ETV Bharat / state

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 'ਚ ਲਏ ਗਏ ਕਈ ਵੱਡੇ ਫ਼ੈਸਲੇ

author img

By

Published : Jul 22, 2020, 4:44 PM IST

Updated : Jul 22, 2020, 6:12 PM IST

ਪੰਜਾਬ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਅਹਿਮ ਮੀਟਿੰਗ 'ਚ ਕੋਰੋਨਾ ਦੀ ਟੈਸਟਿੰਗ ਵਧਾਉਣ, ਗਮਾਡਾ ਲੈਂਡ ਪੂਲਿੰਗ ਨੀਤੀ ਨੂੰ ਹੋਰ ਆਕਰਸ਼ਕ ਬਣਾਉਣ ਅਤੇ ਜੇਲ੍ਹਾਂ ਵਿੱਚ ਨਵੇਂ ਵਾਰਡਰ ਭਰਤੀ ਕਰਨ ਦੇ ਨਾਲ-ਨਾਲ ਅੰਮ੍ਰਿਤਸਰ ਅਤੇ ਲੁਧਿਆਣ ਲਈ ਨਵੇਂ ਪਾਣੀ ਸਪਲਾਈ ਪ੍ਰੋਜੈਕਟਰਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।

ਪੰਜਾਬ ਵਜ਼ਾਰਤ ਦੀ ਬੈਠਕ ਜਾਰੀ, ਕਈ ਅਹਿਮ ਮੁੱਦਿਆਂ 'ਤੇ ਲਏ ਜਾ ਰਹੇ ਫੈਸਲੇ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਬੁੱਧਵਾਰ ਨੂੰ ਕੈਬਿਨੇਟ ਦੀ ਬੈਠਕ ਹੋਈ। ਇਸ ਬੈਠਕ ਦੌਰਾਨ ਪੰਜਾਬ ਕੈਬਿਨੇਟ ਨੇ ਕਈ ਅਹਿਮ ਫੈਸਲੇ ਲਏ।

ਅੰਮ੍ਰਿਤਸਰ ਤੇ ਲੁਧਿਆਣਾ ਲਈ ਨਹਿਰੀ ਪਾਣੀ ਸਪਲਾਈ ਪ੍ਰਾਜੈਕਟ ਨੂੰ ਮਨਜ਼ੂਰੀ

ਇਸ ਦੌਰਾਨ ਪੰਜਾਬ ਮੰਤਰੀ ਮੰਡਲ ਨੇ ਅੰਮ੍ਰਿਤਸਰ ਤੇ ਲੁਧਿਆਣਾ ਸ਼ਹਿਰਾਂ ਲਈ ਵਿਸ਼ਵ ਬੈਂਕ ਦੀ ਸਹਾਇਤਾ ਵਾਲੇ 285.71 ਮਿਲੀਅਨ ਅਮਰੀਕੀ ਡਾਲਰ ਦੇ ਨਹਿਰੀ ਜਲ ਸਪਲਾਈ ਪ੍ਰਾਜੈਕਟ ਨੂੰ ਮਨਜ਼ੂਰੀ ਦੇ ਦਿੱਤੀ। ਇਸ ਪ੍ਰੋਜੈਕਟ ਲਈ 70 ਪ੍ਰਤੀਸ਼ਤ ਫੰਡ ਵਰਲਡ ਬੈਂਕ ਦੇਵੇਗਾ ਅਤੇ 30 ਫੀਸਦੀ ਪੰਜਾਬ ਸਰਕਾਰ ਦੇਵੇਗੀ।

  • Approved Resettlement Policy for World Bank aided 24x7 canal-based Water Supply projects for Amritsar & Ludhiana worth USD 285.71 Million. With water levels depleting, these projects will prove to be a major boon for these two major towns of Punjab. pic.twitter.com/r3D1VGfpMb

    — Capt.Amarinder Singh (@capt_amarinder) July 22, 2020 " class="align-text-top noRightClick twitterSection" data=" ">

ਅੰਮ੍ਰਿਤਸਰ ਅਤੇ ਲੁਧਿਆਣਾ ਵਿਖੇ ਨਹਿਰਾਂ ਦੇ ਨੇੜਲੇ ਪੰਪਿੰਗ ਸਟੇਸ਼ਨਾਂ ਅਤੇ ਸੋਧੇ ਹੋਏ ਪਾਣੀ ਇਕੱਠਾ ਕਰਨ ਵਾਲੇ ਟੈਂਕਾਂ ਸਹਿਤ ਵਾਟਰ ਟ੍ਰੀਟਮੈਂਟ ਪਲਾਂਟਾਂ ਦਾ ਉਸਾਰੀ ਲਈ ਜ਼ਮੀਨ ਦੀ ਲੋੜ ਕ੍ਰਮਵਾਰ 40 ਏਕੜ ਅਤੇ 40 ਏਕੜ ਹੈ। ਅੰਮ੍ਰਿਤਸਰ ਵਿਖੇ ਲੈਂਡ ਐਕੁਇਜ਼ਸ਼ਨ ਕੁਲੈਕਟਰ ਦੁਆਰਾ ਆਪਸੀ ਸਹਿਮਤੀ ਨਾਲ ਤੈਅ ਕੀਤੀ ਗਈ ਰੁਪਏ 36.40 ਕਰੋੜ ਰੁਪਏ ਦੀ ਕੀਮਤ 'ਤੇ ਪਿੰਡ ਵੱਲ੍ਹਾਂ ਵਿਖੇ ਅੱਪਰਬਾਰੀ ਦੁਆਬ ਕੈਨਾਲ ਦੇ ਨਾਲ ਲੱਗਦੀ ਜ਼ਮੀਨ ਐਕਵਾਇਰ ਕਰ ਲਈ ਗਈ ਹੈ। ਲੁਧਿਆਣਾ ਵਿਖੇ ਪਿੰਡ ਰਾਮਪੁਰ ਨੇੜੇ ਜ਼ਮੀਨ ਦੀ ਪਛਾਣ ਕਰ ਲਈ ਹੈ ਅਤੇ ਗੱਲਬਾਤ ਰਾਹੀਂ ਜ਼ਮੀਨ ਐਕਵਾਇਰ ਕਰਨ ਦੀ ਕੋਸ਼ਿਸ਼ ਜਾਰੀ ਹੈ।

ਕੋਰੋਨਾ ਟੈਸਟਿੰਗ ਵਧਾਉਣ ਲਈ 7 ਨਵੀਆਂ ਆਰਐਨਏ ਮਸ਼ੀਨਾਂ ਖ਼ਰੀਦਣ ਨੂੰ ਮਨਜ਼ੂਰੀ

ਪੰਜਾਬ ਕੈਬਿਨੇਟ ਨੇ ਮੀਟਿੰਗ 'ਚ ਕੋਰੋਨਾ ਦੀ ਟੈਸਟਿੰਗ ਵਧਾਉਣ ਲਈ 7 ਨਵੀਆਂ ਆਰਐਨਏ ਮਸ਼ੀਨਾਂ ਖਰੀਦਣ ਨੂੰ ਮਨਜ਼ੂਰੀ ਦੇ ਦਿੱਤੀ ਹੈ ਜੋ ਕਿ ਵੱਖ-ਵੱਖ ਮੈਡੀਕਲ ਕਾਲਜਾਂ ਵਿੱਚ ਲਗਾਈਆਂ ਜਾਣਗੀਆ।

  • To further ramp up our #Covid19 testing capacity, Cabinet has decided to soon procure 7 automatic RNA Extraction Machines for our Viral Testing Labs across the State. With #Covid19 cases gradually increasing, we are fully prepared for the challenges ahead. #MissionFateh pic.twitter.com/x0cbhccbn4

ਪੰਜਾਬ ਦੀਆਂ ਜੇਲ੍ਹਾਂ 'ਚ ਵੱਡੇ ਸੁਧਾਰ ਲਿਆਉਣ ਲਈ ਹਰੀ ਝੰਡੀ

ਪੰਜਾਬ ਵਜ਼ਾਰਤ ਨੇ ਜੇਲ੍ਹਾਂ ਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਪੰਜਾਬ ਪੁਲਿਸ ਭਰਤੀ ਬੋਰਡ ਰਾਹੀਂ 305 ਜੇਲ੍ਹ ਵਾਰਡਰਾਂ ਦੀਆਂ ਸਿੱਧੀਆਂ ਭਰਤੀਆਂ ਕਰਨ ਦੇ ਆਦੇਸ਼ ਦਿੱਤੇ ਹਨ।

ਪੰਜਾਬ ਸਰਕਾਰ ਨੇ ਉਦਯੋਗਿਕ ਸੈਕਟਰ ਲਈ ਵੀ ਨਵੀਂ ਲੈਂਡ ਪੂਲਿੰਗ ਨੀਤੀ ਲਿਆਂਦੀ

ਇਸ ਦੇ ਨਾਲ ਹੀ ਪੰਜਾਬ ਕੈਬਿਨੇਟ ਨੇ ਗਰੇਟਰ ਮੋਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ) ਲੈਂਡ ਪੂਲਿੰਗ ਪਾਲਿਸੀ ਬੇਹਤਰ ਬਣਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਲਈ ਇੰਡਸਟ੍ਰੀਅਲ ਸੈਕਟਰ ਵਾਸਤੇ ਨਵੀਂ ਲੈਂਡ ਪੂਲਿੰਗ ਨੀਤੀ ਲਿਆਈ ਜਾਵੇਗੀ। ਨੀਤੀ ਵਿਚ ਬਦਲਾਅ ਨਾਲ ਮੋਹਾਲੀ ‘ਚ ਉਦਯੋਗਿਕ ਅਸਟੇਟਾਂ ਦੇ ਵਿਕਾਸ ਨੂੰ ਉਤਸ਼ਾਹ ਮਿਲੇਗਾ ਅਤੇ ਵਿਕਾਸ ਪ੍ਰੋਜੈਕਟਾਂ ਨੂੰ ਸਮੇਂ ਸਿਰ ਲਾਗੂ ਕਰਨ ਲਈ ਜ਼ਮੀਨ ਐਕਵਾਇਰ ਕਰਨ ਦੀ ਪ੍ਰਕਿਰਿਆ ਵਿਚ ਸਹਾਇਤਾ ਮਿਲੇਗੀ।

Last Updated : Jul 22, 2020, 6:12 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.