ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਨਵੀਂ ਦਿੱਲੀ ਵਿਖੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਮੁਲਾਕਾਤ ਕੀਤੀ ਅਤੇ 6 ਨਵੰਬਰ ਨੂੰ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ।
-
ਦਿੱਲੀ ਵਿੱਚ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ ਮਨਮੋਹਨ ਸਿੰਘ ਜੀ ਨੂੰ ਮਿਲ ਕੇ,ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ,ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ । ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਦੇ ਇਸ ਵਿਸ਼ੇਸ਼ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਇਹ ਸੱਦਾ ਪ੍ਰਵਾਨ ਕਰ ਲਿਆ । pic.twitter.com/xvsZheLxur
— Rana KP Singh (@49ranakp) October 31, 2019 " class="align-text-top noRightClick twitterSection" data="
">ਦਿੱਲੀ ਵਿੱਚ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ ਮਨਮੋਹਨ ਸਿੰਘ ਜੀ ਨੂੰ ਮਿਲ ਕੇ,ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ,ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ । ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਦੇ ਇਸ ਵਿਸ਼ੇਸ਼ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਇਹ ਸੱਦਾ ਪ੍ਰਵਾਨ ਕਰ ਲਿਆ । pic.twitter.com/xvsZheLxur
— Rana KP Singh (@49ranakp) October 31, 2019ਦਿੱਲੀ ਵਿੱਚ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ ਮਨਮੋਹਨ ਸਿੰਘ ਜੀ ਨੂੰ ਮਿਲ ਕੇ,ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ,ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ । ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਦੇ ਇਸ ਵਿਸ਼ੇਸ਼ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਇਹ ਸੱਦਾ ਪ੍ਰਵਾਨ ਕਰ ਲਿਆ । pic.twitter.com/xvsZheLxur
— Rana KP Singh (@49ranakp) October 31, 2019
ਰਾਣਾ ਕੇ.ਪੀ. ਸਿੰਘ ਨੇ ਦੱਸਿਆ ਕਿ ਡਾ. ਮਨਮੋਹਨ ਸਿੰਘ ਨੇ ਇਸ ਵਿਸ਼ੇਸ਼ ਸੈਸ਼ਨ ਵਿੱਚ ਆਉਣ ਦੀ ਹਾਮੀ ਭਰੀ ਹੈ। ਉਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਵਿਸ਼ੇਸ਼ ਸੈਸ਼ਨ ਵਿੱਚ ਆਉਣ ਦੀ ਸਹਿਮਤੀ ਦਿੱਤੀ ਹੋਈ ਹੈ। ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੀਆਂ ਨਾਮੀ ਸਖ਼ਸ਼ੀਅਤਾਂ ਪੰਜਾਬ ਵਿਧਾਨ ਸਭਾ ਦੇ 6 ਨਵੰਬਰ ਨੂੰ ਹੋਣ ਵਾਲੇ ਵਿਸ਼ੇਸ਼ ਸੈਸ਼ਨ ਵਿੱਚ ਸ਼ਮੂਲੀਅਤ ਕਰਨਗੀਆਂ। ਜਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਦਾ ਇਹ ਇੱਕ-ਰੋਜ਼ਾ ਵਿਸ਼ੇਸ਼ ਸੈਸ਼ਨ ਗੁਰੂ ਨਾਨਕ ਦੇਵ ਜੀ ਦੇ ਫਲਸਫ਼ੇ, ਬਾਣੀ ਅਤੇ ਸਿੱਖਿਆਵਾਂ ’ਤੇ ਕੇਂਦਰਤ ਹੋਵੇਗਾ।