ETV Bharat / state

ਭਲਕੇ ਪੈਣਗੀਆਂ ਸੂਬੇ ਵਿੱਚ 13 ਲੋਕ ਸਭਾ ਸੀਟਾਂ ਲਈ ਵੋਟਾਂ

ਲੋਕ ਸਭਾ ਚੋਣਾਂ 2019 ਲਈ ਸੂਬੇ ਵਿੱਚ ਭਲਕੇ 19 ਮਈ ਨੂੰ ਵੋਟਾਂ ਪੈਣਗੀਆਂ ਜਿਸ ਨੂੰ ਲੈ ਕੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਐੱਸ ਕਰੁਣਾ ਰਾਜੂ ਨੇ ਲੋਕਾਂ ਨੂੰ ਚੋਣਾਂ ਦੇ ਇਸ ਤਿਉਹਾਰ ਵਿੱਚ ਵੱਧ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਹੈ।

ਫ਼ੋਟੋ
author img

By

Published : May 18, 2019, 9:23 PM IST

ਚੰਡੀਗੜ੍ਹ: ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਪੰਜਾਬ ਦੇ ਵੋਟਰਾਂ ਨੂੰ ਭਾਰਤੀ ਲੋਕਤੰਤਰ ਦੇ ਮਹਾ ਉਤਸਵ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਗਈ ਹੈ।
ਸੂਬੇ ਵਿੱਚ 13 ਲੋਕ ਸਭਾ ਹਲਕਿਆਂ ਲਈ ਵੋਟਾਂ ਪੈਣ ਦਾ ਕੰਮ ਭਲਕੇ 19 ਮਈ ਨੂੰ ਸ਼ੁਰੂ ਹੋਵੇਗਾ। ਭਾਰਤੀ ਚੋਣ ਕਮਿਸ਼ਨ ਵੱਲੋਂ ਵੋਟਾਂ ਪਾਉਣ ਲਈ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਦਾ ਸਮਾਂ ਨਿਸ਼ਚਿਤ ਕੀਤਾ ਗਿਆ ਹੈ।

ਇਸ ਬਾਰੇ ਡਾ.ਐੱਸ.ਕਰੁਣਾ ਰਾਜੂ ਨੇ ਸੂਬੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕੀ ਉਹ ਭਾਰਤੀ ਲੋਕਤੰਤਰ ਦੇ ਇਸ ਮਹਾ ਉਤਸਵ ਵਿੱਚ ਵਧ ਚੜ੍ਹ ਕੇ ਹਿੱਸਾ ਲੈਣ ਤੇ ਭਾਰਤੀ ਸੰਵਿਧਾਨ ਵੱਲੋਂ ਦਿੱਤੇ ਗਏ ਵੋਟ ਪਾਉਣ ਦੇ ਅਧਿਕਾਰਾਂ ਦੀ ਵਰਤੋਂ ਕਰਨ।

ਉਨ੍ਹਾਂ ਕਿਹਾ ਕਿ ਜੇਕਰ ਕੋਈ ਉਮੀਦਵਾਰ, ਚੋਣ ਏਜੰਟ ਜਾਂ ਕੋਈ ਹੋਰ ਵਿਅਕਤੀ ਜਿਸ ਨੂੰ ਕਿ ਉਮੀਦਵਾਰ ਜਾਂ ਉਸ ਦੇ ਚੋਣ ਏਜੰਟ ਵੱਲੋਂ ਸਹਿਮਤੀ ਦਿੱਤੀ ਗਈ ਹੋਵੇ, ਵੱਲੋਂ ਵੋਟ ਦੇ ਅਧਿਕਾਰ ਨੂੰ ਸਿੱਧੇ ਜਾਂ ਅਸਿੱਧੇ ਢੰਗ ਨਾਲ ਪ੍ਰਭਾਵਿਤ ਕਰਨ ਲਈ ਰਿਸ਼ਵਤ ਜਾਂ ਕਿਸੇ ਵਸਤੂ ਬਦਲੇ ਵੋਟ ਪਾਉਣ ਜਾਂ ਵੋਟ ਪਾਉਣ ਤੋਂ ਰੋਕਣਾ ਜਾਂ ਵੋਟਰ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰਨਾ ਲੋਕ ਪ੍ਰਤੀਨਿੱਧ ਕਾਨੂੰਨ 1951 ਦੀ ਧਾਰਾ 123 ਦੀ ਉਲੰਘਣਾ ਹੈ।

ਇਸ ਕਾਨੂੰਨ ਮੁਤਾਬਿਕ ਰਿਸ਼ਵਤ ਦੇ ਰੂਪ ਵਿੱਚ ਸਿਰਫ਼ ਪੈਸੇ ਨੂੰ ਹੀ ਨਹੀਂ ਮੰਨਿਆ ਜਾਂਦਾ ਸਗੋਂ ਹਰੇਕ ਤਰ੍ਹਾਂ ਦੇ ਮਨੋਰੰਜਨ ਦੇ ਸਾਧਨ ਅਤੇ ਤਰ੍ਹਾਂ ਦੀ ਨੌਕਰੀ ਦੇਣਾ ਵੀ ਇਸ ਵਿੱਚ ਸ਼ਾਮਿਲ ਹੈ। ਇਸ ਤੋਂ ਇਲਾਵਾ ਸਿੱਧੇ ਜਾਂ ਅਸਿੱਧੇ ਢੰਗ ਨਾਲ ਉਮੀਦਵਾਰ ਜਾਂ ਉਸਦਾ ਚੋਣ ਏਜੰਟ ਜਾਂ ਕੋਈ ਹੋਰ ਵਿਅਕਤੀ ਜਿਸ ਨੂੰ ਕਿ ਉਮੀਦਵਾਰ ਜਾਂ ਉਸ ਦੇ ਚੋਣ ਏਜੰਟ ਵੱਲੋਂ ਸਹਿਮਤੀ ਦਿੱਤੀ ਗਈ ਹੋਵੇ ਵੱਲੋਂ, ਵੋਟਰ ਨੂੰ ਪ੍ਰਭਾਵਿਤ ਕਰਨ ਲਈ ਸੱਟ ਚੋਟ ਦਾ ਡਰ ਦੇਣਾ, ਸਮਾਜਿਕ ਬਾਈਕਾਟ ਜਾਂ ਕਿਸੇ ਜਾਤੀ ਜਾਂ ਸਮੂਹ ਵਿੱਚੋਂ ਛੇਕਣਾ ਆਦਿ, ਅਧਿਆਤਮਕ ਡਰ ਦਿਖਾਣਾ ਵੀ ਇਸ ਕਾਨੂੰਨ ਦੀ ਉਲੰਘਣਾ ਮੰਨਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਵੋਟਰਾਂ ਨੂੰ ਪੋਲਿੰਗ ਬੂਥ ਤੱਕ ਲੈ ਕੇ ਜਾਣ ਲਈ ਗੱਡੀਆਂ ਜਾਂ ਹੋਰ ਕੋਈ ਸਾਧਨ ਸਿੱਧੇ ਜਾਂ ਅਸਿੱਧੇ ਢੰਗ ਨਾਲ ਉਮੀਦਵਾਰ ਜਾਂ ਉਸ ਦਾ ਚੋਣ ਏਜੰਟ ਜਾਂ ਕੋਈ ਹੋਰ ਵਿਅਕਤੀ ਜਿਸਨੂੰ ਕਿ ਉਮੀਦਵਾਰ ਜਾਂ ਉਸਦੇ ਚੋਣ ਏਜੰਟ ਵੱਲੋਂ ਸਹਿਮਤੀ ਦਿੱਤੀ ਗਈ ਹੋਵੇ ਵੱਲੋਂ, ਮੁਹਈਆ ਕਰਵਾਉਣਾ ਵੀ ਇਸ ਧਾਰਾ ਦੀ ਉਲੰਘਣਾ ਹੈ।

Intro:Body:

NEWS

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.