ETV Bharat / state

Lookout Notice Issued: ਸਾਬਕਾ CM ਚਰਨਜੀਤ ਚੰਨੀ ਖ਼ਿਲਾਫ਼ ਲੁੱਕਆਊਟ ਨੋਟਿਸ ਜਾਰੀ, ਨਹੀਂ ਕਰ ਸਕਣਗੇ ਵਿਦੇਸ਼ ਦੀ ਸੈਰ

ਪੰਜਾਬ ਵਿਜੀਲੈਂਸ ਬਿਊਰੋਂ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖ਼ਿਲਾਫ਼ ਲੁੱਕਆਊਟ ਨੋਟਿਸ ਜਾਰੀ ਕੀਤਾ ਹੈ। ਦੱਸ ਦਈਏ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖ਼ਿਲਾਫ਼ ਇਹ ਲੁੱਕਆਊਟ ਨੋਟਿਸ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਜਾਰੀ ਹੋਇਆ ਹੈ।

Lookout Notice Issued
Lookout Notice Issued
author img

By

Published : Mar 10, 2023, 10:48 PM IST

ਚੰਡੀਗੜ੍ਹ: 'ਭਾਰਤ ਜੋੜੋ ਯਾਤਰਾ' ਦੌਰਾਨ ਵਿਦੇਸ਼ ਤੋਂ ਪਰਤਣ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲਗਾਤਾਰ ਚਰਚਾ ਵਿੱਚ ਰਹੇ ਹਨ। ਅੱਜ ਸ਼ੁੱਕਰਵਾਰ ਨੂੰ ਪੰਜਾਬ ਵਿਜੀਲੈਂਸ ਬਿਊਰੋਂ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖ਼ਿਲਾਫ਼ ਲੁੱਕਆਊਟ ਨੋਟਿਸ ਜਾਰੀ ਕੀਤਾ ਹੈ। ਦੱਸ ਦਈਏ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖ਼ਿਲਾਫ਼ ਇਹ ਲੁੱਕਆਊਟ ਨੋਟਿਸ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਜਾਰੀ ਹੋਇਆ ਹੈ। ਇਸ ਲੁੱਕਆਊਟ ਨੋਟਿਸ ਦੀ ਹਦਾਇਤਾਂ ਅਨੁਸਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹੁਣ ਵਿਦੇਸ਼ ਨਹੀਂ ਜਾ ਸਕਣਗੇ।

ਵਿਜੀਲੈਂਸ ਦੀ ਰਡਾਰ 'ਤੇ ਸੀ ਸਾਬਕਾ ਮੰਤਰੀ ਚਰਨਜੀਤ ਸਿੰਘ ਚੰਨੀ:- ਦੱਸ ਦਈਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਦੇਸ਼ ਤੋਂ ਪਰਤਣ ਤੋਂ ਬਾਅਦ ਹੀ ਵਿਜੀਲੈਂਸ ਦੀ ਰਡਾਰ ਉੱਤੇ (Charanjit Channi on the radar of Punjab Vigilance) ਆ ਗਏ ਸਨ। ਚੰਨੀ ਉੱਤੇ ਇਲਜ਼ਾਮ ਲੱਗੇ ਸਨ ਕਿ ਸੈਰ ਸਪਾਟਾ ਵਿਭਾਗ ਵਿਚ ਕਰੋੜਾਂ ਰੁਪਏ ਦੀਆਂ ਬੇਨਿਯਮੀਆਂ (Irregularities crores of rupees tourism department) ਪਾਈਆਂ ਗਈਆਂ ਸਨ। ਇਸਦੇ ਨਾਲ ਹੀ ਇਹ ਵੀ ਇਲਜ਼ਾਮ ਲੱਗੇ ਸਨ ਕਿ ਦਾਸਤਾਨ ਏ ਸ਼ਹਾਦਤ ਸਮਾਗਮ ਦੌਰਾਨ ਵੀ ਕਰੋੜਾਂ ਦਾ ਘਪਲਾ ਕੀਤਾ ਗਿਆ ਹੈ ਅਤੇ ਬੇਟੇ ਦੇ ਵਿਆਹ ਵਿਚ ਇਹਨਾਂ ਘਪਲਿਆਂ ਨੂੰ ਐਡਜਸਟ ਕੀਤਾ ਗਿਆ।

ਸਾਬਕਾ ਮੁੱਖ ਮੰਤਰੀ ਚੰਨੀ ਨੇ ਸਰਕਾਰ ਉੱਤੇ ਸਾਧੇ ਸੀ ਨਿਸ਼ਾਨੇ:- ਸਾਬਕਾ ਮੁੱਖ ਮੰਤਰੀ ਚੰਨੀ ਨੇ ਆਪਣਾ ਪੱਖ ਪੇਸ਼ ਕੀਤਾ ਸੀ। ਉਹਨਾਂ ਆਖਿਆ ਸੀ ਕਿ ਪੰਜਾਬ ਸਰਕਾਰ ਉਹਨਾਂ ਨੂੰ ਆਨੇ-ਬਹਾਨੇ ਜੇਲ੍ਹ ਵਿਚ ਬੰਦ ਕਰਨਾ ਚਾਹੁੰਦੀ ਹੈ। ਇਸ ਲਈ ਉਹਨਾਂ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ। ਉਹਨਾਂ ਦੀਆਂ ਜਾਇਦਾਦਾਂ ਅਤੇ ਬੈਂਕ ਖਾਤਿਆਂ ਦੀ ਜਾਂਚ (Checking of properties and bank accounts) ਵੀ ਕੀਤੀ ਗਈ। ਸਾਬਕਾ ਸੀਐੱਮ ਚੰਨੀ ਨੇ ਸੀ ਕਿਹਾ ਕਿ ਪੰਜਾਬ ਸਰਕਾਰ ਸਿਆਸੀ ਕਿੜ ਕੱਢਣ ਲਈ ਕਿਸੇ ਵੀ ਬਹਾਨੇ ਉਨ੍ਹਾਂ ਨੂੰ ਫਸਾਉਣਾ ਚਾਹੁੰਦੀ ਹੈ। ਚੰਨੀ ਨੇ ਕਿਹਾ ਸੀ ਕਿ ਉਹ ਕਿਸੇ ਵੀ ਪ੍ਰਕਾਰ ਦੀ ਜਾਂਚ ਲਈ ਤਿਆਰ ਹਨ ਅਤੇ ਇਸ ਲਈ ਹੀ ਉਹ ਵਤਨ ਵਾਪਿਸ ਵੀ ਪਰਤੇ ਹਨ।

ਸਾਬਕਾ ਮੁੱਖ ਮੰਤਰੀ ਚੰਨੀ ਨੇ ਗ੍ਰਿਫ਼ਤਾਰੀ ਦਾ ਡਰ ਨਾ ਹੋਣ ਦੀ ਕਹੀ ਸੀ ਗੱਲ:- ਇਸ ਤੋਂ ਇਲਾਵਾ ਸੀਐੱਮ ਚੰਨੀ ਨੇ ਕਿਹਾ ਕਿ ਜਦੋਂ ਮੈਂ ਵਿਦੇਸ਼ ਤੋਂ ਵਾਪਿਸ ਪਰਤ ਕੇ ਮਰਹੂਮ ਮੂਸੇਵਾਲਾ ਦੇ ਪਰਿਵਾਰ (The family of the deceased Musewala) ਨੂੰ ਮਿਲਣ ਲਈ ਜਾ ਰਿਹਾ ਸੀ ਤਾਂ ਰਸਤੇ ਵਿੱਚ ਹੀ ਵਿਜੀਲੈਂਸ ਅਧਿਕਾਰੀਆਂ ਨੇ ਫੋਨ ਕਰਕੇ ਕਿਹਾ ਕਿ ਜੇਕਰ ਉਹ ਮੂਸੇਵਾਲਾ ਦੇ ਪਰਿਵਾਰ ਨੂੰ ਮਿਲਣ ਗਏ ਤਾਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਜੇ ਸਰਕਾਰ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨਾ ਹੀ ਚਾਹੁੰਦੀ ਹੈ ਤਾਂ ਕੋਈ ਸਹੀ ਇਲਜ਼ਾਮ ਲਗਾ ਕੇ ਕਰੇ ਨਾ ਕਿ ਉਨ੍ਹਾਂ ਦੇ ਅਕਸ ਨੂੰ ਖ਼ਰਾਬ ਕਰਕੇ ।

ਸਾਬਕਾ CM ਚਰਨਜੀਤ ਸਿੰਘ ਚੰਨੀ ਦੇ ਭਾਣਜੇ 'ਤੇ ਹੋਇਆ ਸੀ ਕੇਸ:- ਜਾਣਕਾਰੀ ਅਨੁਸਾਰ ਦੱਸ ਦਈਏ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਸਰਕਾਰ ਸਮੇਂ ਚੰਨੀ ਦੇ ਭਾਣਜੇ ਹਨੀ ਉੱਪਰ ਕਥਿਤ ਤੌਰ 'ਤੇ ਨਾਜਾਇਜ਼ ਮਾਈਨਿੰਗ ਦੇ ਮਾਮਲੇ ਵਿੱਚ ਕੇਸ ਦਰਜ ਕੀਤਾ ਗਿਆ ਸੀ, ਈਡੀ ਨੇ ਭੁਪਿੰਦਰ ਸਿੰਘ ਹਨੀ ਦੇ ਘਰੋਂ 10 ਕਰੋੜ ਰੁਪਏ, 21 ਲੱਖ ਦੇ ਕਰੀਬ ਸੋਨਾ ਅਤੇ 12 ਲੱਖ ਰੁਪਏ ਦੀ ਰੋਲੈਕਸ ਘੜੀ ਬਰਾਮਦ ਕੀਤੀ ਸੀ।

ਇੰਨ੍ਹਾਂ ਵਿੱਚੋਂ 8 ਕਰੋੜ ਰੁਪਇਆ ਹਨੀ ਦੇ ਹੋਮ ਲੈਂਡ ਸੁਸਾਇਟੀ ਸੈਕਟਰ ਸਤੱਤਰ ਮੁਹਾਲੀ ਵਿਖੇ ਉਸਦੇ ਘਰ ਤੋਂ ਬਰਾਮਦ ਕੀਤਾ ਸੀ ਅਤੇ ਉਸਦੇ ਇੱਕ ਸਾਥੀ ਸੰਦੀਪ ਦੇ ਲੁਧਿਆਣਾ ਦੇ ਇੱਕ ਠਿਕਾਣੇ ਤੋਂ 2 ਕਰੋੜ ਰੁਪਏ ਬਰਾਮਦ ਹੋਏ ਸੀ। ਇਹ ਸਾਰੀ ਕਾਰਵਾਈ ਪੰਜਾਬ ਪੁਲਿਸ ਵੱਲੋਂ 2018 ਵਿੱਚ ਰੋਪੜ ਦੇ ਥਾਣੇ ਵਿਖੇ ਨਜ਼ਾਇਜ ਰੇਤ ਮਾਇਨਿੰਗ ਮਾਮਲੇ ਵਿੱਚ ਦਰਜ ਇੱਕ ਐੱਫ.ਆਈ.ਆਰ ਦੇ ਅਧਾਰ 'ਤੇ ਕੀਤੀ ਗਈ ਸੀ।

ਇਹ ਵੀ ਪੜੋ:- Punjab Budget 2023: ਮੁੱਖ ਮੰਤਰੀ ਵੱਲੋਂ ਬਜਟ ਦੀ ਸ਼ਲਾਘਾ, ਕਿਹਾ- ਪੰਜਾਬ ਦੀ ਤਕਦੀਰ ਬਦਲੇਗਾ "ਆਮ ਲੋਕਾਂ ਦਾ ਬਜਟ"

For All Latest Updates

TAGGED:

ETV Bharat Logo

Copyright © 2024 Ushodaya Enterprises Pvt. Ltd., All Rights Reserved.