ETV Bharat / state

ਪੰਜਾਬ ਤੋਂ ਦੁੱਧ, ਅੰਡੇ ਅਤੇ ਮੁਰਗੇ¸ ਮੁਰਗੀਆਂ ਦੀ ਸਪਲਾਈ ਦਿੱਲੀ ਅਤੇ ਜੰਮੂ ਕਸ਼ਮੀਰ ਨੂੰ ਸ਼ੁਰੂ: ਬਾਜਵਾ - ਕੋੋਰੋਨਾਵਾਇਰਸ

ਪੰਜਾਬ ਦੇ ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇੱਥੇ ਕਿਹਾ ਕਿ ਸੂਬੇ ਦੇ ਪਸੂ ਪਾਲਕਾਂ ਨੂੰ ਕੋਈ ਦਿੱਕਤ ਨਾ ਆਉਣ ਦੇਣ ਲਈ ਪੰਜਾਬ ਤੋਂ ਦੁੱਧ, ਅੰਡੇ ਅਤੇ ਮੁਰਗੇ, ਮੁਰਗੀਆਂ ਦੀ ਸਪਲਾਈ ਦਿੱਲੀ ਅਤੇ ਜੰਮੂ ਕਸ਼ਮੀਰ ਨੂੰ ਸ਼ੁਰੂ ਕਰ ਦਿੱਤੀ ਗਈ ਹੈ। ਬਾਜਵਾ ਨੇ ਇਹ ਜਾਣਕਾਰੀ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਇੱਕ ਮੀਟਿੰਗ ਤੋਂ ਬਾਅਦ ਦਿੱਤੀ। ਉਨ੍ਹਾਂ ਦੱਸਿਆ ਕਿ ਪਸ਼ੂ ਪਾਲਕਾਂ ਨੂੰ ਆਪਣੇ ਜਾਨਵਰਾਂ ਲਈ ਖੁਰਾਕ ਅਤੇ ਇਲਾਜ ਪੱਖੋਂ ਵੀ ਕਿਸੇ ਕਿਸਮ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।

Tripit Bajwa
ਫ਼ੋਟੋ
author img

By

Published : Apr 7, 2020, 10:08 PM IST

ਚੰਡੀਗੜ੍ਹ: ਪੰਜਾਬ ਦੇ ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇੱਥੇ ਕਿਹਾ ਕਿ ਸੂਬੇ ਦੇ ਪਸੂ ਪਾਲਕਾਂ ਨੂੰ ਕੋਈ ਦਿੱਕਤ ਨਾ ਆਉਣ ਦੇਣ ਲਈ ਪੰਜਾਬ ਤੋਂ ਦੁੱਧ, ਅੰਡੇ ਅਤੇ ਮੁਰਗੇ, ਮੁਰਗੀਆਂ ਦੀ ਸਪਲਾਈ ਦਿੱਲੀ ਅਤੇ ਜੰਮੂ ਕਸਮੀਰ ਨੂੰ ਸ਼ੁਰੂ ਕਰ ਦਿੱਤੀ ਗਈ ਹੈ। ਬਾਜਵਾ ਨੇ ਇਹ ਜਾਣਕਾਰੀ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਇੱਕ ਮੀਟਿੰਗ ਤੋਂ ਬਾਅਦ ਦਿੱਤੀ। ਉਨ੍ਹਾਂ ਦੱਸਿਆ ਕਿ ਪਸ਼ੂ ਪਾਲਕਾਂ ਨੂੰ ਆਪਣੇ ਜਾਨਵਰਾਂ ਲਈ ਖੁਰਾਕ ਅਤੇ ਇਲਾਜ ਪੱਖੋਂ ਵੀ ਕਿਸੇ ਕਿਸਮ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਸਾਰੇ ਪਸ਼ੂ ਹਸਪਤਾਲ ਖੁੱਲੇ ਹਨ ਅਤੇ ਕਿਸੇ ਵੀ ਐਮਰਜੈਂਸੀ ਲਈ ਡਾਕਟਰ 24 ਘੰਟੇ ਸੇਵਾਵਾਂ ਲਈ ਵੀ ਉਲੱਬਧ ਹਨ। ਇਸ ਮੌਕੇ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਪਸੂ ਪਾਲਣ ਵਿਭਾਗ ਦੇ ਸੇਵਾ ਮੁਕਤ ਡਾਕਟਰਾਂ ਅਤੇ ਇੰਸਪੈਕਟਰਾਂ ਨੂੰ ਵੀ ਕਰਫਿਊ ਪਾਸ ਬਣਵਾ ਕੇ ਦਿੱਤੇ ਜਾਣ ਤਾਂ ਜੋ ਪਸੂ ਪਾਲਕਾਂ ਦੇ ਦਰ 'ਤੇ ਜਾ ਕੇ ਪਸ਼ੂਆਂ ਨੂੰ ਡਾਕਟਰੀ ਸਹਾਇਤਾ ਦਿੱਤੀ ਜਾ ਸਕੇ।

ਬਾਜਵਾ ਨੇ ਦੱਸਿਆਂ ਕਿ ਪੋਲਟਰੀ ਫਾਰਮਰਾ ਨੂੰ ਫੀਡ ਬਣਾਉਣ ਲਈ ਖੁਰਾਕ 'ਤੇ ਸਿਵਲ ਸਪਲਾਈ ਵਿਭਾਗ ਵਲੋਂ ਪਹਿਲੀ ਕਿਸ਼ਤ ਦੇ ਤੌਰ 'ਤੇ 3000 ਟਨ ਕਣਕ 1987 ਰੁਪਏ ਪ੍ਰਤੀ ਕਵਿੰਟਲ ਦੀ ਦਰ ਨਾਲ ਮੁਹੱਈਆ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ ਦੀ ਸਪਲਾਈ ਛੇਤੀ ਹੀ ਸੁਰੂ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਫੀਡ ਲਈ ਪੋਲਟਰੀ ਫਾਰਮਰਾਂ ਤੋਂ ਡਿਮਾਂਡ ਪ੍ਰਾਪਤ ਕੀਤੀ ਗਈ ਹੈ, ਜਿਸ ਦੇ ਚਲਦਿਆਂ ਕਣਕ ਦੀ ਪਹਿਲੀ ਕਿਸ਼ਤ ਦੀ ਸਪਲਾਈ ਸ਼ੁਰੂ ਕੀਤੀ ਜਾ ਰਹੀ ਹੈ।

ਪਸ਼ੂ ਪਾਲਣ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਮੱਛੀ ਪਾਲਕਾਂ ਨੂੰ ਲੋੜੀਂਦਾ ਮੱਛੀ ਪੂੰਗ ਸਮੇਂ ਸਿਰ ਮੁਹੱਈਆ ਕਰਵਾਇਆ ਜਾਵੇ ਤਾਂ ਜੋ ਉਹ ਆਪਣਾ ਧੰਦਾ ਜਾਰੀ ਰੱਖ ਸਕਣ। ਬਾਜਵਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੁੰਗ ਦੀ ਸਪਲਾਈ ਲਈ ਸਬੰਧੀ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਸੰਪਰਕ ਕੀਤਾ ਜਾਵੇ। ਅਧਿਕਾਰੀਆਂ ਨੇ ਮੰਤਰੀ ਨੂੰ ਦੱਸਿਆ ਕਿ ਮੱਛੀ ਪਾਲਕਾਂ ਨੂੰ ਸਪਲਾਈ ਲਈ ਲੋੜੀਂਦਾ ਪੂੰਗ ਵਿਭਾਗ ਦੇ ਮੱਛੀ ਫਾਰਮਾਂ 'ਤੇ ਉਪਲੱਬਧ ਹੈ, ਜਿਸ ਦੀ ਸਪਲਾਈ ਟ੍ਰਾਸਪੋਰਟ ਦਾ ਪ੍ਰਬੰਧ ਕਰਕੇ ਮੱਛੀ ਪਾਲਕਾਂ ਨੂੰ ਉਨ੍ਹਾਂ ਦੇ ਫਾਰਮਾਂ 'ਤੇ ਹੀ ਕੀਤੀ ਜਾਵੇਗੀ।

ਉਨ੍ਹਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਹਦਾਇਤ ਕੀਤੀ ਕਿ ਪਸੂ ਪਾਲਣ ਵਿਭਾਗ ਦੇ ਡਾਕਟਰਾਂ, ਇੰਸਪੈਕਟਰਾਂ ਅਤੇ ਫੀਲਡ ਸਟਾਫ ਲਈ ਸਿਹਤ ਅਤੇ ਪੁਲਿਸ ਵਿਭਾਗ ਦੀ ਤਰਜ ਤੇ 50 ਲੱਖ ਰੁਪਏ ਦਾ ਬੀਮਾ ਕਰਵਾਉਣ ਲਈ ਲੋੜੀਂਦੀ ਕਾਰਵਾਈ ਕੀਤੀ ਜਾਵੇ।

ETV Bharat Logo

Copyright © 2025 Ushodaya Enterprises Pvt. Ltd., All Rights Reserved.