ETV Bharat / state

Kultar Singh Sandhawan : ਸਪੀਕਰ ਸੰਧਵਾਂ ਨੇ ਕੋਟਕਪੂਰਾ ਦੀਆਂ ਸੜਕਾਂ ਦੀ ਹਾਲਤ ਸੁਧਾਰਨ 'ਤੇ ਜ਼ੋਰ ਦੇਣ ਦੇ ਨਿਰਦੇਸ਼ ਦਿੱਤੇ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਨਗਰ ਕੌਂਸਲ ਕੋਟਕਪੂਰਾ ਅਤੇ ਹਲਕੇ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ ਗਈ ਅਤੇ ਕੌਂਸਲ ਵਿੱਚ ਸੀਵਰੇਜ ਪਾਉਣ ਤੋਂ ਬਾਅਦ ਸੜਕਾਂ ਦੀ ਹਾਲਤ ਸੁਧਾਰਨ 'ਤੇ ਜ਼ੋਰ ਦੇਣ ਦੇ ਨਿਰਦੇਸ਼ ਦਿੱਤੇ ਗਏ।

Kultar Singh Sandhawan today in the Municipal Council Kotakpura and constituency
Kultar Singh Sandhawan : ਸਪੀਕਰ ਸੰਧਵਾਂ ਨੇ ਕੋਟਕਪੂਰਾ ਦੀਆਂ ਸੜਕਾਂ ਦੀ ਹਾਲਤ ਸੁਧਾਰਨ 'ਤੇ ਜ਼ੋਰ ਦੇਣ ਦੇ ਨਿਰਦੇਸ਼ ਦਿੱਤੇ
author img

By

Published : Apr 12, 2023, 8:51 PM IST

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਨਗਰ ਕੌਂਸਲ ਕੋਟਕਪੂਰਾ ਅਤੇ ਹਲਕੇ ਵਿੱਚ ਚਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਸਬੰਧਤ ਵਿਭਾਗਾਂ ਦੇ ਉਚ ਅਧਿਕਾਰੀਆਂ ਨੂੰ ਇਨ੍ਹਾਂ ਕੰਮਾਂ ਨੂੰ ਨਿਰਧਾਰਤ ਸਮੇਂ ਵਿੱਚ ਮੁਕੰਮਲ ਕਰਨ ਅਤੇ ਫੰਡਾਂ ਦੀ ਉਪਲਬਧਤਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਸੱਦੀ ਅਹਿਮ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਲੋਕਾਂ ਦੀ ਲੋੜੀਂਦੇ ਬੁਨਿਆਦੀ ਢਾਂਚੇ ਅਤੇ ਸੇਵਾਵਾਂ ਤੱਕ ਪਹੁੰਚ ਯਕੀਨੀ ਬਣਾਉਣ ਲਈ ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮੇਂ ਵਿੱਚ ਮੁਕੰਮਲ ਕੀਤਾ ਜਾਵੇ। ਮੀਟਿੰਗ ਦੌਰਾਨ ਕੋਟਕਪੂਰਾ ਨਗਰ ਕੌਂਸਲ ਵਿੱਚ ਪਿਛਲੇ ਵਰ੍ਹੇ ਸੀਵਰੇਜ ਪੈਣ ਤੋਂ ਬਾਅਦ ਸੜਕਾਂ ਦੀ ਖਰਾਬ ਹੋਈ ਹਾਲਤ ਸੁਧਾਰ ਕੇ ਸੜਕਾਂ ਨਵੇਂ ਸਿਰੇ ਤੋਂ ਬਣਾਉਣ ਦਾ ਮੁੱਦਾ ਵਿਸਥਾਰ ਨਾਲ ਵਿਚਾਰਿਆ ਗਿਆ। ਸੰਧਵਾਂ ਨੇ ਜ਼ੋਰ ਦੇ ਕੇ ਕਿਹਾ ਕਿ ਸੜਕਾਂ ਨੂੰ ਪਹਿਲ ਦੇ ਆਧਾਰ 'ਤੇ ਬਣਾਇਆ ਜਾਵੇ ਅਤੇ ਇਸ ਮਕਸਦ ਦੀ ਪੂਰਤੀ ਲਈ ਸਬੰਧਤ ਵਿਭਾਗਾਂ ਵੱਲੋਂ ਫੰਡਾਂ ਦੀ ਉਪਲਬਧਤਾ ਯਕੀਨੀ ਬਣਾਈ ਜਾਵੇ। ਸੰਧਵਾਂ ਨੇ ਸਬੰਧਤ ਵਿਭਾਗਾਂ ਦੇ ਨਾਲ-ਨਾਲ ਵਿੱਤ ਵਿਭਾਗ ਦੇ ਉਚ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਫੰਡਾਂ ਦੀ ਉਪਲਬਧਤਾ ਸਣੇ ਇਹ ਵੀ ਯਕੀਨੀ ਬਣਾਉਣ ਕਈ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਾ ਆਵੇ।

ਇਸੇ ਤਰ੍ਹਾਂ ਪੰਜਾਬ ਵਿਧਾਨ ਸਭਾ ਸਪੀਕਰ ਨੇ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਸੀ.ਈ.ਓ. ਸ੍ਰੀ ਮਾਲਵਿੰਦਰ ਸਿੰਘ ਜੱਗੀ ਨੂੰ ਵੀ ਕਿਹਾ ਕਿ ਨਗਰ ਕੌਂਸਲ ਵਿੱਚ ਜਿਥੇ ਕਿਤੇ ਵੀ ਸੀਵਰੇਜ ਜਾਂ ਵਾਟਰ ਸਪਲਾਈ ਦੇ ਪਾਈਪ ਪਾਉਣ ਨੂੰ ਰਹਿੰਦੇ ਹਨ, ਉਸ ਕੰਮ ਨੂੰ ਪਹਿਲ ਦੇ ਆਧਾਰ 'ਤੇ ਮੁਕੰਮਲ ਕੀਤਾ ਜਾਵੇ ਤਾਂ ਜੋ ਸੜਕਾਂ ਬਣਨ ਤੋਂ ਬਾਅਦ ਪੁੱਟ-ਪੁਟਾਈ ਤੋਂ ਬਚਿਆ ਜਾ ਸਕੇ। ਸੰਧਵਾਂ ਨੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿੱਤੇ ਕਿ ਵਿਭਾਗ ਦੇ ਅਧਿਕਾਰ ਖੇਤਰ ਵਿੱਚ ਆਉਂਦੀਆਂ ਸੜਕਾਂ ਨੂੰ ਤੁਰੰਤ ਨਵਿਆਉਣ ਲਈ ਚਾਰਾਜੋਈ ਕੀਤੀ ਜਾਵੇ।

ਇਹ ਵੀ ਪੜ੍ਹੋ : Ludhiana news : ਜਨਸੰਖਿਆ ਦੇ ਵਾਧੇ ਖ਼ਿਲਾਫ਼ ਮੇਰਠ ਦੇ ਪਤੀ-ਪਤਨੀ ਦਾ ਅਨੋਖਾ ਪ੍ਰਦਰਸ਼ਨ, 30 ਸਾਲਾਂ ਤੋਂ ਉਲਟਾ ਘੁੰਮ ਰਿਹਾ ਜੋੜਾ, ਜਾਣੋ ਕਿਉਂ ?

ਮੀਟਿੰਗ ਦੌਰਾਨ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਸੀ.ਈ.ਓ. ਸ੍ਰੀ ਮਾਲਵਿੰਦਰ ਸਿੰਘ ਜੱਗੀ, ਵਿਸ਼ੇਸ਼ ਸਕੱਤਰ ਖ਼ਰਚਾ ਮੁਹੰਮਦ ਤਈਅਬ, ਡਾਇਰੈਕਟਰ ਸਥਾਨਕ ਸਰਕਾਰਾਂ ਵਿਭਾਗ ਉਮਾ ਸ਼ੰਕਰ ਗੁਪਤਾ, ਸਕੱਤਰ ਵਿੱਤ ਕਮ ਡਾਇਰੈਕਟਰ ਇੰਸਟੀਟਿਊਸ਼ਨਲ ਫਾਈਨਾਂਸ ਤੇ ਬੈਂਕਿੰਗ ਗਰਿਮਾ ਸਿੰਘ ਅਤੇ ਸਬੰਧਤ ਵਿਭਾਗਾਂ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ। (ਪ੍ਰੈੱਸ ਨੋਟ)

ETV Bharat Logo

Copyright © 2024 Ushodaya Enterprises Pvt. Ltd., All Rights Reserved.