ETV Bharat / state

ਆਪ, ਅਕਾਲੀ ਦਲ ਤੇ ਕਾਂਗਰਸ ਦੇ ਕਈ ਆਗੂ ਭਾਜਪਾ ‘ਚ ਵਿੱਚ ਹੋਏ ਸ਼ਾਮਲ

ਵਿਰੋਧੀ ਪਾਰਟੀਆਂ ਨੂੰ ਝਟਕਾ ਦਿੰਦੇ ਹੋਏ ਕਾਂਗਰਸ ਅਤੇ ਅਕਾਲੀ ਦਲ ਦੇ ਕਈ ਆਗੂ ਭਾਜਪਾ ‘ਚ ਸ਼ਾਮਲ ਹੋ ਗਈ। ਦੱਸ ਦਈਏ ਕਿ 4 ਜ਼ਿਲ੍ਹਿਆਂ ’ਚੋਂ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੇ ਭਾਜਪਾ ਵਿੱਚ ਸ਼ਮੂਲੀਅਤ ਕੀਤੀ, ਜਿਹਨਾਂ ਦਾ ਪਾਰਟੀ ਦੇ ਸੀਨੀਅਰ ਆਗੂਆਂ ਨੇ ਸਵਾਗਤ ਕੀਤਾ।

many big leaders joined the BJP
many big leaders joined the BJP
author img

By ETV Bharat Punjabi Team

Published : Dec 9, 2023, 7:36 PM IST

ਚੰਡੀਗੜ੍ਹ: ਪੰਜਾਬ ਭਾਜਪਾ ਨੇ ਵਿਰੋਧੀ ਪਾਰਟੀਆਂ ਨੂੰ ਵੱਡਾ ਝਟਕਾ ਦਿੰਦੇ ਹੋਏ, ਵੱਖ ਵੱਖ ਪਾਰਟੀਆਂ ਦੇ ਵੱਡੇ ਆਗੂਆਂ ਨੂੰ ਭਾਜਪਾ ਵਿੱਚ ਸ਼ਾਮਲ ਕਰ ਲਿਆ। ਪੰਜਾਬ ਭਾਜਪਾ ਦੇ ਸੀਨੀਅਰ ਆਗੂ, ਸਾਬਕਾ ਮੈਂਬਰ ਰਾਜ ਸਭਾ ਅਵਿਨਾਸ਼ ਰਾਏ ਖੰਨਾ ,ਸੂਬਾ ਜਨਰਲ ਸਕੱਤਰ (ਸੰਗਠਨ) ਮੰਤਰੀ ਨਿਵਾਸਲੂ ਤੇ ਸੂਬਾ ਮੀਤ ਪ੍ਰਧਾਨ ਫਤਹਿਜੰਗ ਸਿੰਘ ਬਾਜਵਾ ਦੀ ਹਾਜ਼ਰੀ ਵਿੱਚ ਅੱਜ ਪੰਜਾਬ ਦੇ 4 ਜ਼ਿਲ੍ਹਿਆਂ ਵਿੱਚੋ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੇ ਸੂਬਾ ਹੈਡਕੁਆਟਰ ਉਤੇ ਭਾਜਪਾ ਵਿੱਚ ਸ਼ਮੂਲੀਅਤ ਕੀਤੀ।

ਭ੍ਰਿਸ਼ਟ ਨੀਤੀਆਂ ਕਾਰਨ ਭਾਜਪਾ ਵਿੱਚ ਹੋਏ ਸ਼ਾਮਲ: ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਆਗੂਆ ਨੇ ਕਿਹਾ ਕਿ ਉਹ ਪੰਜਾਬ ਦੀਆਂ ਦੂਸਰੀਆਂ ਪਾਰਟੀ ਦੀਆਂ ਭ੍ਰਿਸ਼ਟ ਨੀਤੀਆਂ ਤੇ ਨਿੱਜੀ ਹਿੱਤਾਂ ਲਈ ਰੋਟੀਆਂ ਸੇਕਣ ਤੋਂ ਦੁਖੀ ਹੋ ਕੇ ਭਾਜਪਾ ਦੀਆਂ ਲੋਕ ਪੱਖੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਇਸ ਮੌਕੇ ਤੇ ਦਾਨੀਸ਼ ਗੁਲਾਟੀ ਜਨਰਲ ਸਕੱਤਰ ਯੂਥ ਕਾਂਗਰਸ ,ਐਡਵੋਕੇਟ ਰਘਬੀਰ ਸਿੰਘ ਅਕਾਲੀ ਦਲ ਬਾਦਲ, ਲਖਵਿੰਦਰ ਸਿੰਘ ਯੂਥ ਅਕਾਲੀ ਦਲ, ਜਸਪ੍ਰੀਤ ਸਿੰਘ ਤਲਵੰਡੀ ਸਾਬੋ, ਰਾਜ ਕੁਮਾਰ ਤਲਵੰਡੀ ਸਾਬੋ, ਪ੍ਰਨਵ ਅਰੋੜਾ ਬਟਾਲਾ, ਐਡਵੋਕੇਟ ਪਰਮਪ੍ਰੀਤ ਸਿੰਘ ਬਠਿੰਡਾ, ਮਾਨਵ ਲੁਥਰਾ ਬਟਾਲਾ, ਉਦੇ ਕੁਮਾਰ ਬਠਿੰਡਾ, ਐਡਵੋਕੇਟ ਬਲਰਾਜ ਸਿੰਘ ਸੰਧੂ ਅਦਿ ਆਪਣੇ ਸੈਂਕੜੇ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਲ ਹੋਏ।

ਮੋਦੀ ਸਰਕਾਰ ਦੇਸ਼ ਤੇ ਲੋਕਾਂ ਦੇ ਹਿੱਤ ਵਿੱਚ: ਭਾਜਪਾ ਵਿੱਚ ਸ਼ਾਮਲ ਹੋਏ ਆਗੂਆਂ ਨੇ ਕਿਹਾ ਕਿ ਅਸੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਦੇਸ਼ ਤੇ ਲੋਕ ਹਿੱਤ ਨੀਤੀਆਂ ਤੋਂ ਬਹੁਤ ਪ੍ਰਭਾਵਿਤ ਹਾਂ। ਆਗੂਆਂ ਨੇ ਕਿਹਾ ਕਿ ਅਸੀਂ ਬਿਨਾ ਕਿਸੇ ਲਾਲਚ ਦੇ ਭਾਜਪਾ ਵਿੱਚ ਸ਼ਾਮਲ ਹੋਏ ਹਾਂ। ਉਹਨਾਂ ਕਿਹਾ ਕਿ ਅਸੀਂ ਭਾਜਪਾ ਲਈ ਦਿਨ ਰਾਤ ਮਿਹਨਤ ਕਰਕੇ ਆਉਣ ਵਾਲੀਆਂ ਸਥਾਨਿਕ ਤੇ ਲੋਕ ਸਭਾ ਚੋਣਾਂ ਵਿੱਚ ਭਾਜਪਾ ਦੀ ਜਿੱਤ ਯਕੀਨੀ ਬਣਾਵਾਂਗੇ।

ਭਾਜਪਾ ਦੇ ਸੀਨੀਅਰ ਆਗੂਆਂ ਨੇ ਕੀਤਾ ਸਵਾਗਤ: ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਅਵਿਨਾਸ਼ ਰਾਏ ਖੰਨਾ ਤੇ ਫਤਹਿਜੰਗ ਸਿੰਘ ਬਾਜਵਾ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕੀਤਾ ਤੇ ਕਿਹਾ ਕਿ ਸਾਰਿਆਂ ਨੂੰ ਪਾਰਟੀ ਵਿੱਚ ਬਣਦਾ ਮਾਨ ਸਤਿਕਾਰ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ, ਕਾਂਗਰਸ ਤੇ ਅਕਾਲੀ ਦਲ ਸਮੇਤ ਵਿਰੋਧੀਆਂ ਪਾਰਟੀਆਂ ਦੀਆਂ ਲੋਕ ਵਿਰੋਧੀ ਤੇ ਦੇਸ਼ ਵਿਰੋਧੀ ਨੀਤੀਆਂ ਤੋਂ ਤੰਗ ਆ ਚੁੱਕੇ ਹਨ। ਭਾਜਪਾ ਪੰਜਾਬੀਆਂ ਦੀ ਪਹਿਲੀ ਪਸੰਦੀਦਾ ਪਾਰਟੀ ਬਣ ਚੁੱਕੀ ਹੈ ।ਇਸ ਮੌਕੇ ਤੇ ਭਾਜਪਾ ਦੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ,ਭਾਜਪਾ ਦੇ ਬੁਲਾਰੇ ਪ੍ਰਿਤਪਾਲ ਸਿੰਘ ਬਲੀਏਵਾਲ ਅਦਿ ਹਾਜ਼ਰ ਸਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.