ETV Bharat / state

ਸਿੱਖਿਆ ਮੰਤਰੀ ਦਾ ਐਲਾਨ, ਮੈਰੀਟੋਰੀਅਸ ਸਕੂਲਾਂ ਨੂੰ ਵਰਤਿਆ ਜਾਵੇਗਾ ਆਈਸੋਲੇਸ਼ਨ ਸੈਂਟਰਾਂ ਵੱਜੋਂ - punjab meritorious schools

ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਐਲਾਨ ਕੀਤਾ ਹੈ ਕਿ ਸੂਬੇ ਵਿੱਚ ਜਿੰਨੇ ਵੀ ਮੈਰੀਟੋਰੀਅਸ ਸਕੂਲ ਹਨ, ਉਨ੍ਹਾਂ ਨੂੰ ਏਕਾਂਤਸਵਾਸ ਕੇਂਦਰਾਂ ਵੱਜੋਂ ਵਰਤਿਆ ਜਾਵੇਗਾ।

ਮੈਰੀਟੋਰੀਅਸ ਸਕੂਲਾਂ ਨੂੰ ਵਰਤਿਆ ਜਾਵੇਗਾ ਆਈਸੋਲੇਸ਼ਨ ਸੈਂਟਰਾਂ ਵੱਜੋਂ

author img

By

Published : Apr 15, 2020, 8:25 PM IST

ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਮੰਤਰੀ ਨੇ ਕਿਹਾ ਕਿ ਕੋਰੋਨਾ ਵਾਇਰਸ ਨੂੰ ਰੋਕਣ ਦੇ ਲਈ ਅਤੇ ਮਰੀਜ਼ਾਂ ਦੀ ਸਹੀ ਸਾਂਭ-ਸੰਭਾਲ ਕਰਨ ਦੇ ਲਈ ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ।

ਵਿਜੈ ਇੰਦਰ ਸਿੰਗਲਾ ਦਾ ਕਹਿਣਾ ਹੈ ਕਿ ਸਾਰੇ ਸਰਕਾਰੀ ਸਕੂਲਾਂ ਨੂੰ ਏਕਾਂਤਵਾਸ ਕੇਂਦਰ ਵਜੋਂ ਵਰਤਿਆ ਜਾਵੇਗਾ, ਜਿਸ ਦੇ ਲਈ ਸਾਰੇ ਮੈਰੀਟੋਰੀਅਸ ਸਕੂਲਾਂ ਨੂੰ ਡਿਪਟੀ ਕਮਿਸ਼ਨਰਾਂ ਦੇ ਹਵਾਲੇ ਕਰ ਦਿੱਤਾ ਹੈ। ਸੰਗਰੂਰ ਦੇ ਅਧੀਨ ਪੈਂਦੇ ਘਾਬਦਾਂ ਪਿੰਡ ਵਿਖੇ ਬਣੇ ਮੈਰੀਟੋਰੀਅਸ ਸਕੂਲ ਨੂੰ ਆਈਸੋਲੇਸ਼ਨ ਸੈਂਟਰ ਬਣਾਇਆ ਗਿਆ, ਜਿਸ ਦਾ ਸਿੱਖਿਆ ਮੰਤਰੀ ਸਿੰਗਲਾ ਵੱਜੋਂ ਅੱਜ ਦੌਰਾ ਕੀਤਾ ਗਿਆ।

ਤੁਹਾਨੂੰ ਦੱਸ ਦਈਏ ਕਿ ਪੰਜਾਬ ਵਿੱਚ ਕੁੱਲ 10 ਰਿਹਾਇਸ਼ੀ ਸਕੂਲ ਅਤੇ ਹੋਸਟਲਾਂ ਵਿੱਚ 8346 ਬਿਸਤਰੇ ਵਾਲਿਆਂ ਕਮਰੇ ਹਨ। ਏਨਾਂ ਸਾਰਿਆਂ ਨੂੰ ਆਈਸੋਲੇਸ਼ਨ ਸੈਂਟਰਾਂ ਵੱਜੋਂ ਵਰਤਿਆ ਜਾਵੇਗਾ। ਸਿੰਗਲਾ ਨੇ ਦੱਸਿਆ ਕਿ ਇੰਨ੍ਹਾਂ ਸਕੂਲਾਂ ਵਿੱਚ ਲਗਭਗ 200 ਕਲਾਸਰੂਮ ਵੀ ਹਨ, ਜਿੰਨ੍ਹਾਂ ਨੂੰ ਮੈਡੀਕਲ ਸਟਾਫ਼ ਵੱਲੋਂ ਸਹੂਲਤਾਂ ਦੇ ਤੌਰ ਉੱਤੇ ਵਰਤਿਆ ਜਾ ਸਕਦਾ ਹੈ।

ਪੰਜਾਬ ਦੇ ਉਹ ਜ਼ਿਲ੍ਹੇ ਜਿਥੇ ਮੈਰੀਟੋਰੀਅਸ ਸਕੂਲ ਹਨ :

ਅੰਮ੍ਰਿਤਸਰ, ਬਠਿੰਡਾ, ਫ਼ਿਰੋਜ਼ਪੁਰ, ਗੁਰਦਾਸਪੁਰ, ਜਲੰਧਰ, ਲੁਧਿਆਣਾ, ਪਟਿਆਲਾ, ਸੰਗਰੂਰ, ਮੋਹਾਲੀ ਅਤੇ ਹੁਸ਼ਿਆਰਪੁਰ।

ETV Bharat Logo

Copyright © 2025 Ushodaya Enterprises Pvt. Ltd., All Rights Reserved.