ETV Bharat / state

ਲੌਕਡਾਊਨ 5.0: ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਦੀ ਲੀਹ 'ਤੇ ਹੋਰ ਢਿੱਲ ਦੇਣ ਦਾ ਕੀਤਾ ਐਲਾਨ - punjabs lockdown 5.0

ਕੋਰੋਨਾ ਵਾਇਰਸ ਦੇ ਚੱਲਦਿਆਂ ਕੇਂਦਰ ਸਰਕਾਰ ਵੱਲੋਂ ਲੌਕਡਾਊਨ 5.0 ਨੂੰ 1 ਜੂਨ ਤੋਂ ਲੈ ਕੇ 30 ਜੂਨ ਤੱਕ ਲਾਗੂ ਕੀਤਾ ਗਿਆ ਹੈ। ਇਸ ਬਾਰੇ ਪੰਜਾਬ ਦੇ ਮੁੱਖ ਮੰਤਰੀ ਨੇ ਵੀ ਕੁੱਝ ਚੀਜ਼ਾਂ ਵਿੱਚ ਢਿੱਲ ਦਿੱਤੀ ਹੈ।

ਲੌਕਡਾਊਨ 5.0: ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਦੀ ਲੀਹ 'ਤੇ ਹੋਰ ਢਿੱਲ ਦੇਣ ਦਾ ਕੀਤਾ ਐਲਾਨ

author img

By

Published : May 31, 2020, 12:15 AM IST

ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਲੌਕਡਾਊਨ ਨੂੰ ਚਾਰ ਹਫ਼ਤਿਆਂ ਵਧਾਉਂਦਿਆਂ 30 ਜੂਨ ਤੱਕ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕੇਂਦਰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਕੁੱਝ ਹੋਰ ਢਿੱਲ ਦੇਣ ਦਾ ਐਲਾਨ ਕੀਤਾ।

ਭਾਵੇਂ ਮਾਹਿਰਾਂ ਨੇ ਪ੍ਰਾਹੁਣਚਾਰੀ ਉਦਯੋਗ ਅਤੇ ਸ਼ਾਪਿੰਗ ਮਾਲਾਂ ਨੂੰ ਖੋਲ੍ਹਣ ਵਿਰੁੱਧ ਸਲਾਹ ਦਿੱਤੀ ਹੈ, ਪਰ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੌਕਡਾਊਨ 5.0 ਲਈ ਕੇਂਦਰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਅਗਲਾ ਕਦਮ ਚੁੱਕਿਆ ਜਾਵੇਗਾ।

ਇਹ ਕਦਮ 31 ਮਈ ਤੋਂ ਬਾਅਦ ਲੌਕਡਾਊਨ ਵਧਾਉਣ ਬਾਰੇ ਕੇਂਦਰ ਸਰਕਾਰ ਦੇ ਫ਼ੈਸਲੇ ਦੀ ਲੀਹ ’ਤੇ ਹੋਵੇਗਾ। ਇਸ ਤੋਂ ਬਾਅਦ ਫੇਸਬੁੱਕ ਲਾਈਵ ’ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੋਵਿਡ ਦਾ ਖ਼ਤਰਾ ਅਜੇ ਟਲਿਆ ਨਹੀਂ ਹੈ ਅਤੇ ਜੇਕਰ ਲੋੜ ਪਈ ਤਾਂ ਉਹ ਪੰਜਾਬੀਆਂ ਦੀਆਂ ਜ਼ਿੰਦਗੀਆਂ ਬਚਾਉਣ ਲਈ ਸਖ਼ਤ ਕਦਮ ਚੁੱਕਣੇ ਜਾਣਗੇ।

ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਪੰਜਾਬ ਵਿੱਚ ਲੌਕਡਾਊਨ ਵਿੱਚ ਵਾਧਾ ਇਸ ਸ਼ਰਤ ’ਤੇ ਹੋਵੇਗਾ ਕਿ ਸਮਾਜਿਕ ਦੂਰੀ ਅਤੇ ਮਾਸਕ ਪਹਿਨਣ ਸਮੇਤ ਕੋਵਿਡ ਨਾਲ ਸਬੰਧਤ ਸੁਰੱਖਿਆ ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ। ਉਨ੍ਹਾਂ ਨੇ ਗ਼ਰੀਬਾਂ ਨੂੰ ਮੁਫ਼ਤ ਮਾਸਕ ਵੰਡਣ ਦੇ ਹੁਕਮ ਦਿੱਤੇ। ਉਨਾਂ ਨੇ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਲੋੜਵੰਦਾਂ ਅਤੇ ਗਰੀਬਾਂ ਜੋ ਮਾਸਕ ਨਹੀਂ ਖਰੀਦ ਸਕਦੇ, ਨੂੰ ਰਾਸ਼ਨ ਕਿੱਟਾਂ ਦੇ ਨਾਲ ਮਾਸਕ ਵੰਡਣ ਲਈ ਤੁਰੰਤ ਲੋੜੀਂਦੇ ਕਦਮ ਯਕੀਨੀ ਬਣਾਉਣ ਦੀ ਹਦਾਇਤ ਕੀਤੀ।

ਕੋਰੋਨਾ ਦੇ ਲੱਛਣਾਂ ਵਾਲੇ ਕੇਸਾਂ ਜਿੰਨ੍ਹਾਂ ਬਾਰੇ ਸਿਹਤ ਅਧਿਕਾਰੀਆਂ ਨੂੰ ਸੂਚਿਤ ਨਹੀਂ ਕੀਤਾ ਜਾ ਰਿਹਾ, ਦੀ ਟਰੇਸਿੰਗ ਅਤੇ ਟਰੈਕਿੰਗ ਲਈ ਇੱਕ ਐਪ ਦੀ ਇਸ ਵੇਲੇ ਫੀਲਡ ਟੈਸਟਿੰਗ ਕੀਤੀ ਜਾ ਰਹੀ ਹੈ ਅਤੇ ਅਗਲੇ 2-3 ਦਿਨਾਂ ਵਿੱਚ ਲਾਂਚ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਇਨਾਂ ਕੋਵਿਡ ਫੁੱਟ ਸੋਲਜ਼ਰਾਂ ਦੀ ਓ.ਟੀ.ਪੀ. ਜ਼ਰੀਏ ਪ੍ਰਮਾਣਿਕਤਾ ਯਕੀਨੀ ਬਣਾਈ ਜਾਵੇਗੀ ਤਾਂ ਕਿ ਗਲਤ ਸੂਚਨਾ ਨੂੰ ਰੋਕਿਆ ਜਾ ਸਕੇ।

ਮੁੱਖ ਮੰਤਰੀ ਨੇ ਦੱਸਿਆ ਕਿ ਉਨਾਂ ਵੱਲੋਂ ਨਿੱਜੀ ਬੱਸਾਂ ਨੂੰ ਪਿੰਡਾਂ ਵਿੱਚ ਚਲਾਏ ਜਾਣ ਤੋਂ ਨਹੀਂ ਰੋਕਿਆ ਗਿਆ ਅਤੇ ਇਸ ਸਬੰਧੀ ਫ਼ੈਸਲਾ ਨਿੱਜੀ ਬੱਸ ਚਲਾਉਣ ਵਾਲਿਆਂ ਵੱਲੋਂ ਕੀਤਾ ਜਾਣਾ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.