ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਦੀ ਦਸ਼ਾ ਸੁਧਾਰਨ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਦਿਸ਼ਾ ‘ਚ ਕੰਮ ਕਰਦਿਆਂ ‘ਮਿਸ਼ਨ ਸਾਂਝਾ ਜਲ ਤਲਾਬ’ ਅਧੀਨ ਸੂਬੇ ਦੇ ਪਿੰਡਾਂ ਵਿਚਲੇ ਛੱਪੜਾਂ ਦੇ ਨਵੀਨੀਕਰਨ ਦਾ ਕੰਮ ਜੰਗੀ ਪੱਧਰ ‘ਤੇ ਜਾਰੀ ਹੈ। ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ (kuldeep singh dhaliwal statement mission sanjha jal talaab) ਨੇ ਕਿਹਾ ਹੈ ਕਿ ਵਿਭਾਗ ਵੱਲੋਂ ਇਸ ਵਿੱਤੀ ਸਾਲ ਦੌਰਾਨ ਜਿੱਥੇ ਸੀਚੇਵਾਲ ਮਾਡਲ ਅਤੇ ਥਾਪਰ ਮਾਡਲ ਰਾਹੀਂ 883 ਛੱਪੜਾਂ ਦਾ ਨਵੀਨੀਕਰਨ ਕੀਤਾ ਜਾ ਚੁੱਕਾ ਹੈ।
504 ਛੱਪੜਾਂ ਨਵੀਨੀਕਰਨ ਹੋਇਆ: ਉੱਥੇ ਹੀ ਮਗਨਰੇਗਾ ਸਕੀਮ ਤਹਿਤ ‘ਮਿਸ਼ਨ ਸਾਂਝਾ ਜਲ ਤਲਾਬ’ ਅਧੀਨ ਪੁਰਾਣੇ ਜਲ ਤਾਲਾਬਾਂ ਦਾ ਨਵੀਨੀਕਰਨ ਵੀ ਜੰਗੀ ਪੱਧਰ ਤੇ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮਿਸ਼ਨ ਸਾਂਝਾ ਜਲ ਤਾਲਾਬ ਅਧੀਨ ਵਿਭਾਗ ਵੱਲੋਂ ਸੂਬੇ ਅੰਦਰ ਕੁੱਲ 1862 ਤਾਲਾਬਾਂ ਦੀ ਪਛਾਣ ਕੀਤੀ ਗਈ (1862 Ponds identified) ਹੈ, ਜਿਸ ਵਿੱਚੋਂ 1026 ਸਥਾਨਾਂ ‘ਤੇ ਕੰਮ ਸ਼ੁਰੂ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ 504 ਛੱਪੜਾਂ ਦੇ ਨਵੀਨੀਕਰਨ ਦੇ ਕੰਮ ਮੁਕੰਮਲ ਹੋ ਚੁੱਕੇ ਹਨ, ਜਦਕਿ 522 ਥਾਵਾਂ ‘ਤੇ ਕੰਮ ਪ੍ਰਗਤੀ ਅਧੀਨ ਹੈ।
ਜਿਲ੍ਹਾ ਮੁਖੀਆਂ ਨਾਲ ਮੀਟਿੰਗ: ਉਨ੍ਹਾਂ ਦੱਸਿਆ ਕਿ ਇਨ੍ਹਾਂ ਕਾਰਜਾਂ ਦੀ ਪ੍ਰਗਤੀ ਵਾਚਣ ਲਈ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਸੰਯੁਕਤ ਵਿਕਾਸ ਕਮਿਸ਼ਨਰ ਵੱਲੋਂ ਹਰ ਹਫਤੇ ਸਮੂਹ ਜਿਲਿਆਂ ਦੇ ਏਡੀਸੀ ਨਾਲ ਵੀਸੀ ਕੀਤੀ ਜਾਂਦੀ ਹੈ ਅਤੇ ਹਰ ਮਹੀਨੇ ਮਿਸ਼ਨ ਸਾਂਝਾ ਜਲ ਤਲਾਬ ਮੁਹਿੰਮ ਦੀ ਪ੍ਰਗਤੀ ਦਾ ਰੀਵਿਊ ਵਧੀਕ ਮੁੱਖ ਸੱਕਤਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਤੇਜੀ ਨਾਲ ਤਲਾਬਾਂ ਦੇ ਨਵੀਨੀਕਰਨ ਦਾ ਕੰਮ ਨੇਪਰੇ ਚਾੜਿਆ ਜਾ ਰਿਹਾ ਹੈ ਅਤੇ ਇਸ ਪ੍ਰਾਜੈਕਟ ਦੀ ਪ੍ਰਗਤੀ ਸਬੰਧੀ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ।
ਇਹ ਵੀ ਪੜ੍ਹੋ: 10 ਸਾਲ ਬਾਅਦ ਰੋਪੜ ਦੇ ਸਰਕਾਰੀ ਕਾਲਜ ਦੇ ਬਦਲੇ ਦਿਨ, ਮਾਨ ਸਰਕਾਰ ਨੇ ਦਿੱਤੀ ਵੱਡੀ ਗ੍ਰਾਂਟ
ਧਾਲੀਵਾਲ ਨੇ ਦੱਸਿਆ ਕਿ ਹੁਣ ਵਿਭਾਗ ਵੱਲੋਂ ਮਿਸ਼ਨ ਸਾਂਝਾ ਜਲ ਤਾਲਾਬ ਅਧੀਨ ਹਰ ਜ਼ਿਲ੍ਹੇ ਵਿੱਚ 150 ਛੱਪੜਾਂ ਦੇ ਨਵੀਨੀਕਰਨ ਦਾ ਟੀਚਾ ਮਿੱਥਿਆ ਗਿਆ (A target of renovation of 150 ponds was set) ਹੈ। ਉਨ੍ਹਾਂ ਦੱਸਿਆ ਕਿ ਖੇਤਰੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਇਸ ਪ੍ਰਾਜੈਕਟ ਤਹਿਤ ਵੱਡੇ ਛੱਪੜਾਂ, ਜਿਨ੍ਹਾਂ ਦਾ ਖੇਤਰਫਲ ਘੱਟੋ-ਘੱਟ ਇੱਕ ਏਕੜ ਹੋਵੇ ਅਤੇ ਜਿਨ੍ਹਾਂ ਦੀ ਸਮਰੱਥਾ 10,000 ਘਣ ਮੀਟਰ ਪਾਣੀ ਰੱਖਣ ਦੀ ਸੱਮਰਥਾ ਹੋਵੇ, ਅਜਿਹੇ ਛੱਪੜ ਹੀ ਇਸ ਪ੍ਰਾਜੈਕਟ ਤਹਿਤ ਲਏ ਜਾਣ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਲਏ ਗਏ ਤਾਲਾਬਾਂ ਦੇ ਆਲੇ-ਦੁਆਲੇ ਨਿੰਮ, ਬਰਗਦ ਅਤੇ ਪਿੱਪਲ ਜਿਹੇ ਦਰਖ਼ਤ ਲੱਗਾ ਕੇ ਵਾਤਾਵਰਨ ਨੂੰ ਹਰਿਆ ਭਰਿਆ ਬਣਾਉਣ ਦਾ ਟੀਚਾ ਵੀ ਪੂਰਾ ਕੀਤਾ ਜਾ ਰਿਹਾ ਹੈ।