ETV Bharat / state

National Sikh Games 2022: ਸੋਨ ਤਮਗੇ ਜਿੱਤਣ ਵਾਲੇ ਖਿਡਾਰੀਆਂ ਦਾ ਕੁਲਤਾਰ ਸਿੰਘ ਸੰਧਵਾਂ ਨੇ ਕੀਤਾ ਸਨਮਾਨ - Kultar Singh Sandhawan news in punjabi

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Vidhan Sabha Speaker Kultar Singh Sandhawan) ਨੇ ਨੈਸ਼ਨਲ ਸਿੱਖ ਖੇਡਾਂ 2022 (National Sikh Games 2022) ਵਿੱਚੋਂ ਸੋਨ ਤਗਮਾ ਹਾਸਿਲ ਕਰਨ ਵਾਲੇ ਖਿਡਾਰੀਆਂ ਨੂੰ ਪ੍ਰਸ਼ੰਸਾ ਪੱਤਰ ਦਿੱਤੇ ਹਨ। ਇਹ ਸੋਨ ਤਗਮੇ ਏਕਮਵੀਰ ਸਿੰਘ ਅਤੇ ਕਰਨਵੀਰ ਸਿੰਘ ਨੇ ਬੂਡੋ ਕਾਈ ਡੋ ਮਿਕਸਡ ਮਾਰਸ਼ਲ ਆਰਟਸ ਵਿੱਚੋਂ ਹਾਸਲ ਕੀਤੇ ਹਨ। ਇਸ ਦੇ ਨਾਲ ਹੀ ਕੁਲਤਾਰ ਸਿੰਘ ਸੰਧਵਾਂ ਨੇ ਖਿਡਾਰੀਆਂ ਨੂੰ ਦ੍ਰਿੜਤਾ ਨਾਲ ਮਿਹਨਤ ਕਰਨ ਦੀ ਅਪੀਲ ਵੀ ਕੀਤੀ ਹੈ।

ਕੁਲਤਾਰ ਸਿੰਘ ਸੰਧਵਾਂ
ਕੁਲਤਾਰ ਸਿੰਘ ਸੰਧਵਾਂ
author img

By

Published : Jan 24, 2023, 5:21 PM IST

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਨਾਂ ਰੋਸ਼ਨ ਕਰਨ ਲਈ ਖਿਡਾਰੀਆਂ ਨੂੰ ਦ੍ਰਿੜਤਾ ਨਾਲ ਮਿਹਨਤ ਕਰਨ ਦੀ ਅਪੀਲ ਕੀਤੀ। ਨੈਸ਼ਨਲ ਸਿੱਖ ਖੇਡਾਂ 2022 ਵਿੱਚ ਸੋਨ ਤਗਮੇ ਜਿੱਤਣ ਵਾਲੇ ਖਿਡਾਰੀਆਂ ਦਾ ਸਨਮਾਨ ਵੀ (Honoring the players by Kultar Singh Sandhwan) ਕੀਤਾ।

ਪੰਜਾਬ ਨੂੰ ਖੇਡਾਂ ਵਿੱਚ ਮੁੜ ਮੋਹਰੀ ਸੂਬਾ ਬਣਾਉਣ ਦੀ ਕੋਸ਼ਿਸ: ਨੈਸ਼ਨਲ ਸਿੱਖ ਖੇਡਾਂ 2022 (National Sikh Games 2022) ਦੇ ਮਾਰਸ਼ਲ ਆਰਟਸ ਵਿੱਚੋਂ ਸੋਨ ਤਮਗੇ ਹਾਸਲ ਕਰਨ ਵਾਲੇ ਏਕਮਵੀਰ ਸਿੰਘ ਅਤੇ ਕਰਨਵੀਰ ਸਿੰਘ ਦਾ (Ekamveer Singh and Karanveer Singh won gold medals in martial arts) ਪ੍ਰਸੰਸ਼ਾ ਪੱਤਰ ਨਾਲ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਅਤੇ ਖੇਡਾਂ ਦੇ ਖੇਤਰ ਵਿੱਚ ਪੰਜਾਬ ਨੂੰ ਮੁੜ ਮੋਹਰੀ ਸੂਬਾ ਬਣਾਉਣ ਲਈ ਸਰਗਰਮੀ ਆਰੰਭੀ ਹੋਈ ਹੈ। ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਕ ਪਾਸੇ ਲਾਉਣ ਲਈ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ।

ਖਿਡਾਰੀਆਂ ਲਈ ਅਤਿ ਆਧੁਨਿਕ ਸਹੂਲਤਾਂ: ਸੰਧਵਾਂ ਨੇ ਕਿਹਾ ਕਿ ਪੰਜਾਬ ਵਿੱਚ ਖੇਡ ਪ੍ਰਤਿਭਾ ਦੀ ਕੋਈ ਕਮੀ ਨਹੀਂ ਹੈ। ਪੰਜਾਬ ਸਰਕਾਰ ਖਿਡਾਰੀਆਂ ਦੀ ਸਮਰੱਥਾ ਦਾ ਲਾਭ ਉਠਾਉਣ ਅਤੇ ਉਨ੍ਹਾਂ ਨੂੰ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਹਿੱਸਾ ਲੈਣ ਅਤੇ ਵਧੀਆ ਪ੍ਰਦਰਸ਼ਨ ਕਰਨ ਦੇ ਯੋਗ ਬਣਾਉਣ ਲਈ ਯਤਨ ਕਰ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਪੰਜਾਬ ਵਿੱਚ ਖਿਡਾਰੀਆਂ ਨੂੰ ਅਤਿ ਆਧੁਨਿਕ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਖਿਡਾਰੀ ਆਪਣਾ ਵਧੀਆ ਪ੍ਰਦਰਸ਼ਨ ਦਿਖਾ ਸਕਣ। ਦੇਸ਼ ਦਾ ਨਾਂ ਉੱਚਾ ਕਰ ਸਕਣ।

ਨੈਸ਼ਨਲ ਸਿੱਖ ਖੇਡਾਂ ਵਿੱਚੋ ਸੋਨ ਤਗਮੇ ਜਿੱਤਣ ਵਾਲੀਆਂ ਦਾ ਸਨਮਾਨ: ਜ਼ਿਕਰਯੋਗ ਹੈ ਕਿ ਨੈਸ਼ਨਲ ਸਿੱਖ ਖੇਡਾਂ-2022 ਵਿੱਚ ਪਟਿਆਲਾ ਏਕਮਵੀਰ ਸਿੰਘ ਅਤੇ ਮੋਹਾਲੀ ਦੇ ਕਰਨਵੀਰ ਸਿੰਘ ਨੇ ਬੂਡੋ ਕਾਈ ਡੋ ਮਿਕਸਡ ਮਾਰਸ਼ਲ ਆਰਟਸ (Budo Kai Do Mixed Martial Arts) ਦੇ ਖੇਤਰ ਵਿੱਚ ਸੋਨ ਤਮਗੇ ਹਾਸਲ ਕੀਤੇ ਹਨ। ਸੰਧਵਾਂ ਨੇ ਕਿਹਾ ਕਿ ਇਨ੍ਹਾਂ ਖਿਡਾਰੀਆਂ ਵੱਲੋਂ ਸੋਨ ਤਮਗੇ ਹਾਸਲ ਕਰਨਾ ਸੂਬੇ ਲਈ ਬਹੁਤ ਫਖ਼ਰ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਇਨਾਂ ਖਿਡਾਰੀਆਂ ਨੇ ਰਾਸ਼ਟਰੀ ਪੱਧਰ 'ਤੇ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ । ਉਨਾਂ ਨੇ ਦੋਵਾਂ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਉਨ੍ਹਾਂ ਦੀ ਸਿਹਤਯਾਬੀ ਅਤੇ ਚੰਗੇ ਭਵਿੱਖ ਦੀ ਕਾਮਨਾ ਕੀਤੀ ਹੈ।

ਇਹ ਵੀ ਪੜ੍ਹੋ:- Misbehaving With SpiceJet Air Hostess : ਦਿੱਲੀ-ਹੈਦਰਾਬਾਦ ਸਪਾਈਸਜੈੱਟ ਦੀ ਉਡਾਣ ਵਿੱਚ ਕੈਬਿਨ ਕਰੂ ਨਾਲ ਦੁਰਵਿਵਹਾਰ ਕਰਨ ਵਾਲਾ ਗ੍ਰਿਫਤਾਰ

ETV Bharat Logo

Copyright © 2025 Ushodaya Enterprises Pvt. Ltd., All Rights Reserved.