ETV Bharat / state

ਕਰਫਿਊ ਦੌਰਾਨ ਔਰਤਾਂ ਨਾਲ ਸਹੀ ਤਰੀਕੇ ਨਾਲ ਪੇਸ਼ ਆਉਣ ਪੁਲਿਸ ਮੁਲਾਜ਼ਮ: ਮਨੀਸ਼ਾ ਗੁਲਾਟੀ - ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ

ਪੰਜਾਬ ਸਰਕਾਰ ਵਲੋਂ ਕੋਰੋਨਾ ਵਇਰਸ ਦੇ ਚੱਲਦਿਆਂ ਸੂਬੇ ਵਿੱਚ ਕਰਫਿਊ ਲਗਾਇਆ ਗਿਆ ਹੈ ਜਿਸ ਦੌਰਾਨ ਮਹਿਲਾਵਾਂ ਨਾਲ ਪੁਲਿਸ ਵਲੋਂ ਸਹੀ ਤਰੀਕੇ ਨਾਲ ਪੇਸ਼ ਨਾ ਆਉਣ ਦਾ ਮਾਮਲਾ ਸਾਹਮਣੇ ਆ ਰਿਹਾ ਹੈ। ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਇਸ ਮਾਮਲੇ ਨੂੰ ਗੰਭੀਰ ਲਿਆ ਹੈ।

Punjab women commission Chairperson Manisha Gulati
ਫ਼ੋਟੋ
author img

By

Published : Mar 27, 2020, 10:36 PM IST

ਚੰਡੀਗੜ੍ਹ: ਕੋਰੋੋਨਾ ਵਾਇਰਸ ਦੇ ਵਧ ਰਹੇ ਖ਼ਤਰੇ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ 23 ਮਾਰਚ 2020 ਨੂੰ ਸੂਬੇ ਵਿੱਚ ਕਰਫਿਊ ਲਗਾ ਦਿੱਤਾ ਗਿਆ, ਜੋ ਕਿ ਪੰਜਾਬ ਸਰਕਾਰ ਦਾ ਇਕ ਸਹੀ ਕਦਮ ਹੈ। ਪਰ, ਕਰਫਿਊ ਦੌਰਾਨ ਕਈ ਵੀਡੀਓਜ਼ ਸਾਹਮਣੇ ਆ ਰਹੀਆਂ ਹਨ, ਜਿਸ ਵਿੱਚ ਵੇਖਣ ਨੂੰ ਮਿਲ ਰਿਹਾ ਹੈ ਕਿ ਔਰਤਾਂ ਨਾਲ ਪੁਲਿਸ ਮੁਲਾਜ਼ਮਾਂ ਵਲੋਂ ਸਹੀ ਢੰਗ ਨਾਲ ਵਰਤਾਓ ਨਹੀਂ ਕੀਤਾ ਜਾ ਰਿਹਾ ਹੈ। ਇਸ ਉੱਤੇ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਸਖ਼ਤ ਕਦਮ ਚੁੱਕਿਆ ਹੈ।

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਅੱਜ ਇਥੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਇਸ ਕਰਫਿਊ ਦੌਰਾਨ ਪੁਲਿਸ ਮੁਲਾਜ਼ਮਾਂ ਵਲੋਂ ਔਰਤਾਂ ਨਾਲ ਠੀਕ ਤਰ੍ਹਾਂ ਪੇਸ਼ ਨਹੀਂ ਆਇਆ ਜਾ ਰਿਹਾ ਜਿਸ ਸਬੰਧੀ ਸੂਬੇ ਦੇ ਵੱਖ-ਵੱਖ ਥਾਵਾਂ ਤੋਂ ਸੋਸ਼ਲ ਮੀਡਿਆ ਅਤੇ ਟੈਲੀਫੋਨ ਰਾਹੀਂ ਇਹ ਮਾਮਲੇ ਉਨ੍ਹਾਂ ਦੇ ਨੋਟਿਸ ਵਿੱਚ ਆਏ ਹਨ।

ਮਨੀਸ਼ਾ ਗੁਲਾਟੀ ਨੇ ਕਿਹਾ ਕਿ ਇਹ ਗੰਭੀਰ ਮਾਮਲਾ ਹੈ ਅਤੇ ਰਾਜ ਮਹਿਲਾ ਕਮਿਸ਼ਨ ਐਕਟ-2001 ਤਹਿਤ ਇਸ ਦਾ ਗੰਭੀਰ ਨੋਟਿਸ ਲੈਂਦਿਆਂ ਉਨ੍ਹਾਂ ਨੇ ਪੰਜਾਬ ਰਾਜ ਦੇ ਗ੍ਰਹਿ ਸਕੱਤਰ, ਪੁਲਿਸ ਮੁਖੀ ਅਤੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਇਕ ਪੱਤਰ ਲਿੱਖ ਕੇ ਕਿਹਾ ਹੈ ਕਿ ਉਹ ਇਹ ਯਕੀਨੀ ਬਣਾਉਣ ਕਿ ਪੰਜਾਬ ਰਾਜ ਦੀਆਂ ਔਰਤਾਂ ਦੀ ਸੁਰਖਿਆ ਯਕੀਨੀ ਬਣਾਈ ਜਾਵੇ। ਉਨ੍ਹਾਂ ਇਹ ਵੀ ਲਿਖਿਆ ਕਿ ਇਸ ਗੱਲ ਦਾ ਵੀ ਖਾਸ ਧਿਆਨ ਰੱਖਿਆ ਜਾਵੇ ਕਿ ਜਿਥੇ ਔਰਤ ਇਕੱਲੀ ਹੈ ਅਤੇ ਕਰਫਿਊ ਦੌਰਾਨ ਉਸ ਨੂੰ ਘਰ ਵਿੱਚ ਕੋਈ ਮੱਦਦ ਦੀ ਲੋੜ ਹੈ, ਤਾਂ ਹਰ ਸੰਭਵ ਮਦਦ ਦਿੱਤੀ ਜਾਵੇ। ਇਸ ਤੋਂ ਇਲਾਵਾ ਬਜ਼ੁਰਗ ਅਤੇ ਬਿਮਾਰ ਔਰਤਾਂ ਦਾ ਵੀ ਖਾਸ ਧਿਆਨ ਰੱਖਿਆ ਜਾਵੇ।

ਗੁਲਾਟੀ ਨੇ ਕਿਹਾ ਕਿ ਪੁਲਿਸ ਪ੍ਰਸ਼ਾਸ਼ਨ ਵਲੋਂ ਜੋ ਔਰਤਾਂ ਉੱਤੇ ਸਖਤੀ ਅਤੇ ਸੋਸ਼ਲ ਮੀਡੀਆ 'ਤੇ ਵਾਇਰਲ ਹੋਈਆਂ ਵੀਡੀਉ ਵਿੱਚ ਔਰਤਾਂ ਨਾਲ ਜਿਸ ਤਰ੍ਹਾਂ ਦਾ ਵਰਤਾਓ ਕੀਤਾ ਜਾ ਰਿਹਾ ਹੈ, ਜੇਕਰ ਭਵਿਖ ਵਿੱਚ ਕੋਈ ਪੁਲਿਸ ਮੁਲਾਜ਼ਮ ਇਸ ਤਰ੍ਹਾਂ ਦੀ ਕਾਰਵਾਈ ਕਰਦਾ ਹੋਇਆ ਪਾਇਆ ਗਿਆ, ਤਾਂ ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ ਉਸ ਪੁਲਿਸ ਮੁਲਾਜ਼ਮ ਵਿਰੁੱਧ ਤਹਿਤ ਨਿਯਮਾਂ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ: 'ਗਵਾਚਿਆ ਗੁਰਬਖ਼ਸ਼' ਰਾਹੀਂ ਸਿੱਧੂ ਮੂਸੇਵਾਲਾ ਲੋਕਾਂ ਨੂੰ ਕਰ ਰਿਹਾ ਜਾਗਰੂਕ

ETV Bharat Logo

Copyright © 2025 Ushodaya Enterprises Pvt. Ltd., All Rights Reserved.