ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ (Cabinet Minister Harjot Singh Bains) ਨੇ ਵੰਦੇ ਭਾਰਤ ਐਕਸਪ੍ਰੈਸ ਦੇ ਨਿਰਵਿਘਨ ਸਟਾਪੇਜ (Uninterrupted stoppage of Vande Bharat Express) ਲਈ ਸ੍ਰੀ ਅਨੰਦਪੁਰ ਸਾਹਿਬ ਰੇਲਵੇ ਸਟੇਸ਼ਨ ਨੂੰ ਅਪਗ੍ਰੇਡ ਕਰਨ ਦੀ ਮੰਗ (Demand to upgrade the railway station) ਕੀਤੀ ਹੈ। ਕੇਂਦਰੀ ਰੇਲ ਮੰਤਰੀ ਸ੍ਰੀ ਅਸ਼ਵਨੀ ਵੈਸ਼ਨਵ ਨੂੰ ਲਿਖੇ ਪੱਤਰ ਵਿੱਚ ਸ੍ਰੀ ਬੈਂਸ ਨੇ ਦੱਸਿਆ ਕਿ ਭਾਵੇਂ ਵੰਦੇ ਭਾਰਤ ਐਕਸਪ੍ਰੈਸ ਰੇਲ ਗੱਡੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਟਾਪੇਜ ਦਿੱਤਾ ਗਿਆ ਹੈ ਪਰ ਮੌਜੂਦਾ ਸਟੇਸ਼ਨ ਵਿੱਚ ਸਾਰੀਆਂ ਵੱਡੀਆਂ ਸਹੂਲਤਾਂ ਦੀ ਘਾਟ ਹੈ ਜਿਵੇਂ ਕਿ ਪੂਰੀ ਰੇਲ ਗੱਡੀ ਲਈ ਕੋਈ ਪਲੇਟਫਾਰਮ ਨਹੀਂ ਹੈ। ਪੂਰੇ ਸਟੇਸ਼ਨ ਦੇ ਆਧੁਨਿਕੀਕਰਨ ਤੋਂ ਇਲਾਵਾ ਪਲੇਟਫਾਰਮ ਨੂੰ ਅਪਗ੍ਰੇਡ ਕਰਨ ਦੀ ਫੌਰੀ ਲੋੜ ਹੈ।
ਵੰਦੇ ਭਾਰਤ ਐਕਸਪ੍ਰੈਸ: ਨਵੀਂ ਦਿੱਲੀ ਤੋਂ ਊਨਾ ਤੱਕ ਨਵੀਂ ਸੁਪਰ ਸਪੀਡ ਰੇਲ ਗੱਡੀ ’ਵੰਦੇ ਭਾਰਤ ਐਕਸਪ੍ਰੈਸ’ (Vande Bharat Express) ਸ਼ੁਰੂ ਕਰਨ ਅਤੇ ਇਤਿਹਾਸਕ ਮਹੱਤਤਾ ਵਾਲੇ ਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਰੁਕਣ ਲਈ ਕੇਂਦਰੀ ਮੰਤਰੀ ਦਾ ਧੰਨਵਾਦ ਕਰਦਿਆਂ ਸ੍ਰੀ ਬੈਂਸ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਸਿੱਖ ਧਰਮ ਦੇ ਪੰਜ ਤਖ਼ਤਾਂ ਵਿੱਚੋਂ ਇੱਕ ਹੈ, ਜਿੱਥੇ ਦਸਵੇਂ ਗੁਰੂ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੇ ਜੀਵਨ ਦਾ ਕੀਮਤੀ ਸਮਾਂ ਬਿਤਾਇਆ ਅਤੇ ਖ਼ਾਲਸਾ ਪੰਥ ਦੀ ਸਥਾਪਨਾ (Establishment of the Khalsa Panth) ਕੀਤੀ।
ਇਹ ਵੀ ਪੜ੍ਹੋ: ਮੰਤਰੀ ਮੀਤ ਹੇਅਰ ਨੇ ਕੀਤਾ ਪਿੰਡਾਂ ਦਾ ਦੌਰਾ, ਕਿਹਾ ਜਲਦ ਬਣਾਏ ਜਾਣਗੇ 12 ਹੋਰ ਆਮ ਆਦਮੀ ਕਲੀਨਿਕ
ਇਤਿਹਾਸਕ ਸਥਾਨ: ਦੇਸ਼-ਵਿਦੇਸ਼ ਦੇ ਕੋਨੇ-ਕੋਨੇ ਤੋਂ ਸ਼ਰਧਾਲੂ ਸ੍ਰੀ ਅਨੰਦਪੁਰ ਸਾਹਿਬ ਦੇ ਦਰਸ਼ਨਾਂ ਲਈ ਆਉਂਦੇ ਹਨ। ਇਸ ਤੋਂ ਇਲਾਵਾ ਸ੍ਰੀ ਅਨੰਦਪੁਰ ਸਾਹਿਬ ਤੋਂ ਥੋੜੀ ਦੂਰੀ ’ਤੇ ਸਥਿਤ ਮਾਤਾ ਸ਼੍ਰੀ ਨੈਣਾ ਦੇਵੀ ਜੀ ਦੇ ਮੰਦਰ (Temple of Mata Shri Naina Devi Ji) ਵਿਚ ਵੀ ਬਹੁ-ਗਿਣਤੀ ਵਿੱਚ ਸ਼ਰਧਾਲੂ ਆਉਂਦੇ ਹਨ ਅਤੇ ਨੰਗਲ ਡੈਮ ਇਕ ਸੈਰ-ਸਪਾਟਾ ਸਥਾਨ ਹੈ, ਇਨ੍ਹਾਂ ਅਹਿਮ ਪਹਿਲੂਆਂ ਨੂੰ ਧਿਆਨ ਵਿਚ ਰੱਖਦੇ ਹੋਏ ਸ੍ਰੀ ਅਨੰਦਪੁਰ ਸਾਹਿਬ ਰੇਲਵੇ ਸਟੇਸ਼ਨ ਨੂੰ ਅਪਗ੍ਰੇਡ ਕੀਤਾ ਜਾਣਾ ਚਾਹੀਦਾ ਹੈ। ਬੈਂਸ ਨੇ ਕੇਂਦਰੀ ਰੇਲ ਮੰਤਰੀ ਨਾਲ ਨਿੱਜੀ ਮੁਲਾਕਾਤ ਲਈ ਵੀ ਸਮਾਂ ਮੰਗਿਆ ਤਾਂ ਜੋ ਉਹ ਰੇਲਵੇ ਨਾਲ ਸਬੰਧਤ ਸਾਰੇ ਅਹਿਮ ਮੁੱਦੇ ਚੁੱਕ ਸਕਣ।