ਚੰਡੀਗੜ੍ਹ: ਬਰਤਾਨੀਆਂ ਦੀ ਇੱਕ ਸਿੱਖ ਸੰਸਥਾ ‘ਦਿ ਸਿੱਖ ਗਰੁੱਪ’ ਵੱਲੋਂ ਦੁਨੀਆਂ ਦੇ 100 ਪ੍ਰਭਾਵਸ਼ਾਲੀ ਸਿੱਖਾਂ ਦੀ ਸੂਚੀ ਤਿਆਰ ਕੀਤੀ ਗਈ ਹੈ। ਇਹ ਸੂਚੀ ‘ਦਿ ਸਿੱਖਸ 100’ ਸਿਰਲੇਖ ਹੇਠ ਜਾਰੀ ਕੀਤੀ ਗਈ ਹੈ। ਇਸ ਸੂਚੀ ਵਿੱਚ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਵੀ ਨਾਂਅ ਸ਼ਾਮਿਲ ਹੈ। ਇਸ ਤੋਂ ਇਲਾਵਾ ਪੰਜਾਬ ਦੇ ਮਸ਼ਹੂਰ ਗਾਇਕ ਦਿਲਜੀਤ ਦੁਸਾਂਝ ਦਾ ਵੀ ਪ੍ਰਭਾਵਸ਼ਾਲੀ ਸ਼ਖ਼ਸੀਅਤਾਂ ਵਿੱਚ ਨਾਂਅ ਸ਼ਾਮਿਲ ਕੀਤਾ ਗਿਆ ਹੈ।
ਸਿਖ਼ਰ ਉੱਤੇ ਧਾਰਮਿਕ ਸ਼ਖ਼ਸੀਅਤਾਂ ਦੇ ਨਾਮ: ਦੱਸ ਦਈਏ ਯੂਕੇ ਦੀ ਇਸ ਸਿੱਖ ਸੰਸਥਾ ਵੱਲੋਂ ਪ੍ਰਭਾਵਸ਼ਾਲੀ ਸਿੱਖਾਂ ਦੀ ਸੂਚੀ ਵਿੱਚ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਗਿਆਨੀ ਕੁਲਵੰਤ ਸਿੰਘ ਪਹਿਲੇ ਸਥਾਨ ਉੱਤੇ ਹਨ। ਉਨ੍ਹਾਂ ਤੋਂ ਬਾਅਦ ਦੂਜੇ ਨੰਬਰ ਉਤੇ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਨਾਂ ਦਰਜ ਹੈ। ਇਸ ਸੂਚੀ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਨਾਂ ਵੀ ਦਰਜ ਕੀਤਾ ਗਿਆ ਹੈ।
ਸੂਚੀ ਵਿੱਚ ਥਾਂ ਪਾਉਣ ਵਾਲੀਆਂ ਹੋਰ ਸ਼ਖ਼ਸੀਅਤਾਂ: ਇਸ ਸੂਚੀ ਵਿਚ ਥਾਂ ਪਾਉਣ ਵਾਲੇ ਹੋਰਾਂ ਸਿੱਖਾਂ ਵਿਚ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ, ਕੇਂਦਰੀ ਮੰਤਰੀ ਹਰਦੀਪ ਪੁਰੀ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੈਨੇਡਾ ਦੇ ਰੱਖਿਆ ਮੰਤਰੀ ਅਤੇ ਸੰਸਦ ਮੈਂਬਰ ਹਰਜੀਤ ਸਿੰਘ ਸੱਜਣ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਖਾਲਸਾ ਏਡ ਦੇ ਆਗੂ ਰਵੀ ਸਿੰਘ, ਪੰਜਾਬੀ ਗਾਇਕ ਦਿਲਜੀਤ ਦੁਸਾਂਝ ਆਦਿ ਦੇ ਨਾਂ ਸ਼ਾਮਲ ਹਨ।
ਇਹ ਵੀ ਪੜ੍ਹੋ: ਪਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ ਲੈਕੇ ਸ੍ਰੀ ਕੀਰਤਪੁਰ ਸਾਹਿਬ ਲਈ ਰਵਾਨਾ ਹੋਇਆ ਪਰਿਵਾਰ, ਸ੍ਰੀ ਪਤਾਲਪੁਰੀ ਸਾਹਿਬ 'ਚ ਹੋਵੇਗਾ ਅਸਥੀ ਵਿਸਰਜਨ
ਦੱਸ ਦਈਏ ਇਸ ਸੂਚੀ ਵਿੱਚ ਜਿਹੜੀਆਂ ਮੁੱਖ ਹਸਤੀਆਂ ਦੇ ਨਾਂਅ ਸ਼ਾਮਿਲ ਕੀਤੇ ਗਏ ਹਨ ਉਨ੍ਹਾਂ ਵਿੱਚ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਗਿਆਨੀ ਕੁਲਵੰਤ ਸਿੰਘ ਪਹਿਲੇ ਸਥਾਨ ਉੱਤੇ ਸੂਚੀ ਵਿੱਚ ਹਨ। ਇਸ ਤੋਂ ਇਲਾਵਾ ਵਿਦੇਸ਼ ਵਿੱਚ ਨਾਮਣਾ ਖੱਟਣ ਵਾਲੇ ਦਸਤਾਰਧਾਰੀ ਸਿੱਖਾਂ ਵਿੱਚ ਕੈਨੇਡਾ ਦੇ ਰੱਖਿਆ ਮੰਤਰੀ ਅਤੇ ਸੰਸਦ ਮੈਂਬਰ ਹਰਜੀਤ ਸਿੰਘ ਸੱਜਣ ਦਾ ਨਾਂਅ ਸ਼ਾਮਿਲ ਹੈ। ਦੇਸ਼-ਵਿਦੇਸ਼ ਵਿੱਲ ਲੋਕ ਸੇਵਾ ਲਈ ਹਮੇਸ਼ਾ ਤਿਆਰ ਰਹਿਣ ਵਾਲੇ ਅਤੇ ਖਾਲਸਾ ਏਡ ਦੇ ਮੋਹਰੀ ਰਵੀ ਸਿੰਘ ਦਾ ਨਾਂਅ ਵੀ ਸੂਚੀ ਵਿੱਚ ਹੈ।
ਇਹ ਵੀ ਪੜ੍ਹੋ: ਜਥੇਦਾਰ ਤਖ਼ਤ ਸ੍ਰੀ ਪਟਨਾ ਸਾਹਿਬ ਨੂੰ ਮਿਲੀ ਕਲੀਨ ਚਿੱਟ, ਸੇਵਾ ਮੁਕਤ ਜੱਜ ਵੱਲੋਂ ਕੀਤੀ ਗਈ ਸੀ ਜਾਂਚ