ਪੰਚਕੂਲਾ: ਕੋਰੋਨਾ ਵਾਇਰਸ ਦੇ ਚੱਲਦੇ ਪੂਰੇ ਦੇਸ਼ ਵਿੱਚ ਲੌਕਡਾਊਨ ਚੱਲ ਰਿਹਾ ਹੈ ਜਿਸ ਦੇ ਚੱਲਦੇ ਪੰਚਕੂਲਾ 'ਚ ਪਰਵਾਸੀ ਮਜ਼ਦੂਰ ਫਸੇ ਹੋਏ ਹਨ ਜਿਨ੍ਹਾਂ ਨੂੰ ਵਾਪਸ ਭੇਜਣ ਵਾਸਤੇ ਪ੍ਰਸ਼ਾਸ਼ਨ ਵੱਲੋਂ ਬੱਸਾਂ ਚਲਾਈਆਂ ਜਾ ਰਹੀਆਂ ਰਹੀਆਂ ਹਨ। ਇਸ ਦੌਰਾਨ ਪਰਵਾਸੀ ਮਜਦੂਰਾਂ ਨੂੰ ਪੰਚਕੂਲਾ ਤੋਂ ਯੂਪੀ ਲਈ ਸਪੈਸ਼ਲ ਬੱਸਾਂ ਰਾਹੀਂ ਭੇਜਿਆ ਜਾ ਰਿਹਾ ਹੈ।
ਮਜਦੂਰਾਂ ਨੂੰ ਵਾਪਿਸ ਭੇਜਣ ਲਈ ਤਾਊ ਦੇਵੀ ਲਾਲ ਸਟੇਡੀਅਮ ਵਿੱਚ ਬੱਸਾਂ ਲੱਗੀਆਂ ਹਨ ਤੇ ਉਨ੍ਹਾਂ ਨੂੰ ਘਰ ਵਾਪਿਸ ਭੇਜਿਆ ਜਾ ਰਿਹਾ ਹੈ। ਨੋਡਲ ਅਫ਼ਸਰ ਨੇ ਦੱਸਿਆ ਕਿ ਪਹਿਲੇ ਇਨ੍ਹਾਂ ਪਰਵਾਸੀ ਮਜ਼ਦੂਰਾਂ ਦਾ ਸੈਕਟਰ 6 ਹਸਪਤਾਲ ਵਿਚ ਮੈਡੀਕਲ ਕਰਵਾਇਆ ਜਾ ਰਿਹਾ ਹੈ। ਉਸ ਤੋਂ ਬਾਅਦ ਇਨ੍ਹਾਂ ਨੂੰ ਇੱਕ ਬੱਸ ਦੇ ਵਿੱਚ 30 ਬੰਦਿਆਂ ਨੂੰ ਬਿਠਾ ਕੇ ਉੱਤਰ ਪ੍ਰਦੇਸ਼ ਦੇ ਅਲੱਗ ਅਲੱਗ ਜਿਲ੍ਹਿਆਂ ਵਿੱਚ ਭੇਜਿਆ ਜਾ ਰਿਹਾ ਹੈ।
ਇੱਕ ਪਾਸੇ ਜਿੱਥੇ ਮਜਦੂਰਾਂ ਨੂੰ ਘਰ ਵਾਪਿਸ ਭੇਜਿਆ ਜਾ ਰਿਹਾ ਹੈ ਪਰ ਉੱਥੇ ਹੀ ਸਮਾਜਿਕ ਦੂਰੀ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਮਜਦੂਰਾਂ ਦੂਰੀ ਦਾ ਧਿਆਨ ਨਾ ਰੱਖਦਿਆਂ ਹੋਇਆਂ ਨਾਲ-ਨਾਲ ਬੈਠੇ ਨਜ਼ਰ ਆ ਰਹੇ ਹਨ। ਜਦੋਂ ਈਟੀਵੀ ਭਾਰਤ ਨੇ ਸੋਸ਼ਲ ਡਿਸਟੈਂਸਿੰਗ ਦੀ ਪਾਲਣਾ ਦਾ ਮੁੱਦਾ ਚੁੱਕਿਆ ਤਾਂ ਪੁਲਿਸ ਪ੍ਰਸ਼ਾਸਨ ਹਰਕਤ ਵਿੱਚ ਆਇਆ ਤੇ ਉਸ ਤੋਂ ਬਾਅਦ ਪਰਵਾਸੀਆਂ ਨੂੰ ਸੋਸ਼ਲ ਡਿਸਟੈਂਸਿੰਗ ਦੀ ਪਾਲਣਾ ਕਰਨ ਲਈ ਕਿਹਾ ਗਿਆ।