋਲਿਕ ਤੌਰ ਉੱਤੇ ਪੰਜਾਬ ਦਾ 50.33 ਲੱਖ ਹੈਕਟੇਅਰ ਰਕਬਾ ਹੈ। ਜਿਸ ਵਿੱਚੋਂ ਲਗਭਗ 41.27 ਲੱਖ ਹੈਕਟੇਅਰ ਖੇਤੀਬਾੜੀ ਲਈ ਵਰਤਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ 40.74 ਲੱਖ ਹੈਕਟੇਅਰ (98.9 ਫੀਸਦੀ) ਵਿੱਚ ਸਿੰਚਾਈ ਕੀਤੀ ਜਾਂਦੀ ਹੈ। ਸੂਬੇ ਦੀ ਫ਼ਸਲ ਦੀ ਤੀਬਰਤਾ 189 ਫ਼ੀਸਦੀ ਤੋਂ ਵੱਧ ਹੈ। ਇਹ ਦੇਸ਼ ਵਿੱਚ ਲਗਭਗ 18 ਫੀਸਦੀ ਕਣਕ, 11 ਫੀਸਦੀ ਚਾਵਲ ਅਤੇ 4 ਫੀਸਦੀ ਕਪਾਹ, 10 ਫੀਸਦੀ ਦੁੱਧ, 20 ਫੀਸਦੀ ਸ਼ਹਿਦ ਅਤੇ 48 ਫੀਸਦੀ ਖੁੰਬਾਂ ਦਾ ਉਤਪਾਦਨ ਕਰਦਾ ਹੈ।

ਫਸਲੀ ਵਿਭਿੰਨਤਾ ਸੂਬਾ ਸਰਕਾਰ ਦਾ ਇੱਕ ਪ੍ਰਮੁੱਖ ਏਜੰਡਾ ਹੈ:- ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਨੇ ਦੱਸਿਆ ਕਿ ਫਸਲੀ ਵਿਭਿੰਨਤਾ ਸੂਬਾ ਸਰਕਾਰ ਦਾ ਇੱਕ ਪ੍ਰਮੁੱਖ ਏਜੰਡਾ ਹੈ ਤਾਂ ਜੋ ਝੋਨੇ-ਕਣਕ ਦੀ ਫਸਲ ਪ੍ਰਣਾਲੀ ਹੇਠ ਰਕਬਾ ਘਟਾਇਆ ਜਾ ਸਕੇ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਕਪਾਹ, ਮੱਕੀ, ਤੇਲ ਬੀਜਾਂ ਅਤੇ ਦਾਲਾਂ ਵਰਗੀਆਂ ਘੱਟ ਪਾਣੀ ਦੀ ਖਪਤ ਵਾਲੀਆਂ ਫਸਲਾਂ ਹੇਠ ਰਕਬਾ ਵਧਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।

ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਦੇ ਯੰਤਰਾਂ 'ਤੇ ਸਬਸਿਡੀ ਉਪਲੱਬਧ:- ਕੁਲਦੀਪ ਧਾਲੀਵਾਲ ਨੇ ਦੱਸਿਆ ਕਿ ਸਾਲ 2021 ਵਿੱਚ ਖਾਣ ਵਾਲੇ ਤੇਲ ਦੀ ਫਸਲ ਦਾ ਰਕਬਾ 31600 ਹੈਕਟੇਅਰ ਸੀ, ਪਰ ਸਾਲ 2022 ਵਿੱਚ ਇਹ ਵਧ ਕੇ 43900 ਹੈਕਟੇਅਰ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਦੇ ਯੰਤਰਾਂ `ਤੇ ਸਬਸਿਡੀ ਉਪਲੱਬਧ ਕਰਵਾਉਣ ਤੋਂ ਇਲਾਵਾ ਕਿਸਾਨਾਂ ਨੂੰ ਤਕਨੀਕਾਂ ਅਪਣਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਉਪਲਬਧ ਤਕਨੀਕਾਂ ਬਾਰੇ ਜਾਣਕਾਰੀ ਸਾਂਝੀ ਕਰਨ ਲਈ ਵੱਖ-ਵੱਖ ਮਾਧਿਅਮਾਂ ਰਾਹੀਂ ਕਿਸਾਨਾਂ ਤੱਕ ਪਹੁੰਚ ਕੀਤੀ ਹੈ

ਸਰਕਾਰ ਪਰਾਲੀ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਗੰਭੀਰਤਾ ਨਾਲ ਯਤਨ ਕਰ ਰਹੀ:- ਕੁਲਦੀਪ ਧਾਲੀਵਾਲ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਪਰਾਲੀ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਗੰਭੀਰਤਾ ਨਾਲ ਯਤਨ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਦੇ ਯਤਨਾਂ ਦੇ ਨਤੀਜੇ ਵਜੋਂ ਸਾਲ 2021 ਦੇ ਮੁਕਾਬਲੇ ਖੇਤਾਂ ਵਿੱਚ ਅੱਗ ਲੱਗਣ ਦੀ ਗਿਣਤੀ 71304 ਦੇ ਮੁਕਾਬਲੇ ਸਾਲ 2022 ਘੱਟ ਕੇ ਵਿੱਚ 49922 ਰਹਿ ਗਈ ਹੈ, ਜੋ ਕਿ ਲਗਭਗ 30 ਫੀਸਦੀ ਘੱਟ ਹੈ।

ਇਹ ਵੀ ਪੜੋ:- ਪੰਜਾਬ 'ਚ ਅੱਤਵਾਦੀ ਹਮਲੇ ਦਾ ਅਲਰਟ , ਪੁਲਿਸ ਸਟੇਸ਼ਨ ਅਤੇ ਖ਼ਾਸ ਸਥਾਨ ਹਨ ਨਿਸ਼ਾਨੇ 'ਤੇ !

Last Updated : Dec 29, 2022, 9:54 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.