ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Governor Banwari Lal Purohit) ਨੂੰ ਕੁੱਝ ਮਹੀਨੇ ਪਹਿਲਾਂ ਪੰਜਾਬ ਵਿਧਾਨ ਸਭਾ (Punjab Vidhan Sabha ) ਵੱਲੋਂ ਪਾਸ ਕੀਤੇ ਪੰਜ ਬਿੱਲਾਂ ਨੂੰ ਤੁਰੰਤ ਮਨਜ਼ੂਰੀ ਦੇਣ ਦੀ ਅਪੀਲ ਕੀਤੀ ਹੈ। ਰਾਜਪਾਲ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ ਪੰਜ ਬਿੱਲ ਰਾਜਪਾਲ ਕੋਲ ਸਹਿਮਤੀ ਲਈ ਲਟਕੇ ਹਨ।
ਰਾਜਪਾਲ ਕੋਲ ਮਨਜ਼ੂਰੀ ਲਈ ਲਟਕੇ ਬਿੱਲ: ਸੀਐੱਮ ਮਾਨ ਨੇ ਕਿਹਾ ਕਿ ਇਨ੍ਹਾਂ ਵਿੱਚੋਂ ਚਾਰ ਬਿੱਲ ਇਸ ਸਾਲ 19 ਅਤੇ 20 ਜੂਨ ਨੂੰ ਹੋਏ ਬਜਟ ਸੈਸ਼ਨ ਦੀਆਂ ਮੀਟਿੰਗਾਂ (Budget session meetings) ਵਿੱਚ ਪਾਸ ਕੀਤੇ ਗਏ ਸਨ। ਇਸ ਤੋਂ ਪਹਿਲਾਂ ਰਾਜਪਾਲ ਨਾਲ ਹੋਈ ਉਨ੍ਹਾਂ ਦੀ ਗੱਲਬਾਤ ਦੌਰਾਨ ਰਾਜਪਾਲ ਨੇ ਜੂਨ 2023 ਵਿੱਚ ਸਪੀਕਰ ਵੱਲੋਂ ਬੁਲਾਏ ਗਏ ਵਿਸ਼ੇਸ਼ ਵਿਧਾਨ ਸਭਾ ਇਜਲਾਸ ਦੀ ਪ੍ਰਮਾਣਿਕਤਾ ’ਤੇ ਸ਼ੱਕ ਜਤਾਇਆ ਸੀ, ਇਸੇ ਕਰਕੇ ਹਾਲੇ ਤੱਕ ਬਿੱਲਾਂ ਨੂੰ ਮਨਜ਼ੂਰੀ ਨਹੀਂ (Bills not approved) ਦਿੱਤੀ ਗਈ । ਮੁੱਖ ਮੰਤਰੀ ਨੇ ਕਿਹਾ ਕਿ ਇਸ ਸਬੰਧ ਵਿੱਚ ਮਾਨਯੋਗ ਸੁਪਰੀਮ ਕੋਰਟ (Supreme Court) ਵੱਲੋਂ 10 ਨਵੰਬਰ ਨੂੰ ਅਦਾਲਤ ਵਿੱਚ ਸੁਣਾਏ ਗਏ ਹੁਕਮਾਂ ਵਿੱਚ 19-20 ਜੂਨ ਅਤੇ 20 ਅਕਤੂਬਰ, 2023 ਨੂੰ ਹੋਈਆਂ ਪੰਜਾਬ ਵਿਧਾਨ ਸਭਾ ਦੀਆਂ ਮੀਟਿੰਗਾਂ ਨੂੰ ਜਾਇਜ਼ ਠਹਿਰਾਇਆ ਗਿਆ ਹੈ। ਇਸ ਕਰਕੇ ਪੰਜ ਬਿੱਲ, ਜੋ ਵਿਧਾਨ ਸਭਾ ਦੁਆਰਾ ਜਾਇਜ਼ ਤੌਰ ’ਤੇ ਪਾਸ ਕੀਤੇ ਗਏ ਸਨ, ਰਾਜਪਾਲ ਕੋਲ ਮਨਜ਼ੂਰੀ ਲਈ ਲਟਕੇ ਪਏ ਹਨ।
-
ਸਾਨੂੰ ਉਮੀਦ ਹੈ ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਗਵਰਨਰ ਸਾਬ੍ਹ ਸਾਡੇ ਲੀਗਲ ਸੈਸ਼ਨ ਦੇ ਪੈਂਡਿੰਗ ਬਿੱਲ ਬਹੁਤ ਜਲਦ ਕਲੀਅਰ ਕਰਨਗੇ.. pic.twitter.com/3NzoiADnUN
— Bhagwant Mann (@BhagwantMann) November 24, 2023 " class="align-text-top noRightClick twitterSection" data="
">ਸਾਨੂੰ ਉਮੀਦ ਹੈ ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਗਵਰਨਰ ਸਾਬ੍ਹ ਸਾਡੇ ਲੀਗਲ ਸੈਸ਼ਨ ਦੇ ਪੈਂਡਿੰਗ ਬਿੱਲ ਬਹੁਤ ਜਲਦ ਕਲੀਅਰ ਕਰਨਗੇ.. pic.twitter.com/3NzoiADnUN
— Bhagwant Mann (@BhagwantMann) November 24, 2023ਸਾਨੂੰ ਉਮੀਦ ਹੈ ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਗਵਰਨਰ ਸਾਬ੍ਹ ਸਾਡੇ ਲੀਗਲ ਸੈਸ਼ਨ ਦੇ ਪੈਂਡਿੰਗ ਬਿੱਲ ਬਹੁਤ ਜਲਦ ਕਲੀਅਰ ਕਰਨਗੇ.. pic.twitter.com/3NzoiADnUN
— Bhagwant Mann (@BhagwantMann) November 24, 2023
ਸਾਨੂੰ ਉਮੀਦ ਹੈ ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਗਵਰਨਰ ਸਾਬ੍ਹ ਸਾਡੇ ਲੀਗਲ ਸੈਸ਼ਨ ਦੇ ਪੈਂਡਿੰਗ ਬਿੱਲ ਬਹੁਤ ਜਲਦ ਕਲੀਅਰ ਕਰਨਗੇ..ਭਗਵੰਤ ਮਾਨ,ਮੁੱਖ ਮੰਤਰੀ,ਪੰਜਾਬ
ਸੁਪਰੀਮ ਕੋਰਟ ਦੇ ਹੁਕਮਾਂ ਦਾ ਦਿੱਤਾ ਹਵਾਲਾ: ਸੀਐੱਮ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਨ੍ਹਾਂ ਬਿੱਲਾਂ ਵਿੱਚ ਸਿੱਖ ਗੁਰਦੁਆਰਾਜ਼ (ਸੋਧ) ਬਿੱਲ, 2023, ਪੰਜਾਬ ਪੁਲਿਸ (ਸੋਧ) ਬਿੱਲ, 2023, ਪੰਜਾਬ ਐਫੀਲੀਏਟਿਡ ਕਾਲਜ (ਸੇਵਾ ਦੀ ਸੁਰੱਖਿਆ) (ਸੋਧ) ਬਿੱਲ, 2023, ਪੰਜਾਬ ਯੂਨੀਵਰਸਿਟੀਜ਼ ਕਾਨੂੰਨ (ਸੋਧ) ਬਿੱਲ, 2023 ਅਤੇ ਪੰਜਾਬ ਰਾਜ ਵਿਜੀਲੈਂਸ ਕਮਿਸ਼ਨ (ਰਿਪੀਲ) ਬਿੱਲ, 2022 ਸ਼ਾਮਲ ਹਨ।ਮੁੱਖ ਮੰਤਰੀ ਨੇ ਰਾਜਪਾਲ ਨੂੰ ਬੇਨਤੀ ਕੀਤੀ ਕਿ ਮਾਨਯੋਗ ਸੁਪਰੀਮ ਕੋਰਟ ਦੇ 10 ਨਵੰਬਰ ਦੇ ਹੁਕਮਾਂ ਵਿੱਚ ਦਰਸਾਈ ਸੰਵਿਧਾਨਕ ਜ਼ਿੰਮੇਵਾਰੀ ਅਤੇ ਜਮਹੂਰੀਅਤ ਦੇ ਸਰੋਕਾਰਾਂ ਦੀ ਭਾਵਨਾ ਦੇ ਮੱਦੇਨਜ਼ਰ, ਇਨ੍ਹਾਂ ਬਿੱਲਾਂ ਨੂੰ ਤੁਰੰਤ ਮਨਜ਼ੂਰੀ ਦਿੱਤੀ ਜਾਵੇ।
- Highest price for sugarcane:ਗੰਨਾ ਕਿਸਾਨਾਂ ਨਾਲ ਸੀਐੱਮ ਮਾਨ ਨੇ ਮੀਟਿੰਗ ਮਗਰੋਂ ਕੀਤਾ ਐਲਾਨ,ਕਿਹਾ-ਗੰਨੇ ਦਾ ਕਿਸਾਨਾਂ ਨੂੰ ਮਿਲੇਗਾ ਸਭ ਤੋਂ ਜ਼ਿਆਦਾ ਭਾਅ
- ਸੁਲਤਾਨਪੁਰ ਲੋਧੀ ਫਾਇਰਿੰਗ ਮਾਮਲੇ 'ਚ ਭੜਕੇ ਮਜੀਠੀਆ, ਕਿਹਾ- CM ਦੇ ਹੁਕਮ ਤੋਂ ਬਿਨਾਂ ਗੁਰੂਘਰ 'ਤੇ ਗੋਲੀ ਚੱਲ ਹੀ ਨਹੀ ਸਕਦੀ, 84 ਯਾਦ ਕਰਾ ਦਿੱਤਾ
- ਮਾਨਾਵਾਲਾ ਰੇਲਵੇ ਟ੍ਰੈਕ ਜਾਮ ਕਰਨ ਪਹੁੰਚੇ ਕਿਸਾਨ,ਰੇਲਵੇ ਟ੍ਰੈਕ ਪੁਲਿਸ ਛਾਉਣੀ 'ਚ ਹੋਇਆ ਤਬਦੀਲ,ਕਿਸਾਨਾਂ ਨੇ ਦਿੱਤਾ ਅਲਟੀਮੇਟਮ,ਜਾਣੋਂ ਕੀ ਹੈ ਪੂਰਾ ਮਾਮਲਾ
ਰਾਜਪਾਲ ਨੇ ਦਿੱਤਾ ਪੱਤਰ ਦਾ ਜਵਾਬ: ਮੁੱਖ ਮੰਤਰੀ ਭਗਵੰਤ ਮਾਨ ਦੇ ਪੱਤਰ ਦਾ ਜਵਾਬ ਦਿੱਦਿਆਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸੁਪਰੀਮ ਕੋਰਟ ਦੇ ਹੁਕਮਾਂ ਅਤੇ ਰਾਜਪਾਲ ਵਜੋਂ ਆਪਣੀ ਜ਼ਿੰਮੇਵਾਰੀ ਦਾ ਉਨ੍ਹਾਂ ਨੂੰ ਅਹਿਸਾਸ ਹੈ ਅਤੇ ਉਹ ਸਾਰੇ ਬਿੱਲਾਂ ਨੂੰ ਚੰਗੀ ਤਰ੍ਹਾਂ ਹਰ ਪੱਖ ਤੋਂ ਘੋਖਣ ਮਗਰੋਂ ਹੀ ਤੈਅ ਸਮੇਂ ਅੰਦਰ ਮਨਜ਼ੂਰੀ ਦੇਣਗੇ।