ਚੰਡੀਗੜ੍ਹ: ਨਸ਼ਾ ਤਸਕਰੀ ਮਾਮਲੇ ਵਿੱਚ ਨਾਮਜਦ ਕਰਨ ਅਤੇ ਮੁਅੱਤਲ ਪੁਲਿਸ ਅਧਿਕਾਰੀ ਰਾਜਜੀਤ ਸਿੰਘ ਦੇ ਮਾਮਲੇ ਵਿੱਚ ਨਵਾਂ ਮੋੜ ਆ ਰਿਹਾ ਹੈ। ਜਾਣਕਾਰੀ ਮੁਤਾਬਿਕ ਪੁਲਿਸ ਅਧਿਕਾਰੀ ਰਾਜਜੀਤ ਸਿੰਘ ਖਿਲਾਫ ਲੁੱਕ ਆਊਟ ਨੋਟਿਸ ਜਾਰੀ ਕੀਤਾ ਗਿਆ ਹੈ। ਮੀਡੀਆ ਰਿਪੋਰਟਾਂ ਅਨੁਸਾਰ ਪੁਲਿਸ ਅਧਿਕਾਰੀ ਰਾਜਜੀਤ ਸਿੰਘ ਦਾ ਫੋਨ ਬੰਦ ਹੈ ਅਤੇ ਇਹ ਅੰਦਾਜੇ ਲੱਗ ਰਹੇ ਹਨ ਕਿ ਰਾਜਜੀਤ ਸਿੰਘ ਵਿਦੇਸ਼ ਭੱਜਣ ਦੀ ਫਿਰਾਕ ਵਿੱਚ ਹੈ। ਹਾਲਾਂਕਿ ਰਾਜਜੀਤ ਸਿੰਘ ਦੇ ਖਿਲਾਫ ਵਿਜੀਲੈਂਸ ਜਾਂਚ ਕਰ ਰਹੀ ਹੈ।
ਮੁੱਖ ਮੰਤਰੀ ਨੇ ਕੀਤਾ ਸੀ ਟਵੀਟ : ਸੂਤਰਾਂ ਦੀ ਮੰਨੀਏ ਤਾਂ ਰਾਜਜੀਤ ਸਿੰਘ ਦੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਸਾਰੇ ਪਰਿਵਾਰਕ ਮੈਂਬਰਾਂ ਦੀਆਂ ਜਾਇਦਾਦਾਂ, ਉਨ੍ਹਾਂ ਦੇ ਬੈਂਕ ਖਾਤਿਆਂ ਤੇ ਹੋਰ ਜਾਇਦਾਦਾਂ ਦੀ ਨੀ ਜਾਂਚ ਕੀਤੀ ਜਾਣੀ ਹੈ। ਹਾਲਾਂਕਿ ਇਸ ਵੇਲੇ ਰਾਜਜੀਤ ਸਿੰਘ ਫਰਾਰ ਦੱਸਿਆ ਜਾ ਰਿਹਾ ਹੈ। ਲੰਘੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੀਲਬੰਦ ਲਿਫਾਫਿਆਂ ਦੀ ਰਿਪੋਰਟ ਦੇਖੀ ਗਈ ਸੀ ਤਾਂ ਰਾਜਜੀਤ ਸਿੰਘ ਪੀਪੀਐਸ ਨੂੰ ਨਸ਼ਾ ਤਸਕਰੀ ਦੇ ਕੇਸ ਵਿੱਚ ਨਾਮਜ਼ਦ ਹੋਣ ਕਾਰਨ ਨੌਕਰੀ ਤੋਂ ਤੁਰੰਤ ਬਰਖਾਸਤ ਕਰ ਦਿੱਤਾ ਸੀ। ਇਸਦੇ ਨਾਲ ਹੀ ਵਿਜੀਲੈਂਸ ਨੂੰ ਚਿੱਟੇ ਦੀ ਤਸਕਰੀ ਤੋਂ ਹਾਸਲ ਹੋਈ ਜਾਇਦਾਦ ਦੀ ਜਾਂਚ ਕਰਨ ਦੇ ਹੁਕਮ ਵੀ ਜਾਰੀ ਕੀਤੇ ਗਏ ਸਨ।
ਇਹ ਵੀ ਪੜ੍ਹੋ : Punjab weather : ਪੰਜਾਬ 'ਚ ਗਰਮੀ ਦਾ ਕਹਿਰ ਜਾਰੀ, ਆਉਣ ਵਾਲੇ 2 ਦਿਨਾਂ ਅੰਦਰ ਪੰਜਾਬ 'ਚ ਪੈ ਸਕਦਾ ਮੀਂਹ
ਇਹ ਵੀ ਦੱਸ ਦਈਏ ਕਿ 2017 ਵਿਚ ਉਸ ਵੇਲੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਸ਼ਾ ਤਸਕਰੀ ਆਦਿ ਨੂੰ ਰੋਕਣ ਲਈ ਏਡੀਜੀਪੀ ਹਰਪ੍ਰੀਤ ਸਿੱਧੂ ਦੀ ਅਗਵਾਈ 'ਚ ਇਕ ਵਿਸ਼ੇਸ਼ ਟਾਸਕ ਫੋਰਸ ਬਣਾਈ ਸੀ। ਉਸ ਵੇਲੇ ਦੇ ਏਆਈਜੀ ਰਾਜਜੀਤ ਸਿੰਘ ਤੇ ਇੰਸਪੈਕਟਰ ਦੀ ਭੂਮਿਕਾ ’ਤੇ ਸਵਾਲ ਉੱਠੇ ਸਨ। ਇੰਸਪੈਕਟਰ ਇੰਦਰਜੀਤ ਸਿੰਘ ਖਿਲਾਫ ਮਾਮਲਾ ਦਰਜ ਕਰ ਕੀਤਾ ਗਿਆ ਹੈ। ਰਾਜਜੀਤ ਨੇ ਹਾਈ ਕੋਰਟ 'ਚ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਸੀ ਕਿ ਇਸ ਦੀ ਹਰਪ੍ਰੀਤ ਸਿੰਘ ਸਿੱਧੂ ਦੀ ਥਾਂ ਕਿਸੇ ਹੋਰ ਅਧਿਕਾਰੀ ਤੋਂ ਜਾਂਚ ਕਰਵਾਈ ਜਾਵੇ। ਇਸ ਉੱਤੇ ਹਾਈਕੋਰਟ ਨੇ ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਦੀ ਅਗਵਾਈ ਵਿੱਚ ਵਿਸ਼ੇਸ਼ ਜਾਂਚ ਟੀਮ ਬਣਾਈ ਹੈ। ਇਸ ਵਿੱਚ ਡਾਇਰੈਕਟਰ ਆਫ ਇਨਵੈਸਟੀਗੇਸ਼ਨ ਪ੍ਰਬੋਧ ਕੁਮਾਰ ਤੇ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਨਾਂ ਵੀ ਸ਼ਾਮਿਲ ਹੈ।