ਚੰਡੀਗੜ੍ਹ: ਕੋਰੋਨਾ ਵਾਇਰਸ ਦੇ ਕਹਿਰ ਨੂੰ ਵੇਖਦਿਆਂ ਪੰਜਾਬ ਤੋਂ ਬਾਅਦ ਹੁਣ ਚੰਡੀਗੜ੍ਹ ਪ੍ਰਸ਼ਾਸਨ ਨੇ ਕਦਮ ਚੁੱਕਦਿਆਂ ਚੰਡੀਗੜ੍ਹ ਨੂੰ ਵੀ 31 ਮਾਰਚ ਤੱਕ ਲੌਕਡਾਊਨ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ ਨੇ ਐਲਾਨ ਕਰਦਿਆਂ ਕਿਹਾ ਕਿ ਮਨੁੱਖ ਦੀਆਂ ਲੋੜੀਂਦੀ ਚੀਜਾਂ, ਦਵਾਈਆਂ, ਰਾਸ਼ਨ, ਸਬਜ਼ੀਆਂ ਲੋਕਾਂ ਨੂੰ ਮੁੱਹਈਆਂ ਹੁੰਦੀਆਂ ਰਹਿਣਗੀਆਂ। ਪ੍ਰਸ਼ਾਸਨ ਨੇ ਲੋਕਾਂ ਨੂੰ ਚਿੰਤਾ ਨਾ ਕਰ ਸਾਵਧਾਨੀ ਵਰਤਦਿਆਂ ਸਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ।
ਜ਼ਿਕਰਯੋਗ ਹੈ ਕਿ ਕੋਵਿਡ19 ਦੇ ਕਹਿਰ ਨੂੰ ਵੇਖਦਿਆਂ ਸਰਕਾਰ ਵੱਲੋਂ ਜਿੱਥੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਉੱਥੇ ਹੀ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਚ ਰੱਖਦਿਆਂ ਲੌਕਡਾਊਨ ਕਰਨ ਦਾ ਐਲਾਨ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਸਰਕਾਰ ਵੱਲੋਂ ਸਾਰੀਆਂ ਰੋਡਵੇਜ਼ ਅਤੇ ਵਾਹਨਾਂ 'ਤੇ ਰੋਕ ਲਗਾਈ ਗਈ ਹੈ ਅਤੇ ਲੋਕਾਂ ਨੂੰ ਘਰ ਰਹਿਣ ਦੀ ਅਪੀਲ ਕੀਤੀ ਗਈ ਹੈ।