ETV Bharat / state

search opration Amritpal Singh: ਅੰਮ੍ਰਿਤਪਾਲ ਨੂੰ ਲੈ ਕੇ ਕੇਂਦਰੀ ਤੇ ਸੂਬੇ ਦੀਆਂ ਜਾਂਚ ਏਜੰਸੀਆਂ ਦੀਆਂ ਗੁਪਤ ਮੀਟਿੰਗਾਂ, ਹਰਿਆਣਾ ਤੋਂ ਵੀ ਸੂਤਰਾਂ ਦੇ ਹਵਾਲੇ ਨਾਲ ਵੱਡਾ ਖੁਲਾਸਾ! - ਹਰਿਆਣਾ ਦੇ ਸ਼ਾਹਬਾਦ

ਅੰਮ੍ਰਿਤਪਾਲ ਨੂੰ ਲੈ ਕੇ ਕੇਂਦਰੀ ਤੇ ਸੂਬੇ ਦੀਆਂ ਜਾਂਚ ਏਜੰਸੀਆਂ ਦੀਆਂ ਗੁਪਤ ਮੀਟਿੰਗਾਂ ਹੋ ਰਹੀਆਂ ਹਨ। ਇਸ ਦੇ ਨਾਲ ਹੀ ਹਰਿਆਣਾ ਤੋਂ ਵੀ ਸੂਤਰਾਂ ਦੇ ਹਵਾਲੇ ਨਾਲ ਵੱਡਾ ਖੁਲਾਸਾ ਕੀਤਾ ਜਾ ਰਿਹਾ ਹੈ।

search opration Amritpal Singh
search opration Amritpal Singh
author img

By

Published : Mar 23, 2023, 3:52 PM IST

ਚੰਡੀਗੜ੍ਹ : ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਦੇ ਮਾਮਲੇ ਨੂੰ ਲੈ ਕੇ ਸੂਬਾ ਅਤੇ ਕੇਂਦਰੀ ਜਾਂਚ ਏਜੰਸੀਆਂ ਆਪਸ ਵਿੱਚ ਤਾਲਮੇਲ ਕਰਕੇ ਆਪਣੇ ਪੈਰ ਅੱਗੇ ਵਧਾ ਰਹੀਆਂ ਹਨ। ਸੂਤਰਾਂ ਮੁਤਾਬਕ ਅੰਮ੍ਰਿਤਪਾਲ ਮਾਮਲੇ ਨੂੰ ਲੈ ਕੇ ਕੇਂਦਰੀ ਏਜੰਸੀਆਂ ਰਾਅ, ਐਨਆਈਏ ਦੇ ਇਸ ਦੇ ਨਾਲ-ਨਾਲ ਪੰਜਾਬ ਦੀਆਂ ਖੁਫੀਆ ਏਜੰਸੀਆਂ ਵਿਚਾਲੇ ਵੀ ਗੁਪਤ ਤਰੀਕੇ ਨਾਲ ਮੀਟਿੰਗ ਹੋਈ ਹੈ।

ਕੇਂਦਰੀ ਜਾਂਚ ਏਜੰਸੀਆਂ ਨੂੰ ਸੌਂਪੇ ਦਰਸਤਾਵੇਜ਼ : ਸੂਤਰਾਂ ਦੀ ਮੰਨੀਏ ਤਾਂ ਪੰਜਾਬ ਦੀਆਂ ਜਾਂਚ ਏਜੰਸੀਆਂ ਨੇ ਅੰਮ੍ਰਿਤਪਾਲ ਨਾਲ ਸਬੰਧਤ ਸਾਰੇ ਦਸਤਾਵੇਜ਼ ਕੇਂਦਰੀ ਏਜੰਸੀਆਂ ਨੂੰ ਸੌਂਪ ਦਿੱਤੇ ਹਨ। ਸੂਤਰ ਦੱਸਦੇ ਹਨ ਕਿ ਅੰਮ੍ਰਿਤਪਾਲ ਦੇ ਛੁਪਣ ਤੋਂ ਇੱਕ ਯੰਤਰ ਬਰਾਮਦ ਹੋਇਆ ਹੈ, ਜਿਸ ਵਿੱਚ ਸਰਹੱਦ ਪਾਰੋਂ ਆਈਐਸਆਈ ਦੇ ਆਕਾਵਾਂ ਨਾਲ ਉਸ ਦੀ ਗੱਲਬਾਤ ਦੀ ਰਿਕਾਰਡਿੰਗ ਵੀ ਹੈ। ਹੁਣ ਕੇਂਦਰੀ ਜਾਂਚ ਏਜੰਸੀਆਂ ਇਨ੍ਹਾਂ ਸਾਰੇ ਦਸਤਾਵੇਜ਼ਾਂ ਦੀ ਵੀ ਸੀਐਫਐਲ ਜਾਂਚ ਕਰਨ ਦੀ ਤਿਆਰੀ ਕਰ ਰਹੀਆਂ ਹਨ। ਜਲਦੀ ਹੀ ਇਸ ਮਾਮਲੇ ਨਾਲ ਸਬੰਧਤ ਤਕਨੀਕੀ ਸਬੂਤ ਜਾਂਚ ਲਈ ਸੀਐਫਐਲ ਹੈਦਰਾਬਾਦ ਨੂੰ ਭੇਜੇ ਜਾ ਸਕਦੇ ਹਨ।

ਇਹ ਵੀ ਜ਼ਿਕਰਯੋਗ ਹੈ ਕਿ ਜਾਂਚ ਏਜੰਸੀ ਬਣਾ ਕੇ ਅੰਮ੍ਰਿਤਪਾਲ ਸਿੰਘ ਦਾ ਸਰਹੱਦ ਪਾਰ ਬੈਠੇ ਦਹਿਸ਼ਤਗਰਦਾਂ ਨਾਲ ਸੰਪਰਕ ਵੀ ਦੱਸਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਐਨਐਸਏ ਤਹਿਤ ਉਸ ਖ਼ਿਲਾਫ਼ ਦਰਜ ਕੇਸ ਦਾ ਆਧਾਰ ਵੀ ਇਹ ਸਾਰੇ ਸਬੂਤ ਹਨ।

ਇਹ ਵੀ ਪੜ੍ਹੋ : Monument of Bhagat Singh's Mother: ਸ਼ਹੀਦ ਭਗਤ ਸਿੰਘ ਦੀ ਮਾਤਾ ਦੀ ਯਾਦ 'ਚ ਉਸਾਰੇ ਸਮਾਰਕ ਨੂੰ ਭੁੱਲੀ ਭਾਰਤ ਤੇ ਪੰਜਾਬ ਸਰਕਾਰ

ਹਰਿਆਣਾ ਦੀ ਇਕ ਮਹਿਲਾ ਨੂੰ ਕੀਤਾ ਗ੍ਰਿਫਤਾਰ : ਇਸ ਦੇ ਨਾਲ ਹੀ ਸੂਤਰਾਂ ਅਨੁਸਾਰ ਇਹ ਵੀ ਜਾਣਕਾਰੀ ਮਿਲ ਰਹੀ ਹੈ ਕਿ ਅੰਮ੍ਰਿਤਪਾਲ ਸਿੰਘ ਦੇ ਹਰਿਆਣਾ ਵਿੱਚ ਹੋਣ ਸਬੰਧੀ ਜਾਰੀ ਅਲਰਟ ਦੇ ਮੱਦੇਨਜ਼ਰ ਹਰਿਆਣਾ ਦੇ ਸ਼ਾਹਬਾਦ ਵਿੱਚ ਇੱਕ ਔਰਤ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਉਸ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਇਹ ਦੱਸਿਆ ਜਾ ਰਿਹਾ ਹੈ ਕਿ ਵਾਰਿਸ ਪੰਜਾਬ ਦੇ ਜਥੇਬੰਦੀ ਦਾ ਮੁਖੀ ਅੰਮ੍ਰਿਤਪਾਲ ਸਿੰਘ 19 ਅਤੇ 20 ਤਰੀਕ ਨੂੰ ਇੱਥੇ ਰਿਹਾ ਹੈ। ਜਾਣਕਾਰੀ ਮੁਤਾਬਿਕ ਹੁਣ ਹਰਿਆਣਾ ਪੁਲਿਸ ਨੇ ਮਹਿਲਾ ਨੂੰ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਟੀਮ ਦੇ ਹਵਾਲੇ ਕਰ ਦਿੱਤਾ ਹੈ।ਇਸਦੇ ਨਾਲ ਹੀ ਇਹ ਸੰਭਾਵਨਾ ਵੀ ਜਤਾਈ ਜਾ ਰਹੀ ਹੈ ਕਿ ਅੰਮ੍ਰਿਤਪਾਲ ਸਿੰਘ ਹਰਿਆਣਾ ਦੇ ਸ਼ਾਹਬਾਦ ਰਾਹੀਂ ਯਮੁਨਾਨਗਰ ਦੇ ਰਸਤੇ ਉੱਤਰਾਖੰਡ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਸਕਦਾ ਹੈ। ਜਿਸ ਕਾਰਨ ਉੱਤਰਾਖੰਡ ਪੁਲਿਸ ਨੂੰ ਅਲਰਟ ਕਰ ਦਿੱਤਾ ਗਿਆ ਹੈ। ਦੂਜੇ ਪਾਸੇ ਹਾਲੇ ਪੰਜਾਬ ਪੁਲਿਸ ਵਲੋਂ ਵੀ ਕੋਈ ਪੁਸ਼ਟੀ ਨਹੀਂ ਹੋ ਰਹੀ ਹੈ ਕਿ ਅੰਮ੍ਰਿਤਪਾਲ ਸਿੰਘ ਕਿੱਥੇ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.