ਨਾਂਦੇੜ (ਮਹਾਰਾਸ਼ਟਰ) /ਚੰਡੀਗੜ੍ਹ: ਸ੍ਰੀ ਹਜ਼ੂਰ ਸਾਹਿਬ ਨਾਂਦੇੜ (ਮਹਾਰਾਸ਼ਟਰ) (Hockey Tournament at Shri Hazur Sahib) ਵਿਖੇ 49ਵੇਂ ਆਲ ਇੰਡੀਆਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਹਾਕੀ ਟੂਰਨਾਮੈਂਟ ’ਚ ਬਤੌਰ ਮੁੱਖ ਮਹਿਮਾਨ ਵਜੋਂ ਆਪਣੇ ਸੰਬੋਧਨ ਵਿੱਚ ਕੁਲਤਾਰ ਸਿੰਘ ਸੰਧਵਾਂ (Kultar Singh Sandhawan arrived Shri Hazur Sahib) ਨੇ ਕਿਹਾ ਕਿ ਕਿਸੇ ਵੀ ਦੇਸ਼ ਦੇ ਲੋਕਾਂ ਦੀ ਤਾਕਤ ਅਤੇ ਤੰਦਰੁਸਤੀ ਦਾ ਅੰਦਾਜ਼ਾ ਉਸ ਦੇ ਖਿਡਾਰੀਆਂ ਦੇ ਪ੍ਰਦਰਸ਼ਨ ਤੋਂ ਲਗਾਇਆ ਜਾ ਸਕਦਾ ਹੈ। ਇਸ ਦੌਰਾਨ ਉਨ੍ਹਾਂ ਨੇ ਖਿਡਾਰੀਆਂ ਦੀ ਹੌਂਸਲਾ ਅਫ਼ਜ਼ਾਈ ਕਰਦੇ ਹੋਏ ਕਿਹਾ ਕਿ ਖੇਡਾਂ ਨਾਲ ਜੁੜੇ ਰਹਿਣਾ ਸਮੇਂ ਦੀ ਮੁੱਖ ਲੋੜ ਹੈ।
ਪੰਜਾਬ ਵਿੱਚ ਖੇਡਾਂ ਦੀ ਸਥਿਤੀ ਦਾ ਜ਼ਿਕਰ ਕਰਦੇ ਹੋਏ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਅਤੇ ਖੇਡਾਂ ਦੇ ਖੇਤਰ ਵਿੱਚ ਪੰਜਾਬ ਨੂੰ ਮੁੜ ਮੋਹਰੀ ਸੂਬਾ ਬਣਾਉਣ ਲਈ ਸਰਗਰਮੀ ਆਰੰਭੀ ਹੋਈ ਹੈ। ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਕ ਪਾਸੇ ਲਾਉਣ ਲਈ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ।
ਕੁਲਤਾਰ ਸਿੰਘ ਸੰਧਵਾਂ ਕਿਹਾ ਕਿ ਖੇਡਾਂ, ਖਿਡਾਰੀਆਂ ਨੂੰ ਉਨਾਂ ਦੀ ਲੁਕੀ ਹੋਈ ਪ੍ਰਤਿਭਾ ਨੂੰ ਪ੍ਰਗਟਾਉਣ ਦਾ ਢੁੱਕਵਾਂ ਮੰਚ ਪ੍ਰਦਾਨ ਕੀਤਾ ਹੈ। ਉਨਾਂ ਕਿਹਾ ਕਿ ਉਭਰਦੇ ਖਿਡਾਰੀਆਂ ਨੂੰ ਖੇਡਾਂ ਦੇ ਖੇਤਰ ਵਿੱਚ ਮੱਲਾਂ ਮਾਰਨ ਲਈ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ ਹੈ ਅਤੇ ਪੰਜਾਬ ਸਰਕਾਰ ਵੱਧ ਤੋਂ ਵੱਧ ਕਾਬਲ ਖਿਡਾਰੀ ਪੈਦਾ ਕਰਨ ਲਈ ਉਪਰਾਲੇ ਕਰ ਰਹੀ ਹੈ ਤਾਂ ਜੋ ਪੰਜਾਬ ਅੰਤਰਰਾਸ਼ਟਰੀ ਮੁਕਾਬਲਿਆਂ ਲਈ ਭਾਰਤੀ ਦਲ ਵਿੱਚ ਵੱਧ ਤੋਂ ਵੱਧ ਖਿਡਾਰੀ ਯੋਗਦਾਨ ਪਾ ਸਕੇ।
ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਵਿੱਚ ਖੇਡ ਪ੍ਰਤਿਭਾ ਦੀ ਕੋਈ ਕਮੀ ਨਹੀਂ ਹੈ ਅਤੇ ਪੰਜਾਬ ਸਰਕਾਰ ਉਨਾਂ ਦੀ ਸਮਰੱਥਾ ਦਾ ਲਾਭ ਉਠਾਉਣ ਅਤੇ ਉਨਾਂ ਨੂੰ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਹਿੱਸਾ ਲੈਣ ਅਤੇ ਵਧੀਆ ਪ੍ਰਦਰਸ਼ਨ ਕਰਨ ਦੇ ਯੋਗ ਬਣਾਉਣ ਲਈ ਯਤਨ ਕਰ ਰਹੀ ਹੈ। ਉਨਾਂ ਇਹ ਵੀ ਦੱਸਿਆ ਕਿ ਹੁਣ ਪੰਜਾਬ ਵਿੱਚ ਖਿਡਾਰੀਆਂ ਨੂੰ ਅਤਿ ਆਧੁਨਿਕ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਖਿਡਾਰੀ ਆਪਣਾ ਵਧੀਆ ਪਰਦਰਸ਼ਨ ਦਿਖਾ ਸਕਣ ਤੇ ਦੇਸ਼ ਦਾ ਨਾਂ ਉਚਾ ਕਰ ਸਕਣ। ਇਸ ਦੌਰਾਨ ਉਨ੍ਹਾਂ ਨੇ ਸ੍ਰੀ ਹਜ਼ੂਰ ਸਾਹਿਬ ਵਿਖੇ ਸਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਇੱਕ ਸਭਾ ਵਿੱਚ ਵੀ ਹਿੱਸਾ ਲਿਆ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਇਹ ਵੀ ਪੜੋ:- ਫ਼ਤਿਹਗੜ੍ਹ ਸਾਹਿਬ ਵਿੱਚ ਸ਼ਹੀਦੀ ਜੋੜ ਮੇਲੇ ਨੂੰ ਲੈ ਕੇ ਪੁਖਤਾ ਪ੍ਰਬੰਧ:ਡੀਸੀ