ਚੰਡੀਗੜ੍ਹ: ਆਮ ਆਦਮੀ ਪਾਰਟੀ ਤੋਂ ਬਾਗੀ ਹੋਏ ਜੈਤੋ ਤੋਂ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਮੁੜ ਪਾਰਟੀ ਵਿੱਚ ਵਾਪਸੀ ਕਰ ਲਈ ਹੈ। ਦੱਸ ਦਈਏ ਕਿ ਬਲਦੇਵ ਨੇ ਪੰਜਾਬ ਏਕਤਾ ਪਾਰਟੀ ਦੀ ਟਿਕਟ 'ਤੇ ਲੋਕ ਸਭਾ ਚੋਣ ਲੜਨ ਵੇਲੇ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ। ਹੁਣ ਪੰਜਾਬ ਏਕਤਾ ਪਾਰਟੀ ਦੇ ਸਰਪ੍ਰਸਤ ਸੁਖਪਾਲ ਸਿੰਘ ਖਹਿਰਾ ਨੂੰ ਅੱਜ ਉਸ ਸਮੇਂ ਝਟਕਾ ਲੱਗਿਆ ਜਦੋਂ ਮਾਸਟਰ ਬਲਦੇਵ ਸਿੰਘ ਨੇ ਮੁੜ ਤੋਂ ਆਪ ਦਾ ਪੱਲ੍ਹਾ ਫੜ੍ਹ ਲਿਆ।
ਮਾਸਟਰ ਬਲਦੇਵ ਸਿੰਘ ਨੇ ‘ਆਪ’ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਅਤੇ ਹਰਪਾਲ ਚੀਮਾ ਦੀ ਅਗੁਵਾਈ ਵਿੱਚ ਮੁੜ ਘਰ ਵਾਪਸੀ ਕਰ ਲਈ ਹੈ। ਇਸ ਮੌਕੇ ਉਨ੍ਹਾਂ ਨੇ ਆਪਣੇ ਫੇਸਬੁੱਕ ਪੇਜ ‘ਤੇ ਪੋਸਟ ਸਾਂਝੀ ਕਰਦਿਆ ਸਾਰੇ ਗਿਲੇ-ਸ਼ਿਕਵੇ ਦੂਰ ਹੋਣ ਦੀ ਗੱਲ ਆਖੀ ਹੈ।
ਜ਼ਿਕਰਯੋਗ ਹੈ ਕਿ ਬਲਦੇਵ ਸਿੰਘ ਨੇ ਵਿਧਾਨ ਸਭਾ ਸਪੀਕਰ ਵੱਲੋਂ ਅਸਤੀਫਾ ਪ੍ਰਵਾਨ ਹੋਣ ਤੋਂ ਪਹਿਲਾਂ ਘਰ ਵਾਪਸੀ ਕਰ ਲਈ ਤੇ ਦਲ ਬਦਲੂ ਕਾਨੂੰਨ ਤਹਿਤ ਮੈਂਬਰਸ਼ਿਪ ਖਾਰਿਜ਼ ਹੋਣ ਦੀ ਤਲਵਾਰ ਬਲਦੇਵ ਸਿੰਘ ਦੇ ਸਿਰ ‘ਤੇ ਲਟਕ ਰਹੀ ਹੈ।
ਇਹ ਵੀ ਪੜ੍ਹੋ: ਫ਼ਿਦਾਹੀਨ ਹਮਲੇ ਦੇ ਮੱਦੇਨਜ਼ਰ ਦੀਨਾਨਗਰ 'ਚ ਪੁਲਿਸ ਹੋਈ ਚੌਕਸ
ਦੱਸ ਦਈਏ ਕਿ ਪਾਰਟੀ ਨਾਲ ਨਾਰਾਜ਼ਗੀ ਦੇ ਚੱਲਦਿਆ ਮਾਸਟਰ ਬਲਦੇਵ ਸਿੰਘ ਨੇ ਅਸਤੀਫਾ ਦੇ ਦਿੱਤਾ ਸੀ ਤੇ ਸੁਖਪਾਲ ਸਿੰਘ ਖਹਿਰਾ ਦੇ ਧੜੇ ਵਿੱਚ ਚਲੇ ਗਏ ਸਨ। ਉਨ੍ਹਾਂ ਨੇ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਏਕਤਾ ਪਾਰਟੀ ਦੇ ਚੋਣ ਨਿਸ਼ਾਨ ‘ਤੇ ਫ਼ਰੀਦਕੋਟ ਤੋਂ ਚੋਣ ਲੜੀ ਸੀ।