ETV Bharat / state

ਟਰਾਂਸਪੋਰਟ ਮੰਤਰੀ ਵੱਲੋਂ ਕੇਂਦਰ ਤੋਂ 15 ਸਾਲਾ ਸਰਕਾਰੀ ਗੱਡੀਆਂ ਸਕਰੈਪ ਕਰਨ ਦੀ ਵਿਧੀ 'ਚ ਤਬਦੀਲੀ ਦੀ ਮੰਗ

ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨੇ ਨਵੀਂ ਦਿੱਲੀ ਵਿਖੇ ਸਾਰੇ ਸੂਬਿਆਂ ਅਤੇ ਕੇਂਦਰੀ ਸ਼ਾਸਤ ਪ੍ਰਦੇਸ਼ਾਂ ਦੇ ਟਰਾਂਸਪੋਰਟ ਮੰਤਰੀਆਂ ਦੀ ਮੀਟਿੰਗ ਵਿੱਚ ਕੇਂਦਰ ਸਰਕਾਰ ਤੋਂ ਮੰਗ ਕੀਤੀ ਗਈ ਕਿ ਸੂਬੇ ਦੀਆਂ 15 ਸਾਲ ਪੁਰਾਣੀਆਂ ਸਰਕਾਰੀ ਗੱਡੀਆਂ ਸਕਰੈਪ ਕਰਨ ਦੀ ਵਿਧੀ ਵਿੱਚ ਤਬਦੀਲੀ ਕੀਤੀ ਜਾਵੇ।

Laljit Singh Bhullar has demanded a change in the method of scrapping 15-year-old government vehicles from the Centre

author img

By

Published : Apr 19, 2023, 7:58 AM IST

ਚੰਡੀਗੜ੍ਹ: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਗਈ ਕਿ ਸੂਬੇ ਦੀਆਂ 15 ਸਾਲ ਪੁਰਾਣੀਆਂ ਸਰਕਾਰੀ ਗੱਡੀਆਂ ਸਕਰੈਪ ਕਰਨ ਦੀ ਵਿਧੀ ਵਿੱਚ ਤਬਦੀਲੀ ਕੀਤੀ ਜਾਵੇ ਅਤੇ ਸੂਬੇ ਨੂੰ 50 ਫ਼ੀਸਦੀ ਅਗਾਊਂ ਕੇਂਦਰੀ ਸਹਾਇਤਾ ਦਿੱਤੀ ਜਾਵੇ।

ਇਹ ਵੀ ਪੜੋ: Daily Hukamnama 19 April: ੬ ਵੈਸਾਖ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਨਵੀਂ ਦਿੱਲੀ ਵਿਖੇ ਸਾਰੇ ਸੂਬਿਆਂ ਅਤੇ ਕੇਂਦਰੀ ਸ਼ਾਸਤ ਪ੍ਰਦੇਸ਼ਾਂ ਦੇ ਟਰਾਂਸਪੋਰਟ ਮੰਤਰੀਆਂ ਦੀ ਮੀਟਿੰਗ ਵਿੱਚ ਸ਼ਮੂਲੀਅਤ ਕਰਦਿਆਂ ਲਾਲਜੀਤ ਸਿੰਘ ਭੁੱਲਰ ਨੇ ਕੇਂਦਰੀ ਸੜਕੀ ਆਵਾਜਾਈ ਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੂੰ ਭਰੋਸਾ ਦਿਵਾਇਆ ਕਿ ਜੇਕਰ 15 ਸਾਲ ਪੁਰਾਣੀਆਂ ਸਰਕਾਰੀ ਗੱਡੀਆਂ ਸਕਰੈਪ ਕਰਨ ਦੀ ਵਿਧੀ ਵਿੱਚ ਤਬਦੀਲੀ ਕੀਤੀ ਜਾਂਦੀ ਹੈ ਤਾਂ ਪੰਜਾਬ ਵੱਲੋਂ ਸਕਰੈਪ ਗੱਡੀਆਂ ਦੇ ਬਦਲ ਵਜੋਂ ਇਲੈਕਟ੍ਰਿਕ ਵਾਹਨਾਂ ਨੂੰ ਤਰਜੀਹ ਦਿੱਤੀ ਜਾਵੇਗੀ, ਕਿਉਂ ਜੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚ ਇਲੈਕਟ੍ਰਿਕ ਵਾਹਨ ਨੀਤੀ ਨੂੰ ਪ੍ਰਵਾਨਗੀ ਦਿੱਤੀ ਗਈ ਹੈ ਅਤੇ ਸੂਬਾ ਸਰਕਾਰ ਵਾਤਾਵਰਣ-ਪੱਖੀ ਪਹਿਲ ਦੀ ਦਿਸ਼ਾ ਵਿੱਚ ਅੱਗੇ ਵਧਣ ਨੂੰ ਤਰਜੀਹ ਦੇ ਰਹੀ ਹੈ। ਮੀਟਿੰਗ ਦੌਰਾਨ ਟਰਾਂਸਪੋਰਟ ਮੰਤਰੀ ਭੁੱਲਰ ਨੇ ਕੌਮੀ ਰਾਜ ਮਾਰਗਾਂ 'ਤੇ ਸਪੀਡ ਹੱਦ ਵਧਾਉਣ ਦੀ ਮੰਗ ਵੀ ਰੱਖੀ।

ਸੂਬੇ ਦੀਆਂ ਮੰਗਾਂ ਸਬੰਧੀ ਨਿਤਿਨ ਗਡਕਰੀ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਸਬੰਧੀ ਕੇਂਦਰ ਨੂੰ ਪੱਤਰ ਲਿਖੇ ਤਾਂ ਜੋ ਇਨ੍ਹਾਂ ਮੰਗਾਂ ਸਬੰਧੀ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ। ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੀਟਿੰਗ ਦੌਰਾਨ ਟ੍ਰੈਫ਼ਿਕ ਨਿਯਮਾਂ ਦੀ ਸਮੀਖਿਆ, ਵਾਹਨ ਫ਼ਿਟਨੈਸ ਸਟੇਸ਼ਨਾਂ ਦੀ ਸਥਾਪਨਾ, ਈ-ਬੱਸਾਂ ਲਈ ਵਿੱਤੀ ਸਹਾਇਤਾ ਅਤੇ ਡਰਾਈਵਿੰਗ ਲਾਇਸੰਸ ਜਾਰੀ ਕਰਨ ਨੂੰ ਸੁਚਾਰੂ ਬਣਾਉਣ ਸਮੇਤ ਵੱਖ-ਵੱਖ ਨੀਤੀ ਮਸਲੇ ਵੀ ਵਿਚਾਰੇ ਗਏ ਹਨ। ਉਨ੍ਹਾਂ ਦੱਸਿਆ ਕਿ ਕੇਂਦਰ ਨਾਲ ਮਿਲ ਕੇ ਬਹੁਤ ਜਲਦੀ ਪੰਜਾਬ ਵਿੱਚ ਟਰਾਂਸਪੋਰਟ ਦੀਆਂ ਸੁਚਾਰੂ ਨੀਤੀਆਂ ਲਾਗੂ ਕੀਤੀਆਂ ਜਾਣਗੀਆਂ। (ਪ੍ਰੈਸ ਨੋਟ)

ਇਹ ਵੀ ਪੜੋ: ਅੱਜ ਦਾ ਰਾਸ਼ੀਫਲ: ਜਾਣੋ ਕਿਵੇਂ ਰਹੇਗਾ ਤੁਹਾਡਾ ਦਿਨ

ETV Bharat Logo

Copyright © 2024 Ushodaya Enterprises Pvt. Ltd., All Rights Reserved.