ETV Bharat / state

ਬੇਅਦਬੀ ਮਾਮਲੇ ’ਚ ਨਵੀਂ ਐੱਸਆਈਟੀ (SIT) ਦੀ ਵੱਡੀ ਕਾਰਵਾਈ, 6 ਆਰੋਪੀ ਗ੍ਰਿਫ਼ਤਾਰ - ਬਾਰਡਰ ਰੇਂਜ ਐੱਸਪੀਐੱਸ ਪਰਮਾਰ

ਨਵੀਂ ਬਣਾਈ ਗਈ ਐੱਸਆਈਟੀ (SIT) ਵੱਲੋਂ ਵੱਡੀ ਕਾਰਵਾਈ ਕਰਦੇ ਹੋਏ 6 ਕਥਿਤ ਦੋਸ਼ੀਆਂ ਸੁਖਜਿੰਦਰ ਸਿੰਘ ਉਰਫ਼ ਸੰਨੀ, ਬਲਜੀਤ ਸਿੰਘ ਵਾਸੀ ਸਿੱਖਾਂ ਵਾਲਾ, ਸ਼ਕਤੀ ਸਿੰਘ ਵਾਸੀ ਡੱਗੋ ਰੋਮਾਣਾ, ਰਣਜੀਤ ਸਿੰਘ ਵਾਸੀ ਕੋਟਕਪੂਰਾ ਨਿਸ਼ਾਨ ਸਿੰਘ ਵਾਸੀ ਕੋਟਕਪੂਰਾ ਅਤੇ ਪ੍ਰਦੀਪ ਕੁਮਾਰ ਉਰਫ ਰਾਜੂ ਦੋਧੀ ਆਦਰਸ਼ ਨਗਰ ਕੋਟਕਪੂਰਾ ਨੂੰ ਗ੍ਰਿਫ਼ਤਾਰ ਕੀਤਾ ਹੈ।

ਨਵੀਂ ਐੱਸਆਈਟੀ (SIT) ਵੱਲੋਂ ਕੀਤੀ ਗਈ ਵੱਡੀ ਕਾਰਵਾਈ

author img

By

Published : May 17, 2021, 9:54 AM IST

ਚੰਡੀਗੜ੍ਹ: ਸ਼੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਮਾਮਲੇ ’ਚ ਨਵੀਂ ਬਣਾਈ ਗਈ ਸਿੱਟ (SIT) ਵੱਲੋਂ ਵੱਡੀ ਕਾਰਵਾਈ ਕੀਤੇ ਜਾਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਬੇਅਦਬੀ ਮਾਮਲੇ ’ਚ ਨਾਮਜ਼ਦ ਕੀਤੇ ਗਏ 6 ਡੇਰਾ ਪ੍ਰੇਮੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਕਰੀਬ 6 ਸਾਲ ਪਹਿਲਾਂ ਫਰੀਦਕੋਟ ਜਿਲ੍ਹੇ ਦੇ ਕਸਬਾ ਬਰਗਾੜੀ ਅਤੇ ਬੁਰਜ ਜਵਾਹਰ ਸਿੰਘ ਵਾਲਾ ਵਿਚ ਹੋਈਆਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕਰ ਰਹੀ SIT ਮੁੜ ਤੋਂ ਸਰਗਰਮ ਹੁੰਦੀ ਨਜਰ ਆ ਰਹੀ ਹੈ।

ਗ੍ਰਿਫ਼ਤਾਰ ਕੀਤੇ ਗਏ 6 ਆਰੋਪੀਆਂ ਦਾ ਵੇਰਵਾ
ਗ੍ਰਿਫ਼ਤਾਰ ਕੀਤੇ ਗਏ 6 ਆਰੋਪੀਆਂ ਦਾ ਵੇਰਵਾ

6 ਆਰੋਪੀਆਂ ਨੂੰ ਮੁੜ ਨਵੀਂ ਐੱਸਆਈਟੀ (SIT) ਵੱਲੋਂ ਲਿਆ ਗਿਆ ਹਿਰਾਸਤ ’ਚ

IG ਬਾਰਡਰ ਰੇਂਜ ਐੱਸਪੀਐੱਸ ਪਰਮਾਰ ਵਲੋਂ DIG ਰਣਬੀਰ ਸਿੰਘ ਖਟੜਾ ਤੋਂ ਬਾਅਦ ਇਸ ਟੀਮ ਦੀ ਕਮਾਂਡ ਸੰਭਾਲਣ ਤੋਂ ਬਾਅਦ ਵੱਡੀ ਕਾਰਵਾਈ ਕਰਦੇ ਹੋਏ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ 6 ਕਥਿਤ ਦੋਸ਼ੀਆਂ , ਸੁਖਜਿੰਦਰ ਸਿੰਘ ਉਰਫ ਸਨੀ, ਬਲਜੀਤ ਸਿੰਘ ਵਾਸੀ ਸਿੱਖਾਂ ਵਾਲਾ, ਸ਼ਕਤੀ ਸਿੰਘ ਵਾਸੀ ਡੱਗੋ ਰੋਮਾਣਾ, ਰਣਜੀਤ ਸਿੰਘ ਵਾਸੀ ਕੋਟਕਪੂਰਾ ਨਿਸ਼ਾਨ ਸਿੰਘ ਵਾਸੀ ਕੋਟਕਪੂਰਾ ਅਤੇ ਪ੍ਰਦੀਪ ਕੁਮਾਰ ਉਰਫ ਰਾਜੂ ਦੋਧੀ ਆਦਰਸ਼ ਨਗਰ ਕੋਟਕਪੂਰਾ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਸ ਤੋਂ ਪਹਿਲਾਂ ਇਨ੍ਹਾਂ ਸਾਰੇ ਆਰੋਪੀਆਂ ਨੂੰ ਸਾਲ 2020 ’ਚ ਡੀਆਈਜੀ ਰਣਬੀਰ ਸਿੰਘ ਖੱਟੜਾ ਦੀ ਅਗਵਾਈ ’ਚ ਬਣਾਈ ਗਈ ਐੱਸਆਈਟੀ (SIT) ਨੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ’ਚ ਪਾਵਨ ਸਰੂਪ ਚੋਰੀ ਕਰਨ ਦੇ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਗਿਆ ਸੀ।

ਦੱਸ ਦੇਈਏ ਕਿ ਇਨ੍ਹਾਂ ਸਾਰਿਆਂ ਨੂੰ ਪਹਿਲਾਂ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ ਸੀ। ਹੁਣ ਤਾਜ਼ਾ ਮਾਮਲੇ ’ਚ ਇਨ੍ਹਾਂ ਨੂੰ ਏਆਈਜੀ ਰਜਿੰਦਰ ਸਿੰਘ ਸੋਹਲ ਦੀ ਟੀਮ ਦੁਆਰਾ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਬੇਅਦਬੀ ਮੁੱਦੇ ’ਤੇ ਸਿੱਧੂ ਦਾ ਹੁਣ ਕੈਪਟਨ ਦੇ ਨਾਲ ਬਾਦਲਾਂ 'ਤੇ 'ਵੀਡੀਓ ਅਟੈਕ'!

ਪੁਲਿਸ ਸੂਤਰਾਂ ਦਾ ਕਹਿਣਾ ਹੈ ਕਿ ਨਵੀਂ ਐੱਸਆਈਟੀ (SIT) ਦੇ ਪ੍ਰਮੁੱਖ ਆਈਜੀ ਐੱਸਪੀਐੱਸ ਪਰਮਾਰ ਦੀ ਅਗਵਾਈ ’ਚ ਇਸ ਮਾਮਲੇ ਦੇ ਵੱਖ ਵੱਖ ਪਹਿਲੂਆਂ ਦੀ ਜਾਂਚ ਦੌਰਾਨ ਪੁਲਿਸ ਦੇ ਕਈ ਅਹਿਮ ਸੁਰਾਗ ਹੱਥ ਲੱਗੇ ਹਨ। ਜਿਨ੍ਹਾਂ ਦੇ ਆਧਾਰ ’ਤੇ ਜਲਦੀ ਹੀ ਵੱਡ ਖੁਲਾਸੇ ਹੋ ਸਕਦੇ ਹਨ।

ਗੌਰਤਲੱਬ ਹੈ ਕਿ ਸਾਲ 2014-15 ’ਚ ਬਰਗਾੜੀ ਵਿਖੇ ਬੇਅਦਬੀ ਦੇ ਮਾਮਲੇ ’ਚ ਤਿੰਨ ਕੇਸ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗਾਂ ਦੀ ਬੇਅਦਬੀ ਕਰਨਾ, ਪਵਿੱਤਰ ਸਰੂਪ ਚੋਰੀ ਕਰਨਾ ਅਤੇ ਪਿੰਡਾਂ ’ਚ ਪੋਸਟਰ ਲਗਾਉਣਾ ਸ਼ਾਮਲ ਹਨ। ਜਿਸ ਸਬੰਧੀ ਫ਼ਰੀਦਕੋਟ ਦੇ ਬਾਜਾਖਾਨਾ ਥਾਣੇ ’ਚ ਕੇਸ ਦਰਜ ਹੋਏ ਸਨ।

ਇਹ ਵੀ ਪੜ੍ਹੋ: ਵਿਜੀਲੈਂਸ ਦੇ 'ਐਕਸ਼ਨ' ਤੋਂ ਬਾਅਦ ਵੀ ਸਿੱਧੂ ਦਾ ਕੈਪਟਨ ਨੂੰ ਚੈਲੇਂਜ!

ETV Bharat Logo

Copyright © 2024 Ushodaya Enterprises Pvt. Ltd., All Rights Reserved.