ਨਵੀਂ ਦਿੱਲੀ: ਖੇਤੀ ਕਾਨੂੰਨਾਂ ਨੂੰ ਲੈ ਕੇ 29 ਕਿਸਾਨ ਜਥੇਬੰਦੀਆਂ ਦੀ ਅੱਜ ਦਿੱਲੀ 'ਚ ਕੇਂਦਰ ਸਰਕਾਰ ਨਾਲ ਹੋਈ ਮੀਟਿੰਗ ਬੇਸਿੱਟਾ ਰਹੀ। ਇਸ ਮੀਟਿੰਗ ਵਿੱਚੋਂ ਕਿਸਾਨ ਨਰਾਜ਼ ਹੋ ਕੇ ਬਾਹਰ ਆ ਗਏ। ਜਿਸ ਤੋਂ ਬਾਅਦ ਕਿਸਾਨਾਂ ਨੇ ਸੰਘਰਸ਼ ਹੋਰ ਤੇਜ਼ ਕਰਨ ਦਾ ਐਲਾਨ ਕਰ ਦਿੱਤਾ।
ਦੱਸ ਦੇਈਏ ਕਿ ਕੇਂਦਰ ਵੱਲੋਂ ਆਏ ਦੂਸਰੇ ਸੱਦੇ ਤੋਂ ਬਾਅਦ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੀਆਂ 29 ਕਿਸਾਨ ਜਥੇਬੰਦੀਆਂ ਦਾ 7 ਮੈਂਬਰੀ ਵਫਦ ਅੱਜ ਦਿੱਲੀ ਗਿਆ ਸੀ। ਜਿੱਥੇ ਕੇਂਦਰ ਨੇ ਕਿਸਾਨਾਂ ਦੀਆਂ ਮੰਗਾਂ ਮੰਨਣ ਤੋਂ ਇਨਕਾਰ ਕਰ ਦਿੱਤਾ। ਜਿਸ ਤੋਂ ਬਾਅਦ ਕਿਸਾਨ ਮੀਟਿੰਗ ਵਿੱਚੋਂ ਬਾਹਰ ਆ ਗਏ। ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਗੁਮਰਾਹ ਕਰ ਰਹੀਆਂ ਹਨ। ਕਿਸਾਨ ਨੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਪਾੜ ਕੇ ਵਿਰੋਧ ਕੀਤਾ। ਇਸ ਦੇ ਨਾਲ ਕਿਸਾਨਾਂ ਨੇ ਸੰਘਰਸ਼ ਹੋਰ ਤੇਜ਼ ਕਰ ਐਲਾਨ ਕਰ ਦਿੱਤਾ।
ਕਿਸਾਨ ਲੀਡਰਾਂ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੇ ਮੁੱਦਿਆਂ ਬਾਰੇ ਸੰਜੀਦਾ ਨਹੀਂ ਹੈ। ਉਨ੍ਹਾਂ ਕਿਹਾ ਕਿ ਗੱਲ਼ਬਾਤ ਦੇ ਨਾਂ 'ਤੇ ਕਿਸਾਨਾਂ ਨਾਲ ਮਜ਼ਾਕ ਕੀਤਾ ਗਿਆ ਹੈ। ਮੀਟਿੰਗ ਵਿੱਚ ਕੋਈ ਵੀ ਮੰਤਰੀ ਜਾਂ ਸਰਕਾਰ ਦਾ ਸਿਆਸੀ ਨੁਮਾਇੰਦਾ ਨਹੀਂ ਸੀ। ਉਨ੍ਹਾਂ ਕਿਹਾ ਕਿ ਹੁਣ ਸਰਕਾਰ ਨੂੰ ਪੰਜਾਬ ਆ ਕੇ ਹੀ ਗੱਲਬਾਤ ਕਰਨੀ ਪਏਗੀ।
ਕਿਸਾਨਾਂ ਨੇ ਕਿਹਾ ਹੈ ਕਿ ਸਾਨੂੰ ਬੁਲਾ ਕੇ ਕੋਈ ਵੀ ਗੱਲਬਾਤ ਨਹੀਂ ਕਰ ਰਿਹਾ ਸੀ। ਮੀਟਿੰਗ ਲਈ ਨਾ ਕੋਈ ਮੰਤਰੀ ਪਹੁੰਚਿਆ ਤੇ ਨਾ ਹੀ ਪ੍ਰਧਾਨ ਮੰਤਰੀ ਦਫਤਰ ਦਾ ਨੁਮਾਇੰਦਾ। ਇਸ ਲਈ ਅਸੀਂ ਮੀਟਿੰਗ ਵਿੱਚੋਂ ਉੱਠ ਕੇ ਬਾਹਰ ਆ ਗਏ। ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਕਿਸੇ ਵੀ ਮੰਤਰੀ ਨੂੰ ਪੰਜਾਬ ਨਹੀਂ ਵੜ੍ਹਨ ਦਿੱਤਾ ਜਾਏਗਾ। ਉਨ੍ਹਾਂ ਨੇ ਸੰਘਰਸ਼ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਹੈ।
ਦੱਸ ਦੇਈਏ ਕਿਸਾਨ ਜਥੇਬੰਦੀਆਂ ਵੱਲੋਂ ਤਿੰਨ ਖੇਤੀ ਕਾਨੂੰਨ ਵਾਪਸ ਲੈਣ, ਫਸਲਾਂ ਦੇ ਭਾਅ ਡਾ. ਸਵਾਮੀਨਾਥਨ ਦੀ ਰਿਪੋਰਟ ਅਨੁਸਾਰ ਮਿੱਥਣ, ਸਾਰੀਆਂ ਜਿਣਸਾਂ ਦੀ ਖਰੀਦ ਘੱਟੋ-ਘੱਟ ਸਮਰਥਨ ਮੁੱਲ ਮੁਤਾਬਕ ਹੋਣ ਦੀ ਗਰੰਟੀ ਬਾਰੇ ਮੰਗ ਕਰ ਰਹੀਆਂ ਹਨ।