ਚੰਡੀਗੜ੍ਹ: ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੰਡੀਗੜ੍ਹ ਦੀ ਸੁਖਨਾ ਝੀਲ 'ਤੇ ‘ਮਲਟੀਮੀਡੀਆ ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ’ ਕਰਵਾਇਆ ਗਿਆ। ਇਸ ਮੌਕੇ ਸ਼ੋਅ ਦੌਰਾਨ ਲਾਈਟਾਂ ਨਾਲ ਸੁਖਨਾ ਝੀਲ ਜਗਮਗਾਈ ਅਤੇ ਸੁੰਦਰ ਮਾਹੌਲ ਨੇ ਸਭ ਦੇ ਮਨਾਂ ਨੂੰ ਮੋਹ ਲਿਆ। ਇਸ ਸ਼ੋਅ ਨੂੰ ਦੇਖਣ ਲਈ ਹਜ਼ਾਰਾਂ ਦੀ ਗਿਣਤੀ 'ਚ ਲੋਕ ਪਹੁੰਚੇ।
ਦੱਸਣਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅ ਦੀ ਲੜੀ ਸੁਰੂ ਕੀਤੀ ਗਈ ਸੀ, ਜਿਸ ਰਾਹੀਂ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਫ਼ਲਸਫ਼ੇ 'ਤੇ ਚਾਨਣਾ ਪਾਇਆ ਗਿਆ ਹੈ।
ਇਹ ਵੀ ਪੜ੍ਹੋ- ਅੱਜ ਰਾਜ ਸਭਾ ਵਿੱਚ ਪੇਸ਼ ਹੋਵੇਗਾ ਜਲ੍ਹਿਆਂਵਾਲਾ ਬਾਗ਼ ਸੋਧ ਬਿੱਲ ਪੇਸ਼
ਸ਼ੋਅ ਦੇਖਣ ਆਏ ਲੋਕਾਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਸੂਬਾ ਸਰਾਕਰ ਵੱਲੋਂ ਕੀਤਾ ਗਿਆ ਇਹ ਉਪਰਾਲਾ ਸ਼ਲਾਘਾਯੋਗ ਹੈ ਅਤੇ ਇਸ ਨਾਲ ਬੱਚਿਆਂ ਸਣੇ ਸਾਰੇ ਵਰਗ ਦੇ ਲੋਕਾਂ ਨੂੰ ਗੁਰੂ ਜੀ ਦੇ ਜੀਵਨ ਅਤੇ ਸਿੱਖਿਆ ਸੰਬੰਧੀ ਜਾਣਕਾਰੀ ਮਿਲਦੀ ਹੈ।
ਦੱਸਣਯੋਗ ਹੈ ਕਿ ਚੰਡੀਗੜ੍ਹ 'ਚ ਇਹ ਸ਼ੋਅ ਦੋ ਦਿਨ ਚੱਲੇਗਾ ਅਤੇ ਇਸ ਸ਼ੋਅ ਦੇ ਪਹਿਲੇ ਦਿਨ ਲੋਕਾਂ ਨੇ ਵੱਡੀ ਗਿਣਤੀ 'ਚ ਸ਼ਿਰਕਤ ਕਰ ਇਸ ਨੂੰ ਭਰਵਾਂ ਹੁੰਗਾਰਾ ਦਿੱਤਾ ਹੈ।