ETV Bharat / state

ਕਬਜ਼ਾਧਾਰੀਆਂ 'ਤੇ ਸਿਕੰਜਾ: ਮਾਨ ਸਰਕਾਰ ਪੰਚਾਇਤੀ ਜ਼ਮੀਨਾਂ ਨੂੰ ਨਾਜਾਇਜ਼ ਕਬਜਿਆਂ ਤੋਂ ਮੁਕਤ ਕਰਵਾਉਣ ਲਈ ਦੁਬਾਰਾ ਸ਼ੁਰੂ ਕਰੇਗੀ ਮੁਹਿੰਮ - ਪੰਚਾਇਤੀ ਜ਼ਮੀਨਾਂ ਨੂੰ ਨਾਜਾਇਜ਼ ਕਬਜਿਆਂ ਤੋਂ ਮੁਕਤ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਚਾਇਤੀ ਜ਼ਮੀਨਾਂ ‘ਤੇ ਕੀਤੇ ਗਏ ਨਾਜਾਇਜ਼ ਕਬਜੇ ਛੁਡਾਉਣ ਲਈ ਛੇਤੀ ਹੀ ਦੁਬਾਰਾ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ।

Kuldeep Singh Dhaliwal said the Punjab government will start a new campaign to free panchayat lands from illegal occupation.

author img

By

Published : Dec 13, 2022, 9:17 PM IST

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਚਾਇਤੀ ਜ਼ਮੀਨਾਂ ‘ਤੇ ਕੀਤੇ ਗਏ ਨਾਜਾਇਜ਼ ਕਬਜੇ ਛੁਡਾਉਣ ਲਈ ਛੇਤੀ ਹੀ ਦੁਬਾਰਾ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ।

'10 ਹਜ਼ਾਰ ਏਕੜ ਤੋਂ ਵੱਧ ਪੰਚਾਇਤੀ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਕਰਵਾਇਆ ਮੁਕਤ': ਦੱਸ ਦੇਈਏ ਕਿ ਪੰਜਾਬ ਦੇ ਪੇਂਡੂ ਵਿਕਾਸ ਦੇ ਪੰਚਾਇਤ, ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਹਿਲਾਂ ਚਲਾਈ ਮੁਹਿੰਮ ਦੌਰਾਨ 10 ਹਜ਼ਾਰ ਏਕੜ ਤੋਂ ਵੱਧ ਪੰਚਾਇਤੀ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ ਜਾ ਚੁੱਕਾ ਹੈ ਅਤੇ ਹੁਣ ਦੂਜਾ ਫੇਜ ਛੇਤੀ ਹੀ ਸ਼ੁਰੂ ਕੀਤਾ ਜਾਵੇਗਾ।

'ਹਰ ਹਾਲਤ 'ਚ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਈਆਂ ਜਾਣਗੀਆਂ ਪੰਚਾਇਤੀ ਜ਼ਮੀਨਾਂ': ਅੱਜ ਵਿਕਾਸ ਭਵਨ, ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਆਯੋਜਿਤ ਹਫਤਾਵਾਰੀ ‘ਜਨਤਾ ਦਰਬਾਰ’ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਮੌਕੇ ਧਾਲੀਵਾਲ ਨੇ ਕਿਹਾ ਕਿ ਪੰਚਾਇਤੀ ਜ਼ਮੀਨਾਂ ਹਰ ਹਾਲਤ 'ਚ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਈਆਂ ਜਾਣਗੀਆਂ ਅਤੇ ਇਸ ਸੰਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਬਿਨ੍ਹਾਂ ਦੇਰੀ ਕਰਨ ਦੇ ਆਦੇਸ਼ ਵੀ ਦਿੱਤੇ।

'ਭ੍ਰਿਸ਼ਟ ਮੁਲਾਜ਼ਮਾਂ ਨੂੰ ਨਹੀਂ ਬਖ਼ਸ਼ੇਗੀ ਸੂਬਾ ਸਰਕਾਰ': ਕੈਬਨਿਟ ਮੰਤਰੀ ਨੇ ਪ੍ਰਾਪਤ ਹੋ ਰਹੀਆਂ ਸ਼ਿਕਾਇਤਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਉਨ੍ਹਾਂ ਕੋਲ ਜ਼ਿਆਦਾਤਰ ਸ਼ਿਕਾਇਤਾਂ ਪੰਚਾਇਤੀ ਜ਼ਮੀਨਾਂ ਨਾਲ ਸਬੰਧਿਤ ਆ ਰਹੀਆਂ ਹਨ, ਜਿਨ੍ਹਾਂ ਦਾ ਬਿਨ੍ਹਾ ਦੇਰੀ ਨਿਪਟਾਰਾ ਵੀ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਆਪਣੇ ਵਿਭਾਗਾਂ ਨਾਲ ਸਬੰਧਿਤ ਮੁਲਾਜ਼ਮਾਂ ਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਕੰਮ ਕਰਨ ਦੀ ਸਲਾਹ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਭ੍ਰਿਸ਼ਟ ਮੁਲਾਜ਼ਮਾਂ ਨੂੰ ਨਹੀਂ ਬਖ਼ਸ਼ੇਗੀ।

'ਫੇਸਬੁੱਕ ਕਰਵਾ ਸਕਦੇ ਹੋ ਸ਼ਿਕਾਇਤ ਦਰਜ': ਲੋਕਾਂ ਨੂੰ ਸ਼ਿਕਾਇਤਾਂ ਦਰਜ ਕਰਵਾਉਣ ਲਈ ਫੇਸਬੁੱਕ ਦੀ ਵਰਤੋਂ ਕਰਨ ਦੀ ਅਪੀਲ ਕਰਦਿਆਂ ਮੰਤਰੀ ਨੇ ਕਿਹਾ ਕਿ ਉਹ ਹਰ ਮੰਗਲਵਾਰ ਨੂੰ ਵਿਕਾਸ ਭਵਨ ਵਿਖੇ ਹਫਤਾਵਾਰੀ ਜਨਤਾ ਦਰਬਾਰ ਪ੍ਰੋਗਰਾਮ ਕਰਵਾ ਰਹੇ ਹਨ ਤਾਂ ਜੋ ਹਰ ਸ਼ਨੀਵਾਰ ਨੂੰ ਅਜਨਾਲਾ ਤੋਂ ਇਲਾਵਾ ਹੋਰਨਾਂ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਜਾ ਸਕਣ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਇਨ੍ਹਾਂ ਥਾਵਾਂ 'ਤੇ ਨਹੀਂ ਜਾ ਸਕਦਾ ਹੈ, ਤਾਂ ਉਹ ਆਪਣੀ ਸ਼ਿਕਾਇਤ ਦਰਜ ਕਰਵਾਉਣ ਲਈ ਫੇਸਬੁੱਕ ਦੀ ਵਰਤੋਂ ਕਰ ਸਕਦਾ ਹੈ। ਉਨ੍ਹਾਂ ਇਹ ਵੀ ਦੁਹਰਾਇਆ ਕਿ ਪੰਜਾਬ ਸਰਕਾਰ ਪ੍ਰਵਾਸੀ ਭਾਰਤੀਆਂ ਨਾਲ ਸਬੰਧਤ ਮਸਲਿਆਂ ਨੂੰ ਤੁਰੰਤ ਅਤੇ ਤਸੱਲੀਬਖਸ਼ ਢੰਗ ਨਾਲ ਹੱਲ ਕਰਨ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ: ਸਖਤੀ 'ਚ CM ਮਾਨ: ਕਿਹਾ- ਜੇਲ੍ਹਾਂ 'ਚ ਕਿਸੇ ਵੀ ਤਰ੍ਹਾਂ ਦੀ ਸੁਰੱਖਿਆ ਕੁਤਾਹੀ ਲਈ ਅਧਿਕਾਰੀ ਤੇ ਸਟਾਫ਼ ਨਿੱਜੀ ਤੌਰ 'ਤੇ ਹੋਵੇਗਾ ਜ਼ਿੰਮੇਵਾਰ

ETV Bharat Logo

Copyright © 2025 Ushodaya Enterprises Pvt. Ltd., All Rights Reserved.