ਚੰਡੀਗੜ੍ਹ: ਪੰਜਾਬ ਪੁਲਿਸ ਨੇ ‘ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਿਲਾਫ ਲੁੱਕ ਆਊਟ ਸਰਕੂਲਰ (LOC) ਅਤੇ ਗੈਰ-ਜ਼ਮਾਨਤੀ ਵਾਰੰਟ (NBW) ਜਾਰੀ ਕੀਤਾ ਹੈ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਇੰਸਪੈਕਟਰ ਜਨਰਲ ਆਫ਼ ਪੁਲਿਸ (ਹੈੱਡਕੁਆਰਟਰ) ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੂੰ ਅਜੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ। ਆਈਜੀਪੀ ਨੇ ਕਿਹਾ ਕਿ ਅਸੀਂ ਉਸ ਨੂੰ ਗ੍ਰਿਫਤਾਰ ਕਰਨ ਲਈ ਪੂਰੀ ਕੋਸ਼ਿਸ਼ ਕਰ ਰਹੇ ਹਾਂ। ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਸਾਨੂੰ ਦੂਜੇ ਰਾਜਾਂ ਅਤੇ ਕੇਂਦਰੀ ਏਜੰਸੀਆਂ ਤੋਂ ਪੂਰਾ ਸਹਿਯੋਗ ਮਿਲ ਰਿਹਾ ਹੈ।
ਇਹ ਵੀ ਪੜੋ: Chaitra Navaratri 2023 : ਪਹਿਲੇ ਦਿਨ ਮਾਂ ਸ਼ੈਲਪੁਤਰੀ ਪੂਜਾ, ਨਾਰੀਅਲ ਦਾ ਲਾਓ ਭੋਗ ਤੇ ਇਸ ਮੰਤਰ ਦਾ ਕਰੋ ਜਾਪ
ਅੰਮ੍ਰਿਤਪਾਲ ਸਿੰਘ ਖਿਲਾਫ ਲੁੱਕ ਆਊਟ ਸਰਕੂਲਰ: ਪੰਜਾਬ ਸਰਕਾਰ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੇ ਖਿਲਾਫ ਲੁੱਕਆਊਟ ਸਰਕੂਲਰ (ਐੱਲ.ਓ.ਸੀ.) ਅਤੇ ਗੈਰ-ਜ਼ਮਾਨਤੀ ਵਾਰੰਟ (ਐਨ.ਬੀ.ਡਬਲਿਊ.) ਜਾਰੀ ਕਰ ਦਿੱਤਾ ਗਿਆ ਹੈ, ਜੋ ਅਜੇ ਵੀ ਭਗੌੜਾ ਹੈ। ਸਰਕਾਰ ਨੇ ਕਿਹਾ ਹੈ ਕਿ ਪੰਜਾਬ ਪੁਲਿਸ ਸਾਰੀਆਂ ਏਜੰਸੀਆਂ ਦੀ ਮਦਦ ਨਾਲ ਉਸ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਭਗੌੜੇ ਅੰਮ੍ਰਿਤਪਾਲ ਸਿੰਘ ਦੀਆਂ ਕਈ ਤਸਵੀਰਾਂ ਜਾਰੀ ਕੀਤੀਆਂ ਹਨ। ਪੰਜਾਬ ਦੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਸੁਖਚੈਨ ਸਿੰਘ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੀਆਂ ਵੱਖ-ਵੱਖ ਪਹਿਰਾਵੇ ਵਿੱਚ ਕਈ ਤਸਵੀਰਾਂ ਹਨ।
ਅੰਮ੍ਰਿਤਪਾਲ ਦੀਆਂ ਵੱਖ-ਵੱਖ ਤਸਵੀਰਾਂ ਜਾਰੀ: ਇਨ੍ਹਾਂ 'ਚੋਂ ਇਕ ਤਸਵੀਰ 'ਚ ਉਹ ਕਲੀਨ ਸ਼ੇਵ ਵੀ ਨਜ਼ਰ ਆ ਰਹੀ ਹੈ। ਗਿੱਲ ਨੇ ਕਿਹਾ ਕਿ ਅਸੀਂ ਇਹ ਸਾਰੀਆਂ ਤਸਵੀਰਾਂ ਜਾਰੀ ਕਰ ਰਹੇ ਹਾਂ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਹ ਤਸਵੀਰਾਂ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚ ਕੇ ਪੁਲਿਸ ਦੀ ਮਦਦ ਕਰਨ। ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਉਹ ਭੱਜਦਾ ਹੋਇਆ ਜਲੰਧਰ ਦੇ ਇੱਕ ਗੁਰਦੁਆਰੇ ਵਿੱਚ ਗਿਆ। ਉਥੇ ਉਹ ਕੱਪੜੇ ਬਦਲ ਕੇ ਮੋਟਰਸਾਈਕਲ 'ਤੇ ਫਰਾਰ ਹੋ ਗਿਆ। ਅੰਮ੍ਰਿਤਪਾਲ ਸਿੰਘ ਨੂੰ ਆਖਰੀ ਵਾਰ 18 ਮਾਰਚ ਨੂੰ SUV ਤੋਂ ਭੱਜਦੇ ਇੱਕ ਸੀਸੀਟੀਵੀ ਫੁਟੇਜ ਵਿੱਚ ਦੇਖਿਆ ਗਿਆ ਸੀ ਤੇ ਉਹ ਅਜੇ ਫਰਾਰ ਹੈ।
ਇਹ ਪੁੱਛਣ 'ਤੇ ਕਿ ਕੀ ਉਹ ਕਿਸੇ ਹੋਰ ਸੂਬੇ 'ਚ ਭੱਜ ਗਿਆ ਸੀ, ਪੁਲਿਸ ਨੇ ਕਿਹਾ ਕਿ ਮੁੱਢਲੀ ਜਾਂਚ 'ਚ ਪਤਾ ਲੱਗਾ ਹੈ ਕਿ ਉਹ ਨੰਗਲ ਅੰਬੀਆਂ ਸਥਿਤ ਗੁਰਦੁਆਰਾ ਸਾਹਿਬ 'ਚ ਭੱਜ ਗਿਆ ਸੀ। ਜਿੱਥੇ ਉਸਨੇ ਕੱਪੜੇ ਬਦਲੇ ਤੇ ਫਿਰ ਦੋ ਮੋਟਰਸਾਈਕਲ ਸਵਾਰਾਂ ਨੇ ਭੱਜਣ ਵਿਚ ਉਸ ਦੀ ਮਦਦ ਕੀਤੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਪੰਜਾਬ ਪੁਲੀਸ ਦੀਆਂ ਕਈ ਟੀਮਾਂ ਕੰਮ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ 154 ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਰਾਈਫਲ ਅਤੇ ਰਿਵਾਲਵਰ ਸਮੇਤ 12 ਹਥਿਆਰ ਬਰਾਮਦ ਕੀਤੇ ਗਏ ਹਨ।
ਇਹ ਵੀ ਪੜੋ: Gurudwara Haji Ratan Sahib: ਜਾਣੋ, ਗੁਰਦੁਆਰਾ ਹਾਜੀ ਰਤਨ ਸਾਹਿਬ ਦਾ ਇਤਿਹਾਸ