ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਮਿਆਰੀ ਸਕੂਲੀ ਸਿੱਖਿਆ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸੂਬੇ ਦੇ ਸਰਕਾਰੀ ਸਕੂਲ ਸਿੱਖਿਆ ਨੇ ਇੱਕ ਨਵੇਂ ਯੁੱਗ ਵਿੱਚ ਪ੍ਰਵੇਸ਼ ਕੀਤਾ ਹੈ ਅਤੇ ਉੱਚ ਮਿਆਰੀ ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ ਹਨ।
ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਵਿੱਚ ਵਾਧਾ : ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਸੋਹਾਣਾ ਦੇ ਦੌਰੇ ਦੌਰਾਨ ਦੱਸਿਆ ਕਿ ਮੁੱਖ ਮੰਤਰੀ ਦੇ ਹੁਕਮਾਂ ਅਨੁਸਾਰ ਉਹ ਵੱਖ-ਵੱਖ ਜ਼ਿਲ੍ਹਿਆਂ ਦੇ ਸਰਕਾਰੀ ਸਕੂਲਾਂ ਦਾ ਦੌਰਾ ਕਰ ਰਹੇ ਹਨ ਤਾਂ ਜੋ ਉਹ ਖੁਦ ਸਕੂਲਾਂ ਬਾਰੇ ਜਾਣਕਾਰੀ ਹਾਸਲ ਕਰ ਸਕਣ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਮੁੜ ਸੁਰਜੀਤ ਕਰਨ ਦੇ ਨਤੀਜੇ ਵਜੋਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਵਿੱਚ ਵੀ ਵਾਧਾ ਹੋਇਆ ਹੈ। ਇਸ ਸਾਲ ਦੌਰਾਨ ਬਹੁਤ ਸਾਰੇ ਸਰਕਾਰੀ ਅਧਿਕਾਰੀਆਂ/ਅਧਿਆਪਕਾਂ ਨੇ ਵੀ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਇਆ ਹੈ।
ਇਹ ਵੀ ਪੜ੍ਹੋ : Delhi Fateh Diwas : DSGMC ਵੱਲੋਂ ਕੱਢਿਆ ਗਿਆ ਵਿਸ਼ਾਲ ਨਗਰ ਕੀਰਤਨ, ਦਿੱਲੀ ਜਾ ਕੇ ਹੋਵੇਗਾ ਸੰਪਨ
80 ਫੀਸਦੀ ਸਰਕਾਰੀ ਸਕੂਲਾਂ ਨੂੰ ਕਿਤਾਬਾਂ ਪਹੁੰਚਾਈਆਂ : ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਵਾਂ ਵਿੱਦਿਅਕ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਸੂਬੇ ਦੇ 80 ਫੀਸਦੀ ਸਰਕਾਰੀ ਸਕੂਲਾਂ ਨੂੰ ਕਿਤਾਬਾਂ ਪਹੁੰਚਾ ਦਿੱਤੀਆਂ ਗਈਆਂ ਹਨ ਅਤੇ ਬਾਕੀਆਂ ਨੂੰ 10 ਅਪ੍ਰੈਲ ਤੱਕ ਪਹੁੰਚਾ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਸਤੰਬਰ-ਅਕਤੂਬਰ ਤੱਕ ਵੀ ਬੱਚਿਆਂ ਨੂੰ ਕਿਤਾਬਾਂ ਨਹੀਂ ਮਿਲੀਆਂ ਸਨ, ਜਿਸ ਕਾਰਨ ਉਨ੍ਹਾਂ ਦੀ ਪੜ੍ਹਾਈ ਪ੍ਰਭਾਵਿਤ ਹੁੰਦੀ ਸੀ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਡੀ ਸਰਕਾਰ ਨੇ ਇਸ ਸਾਲ ਪੜ੍ਹਾਈ ਸ਼ੁਰੂ ਹੋਣ ਤੋਂ ਪਹਿਲਾਂ ਬੱਚਿਆਂ ਤੱਕ ਕਿਤਾਬਾਂ ਪਹੁੰਚਾ ਦਿੱਤੀਆਂ ਹਨ ਤਾਂ ਜੋ ਵਿਦਿਆਰਥੀਆਂ ਦੀ ਪੜ੍ਹਾਈ ਦਾ ਕੋਈ ਨੁਕਸਾਨ ਨਾ ਹੋਵੇ।
ਇਹ ਵੀ ਪੜ੍ਹੋ : ਏਮਜ਼ ਹਸਪਤਾਲ ਦੇ ਡਾਕਟਰਾਂ ਨੇ ਸੇਵਾਵਾਂ ਕੀਤੀਆਂ ਠੱਪ, ਮਰੀਜ਼ਾਂ ਦੇ ਪਰਿਵਾਰਿਕ ਮੈਂਬਰਾਂ ਨੇ ਰੋਡ ਕੀਤਾ ਜਾਮ
ਸੂਬੇ ਵਿੱਚ 117 ਸਕੂਲ ਆਫ਼ ਐਮੀਨੈਂਸ ਖੋਲ੍ਹੇ : ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਸੂਬੇ ਵਿੱਚ 117 ਸਕੂਲ ਆਫ਼ ਐਮੀਨੈਂਸ ਖੋਲ੍ਹੇ ਗਏ ਹਨ। ਇਨ੍ਹਾਂ ਸਕੂਲਾਂ ਵਿੱਚ ਸਰਕਾਰੀ ਸਕੂਲਾਂ ਦੇ 75 ਫੀਸਦੀ ਵਿਦਿਆਰਥੀਆਂ ਨੂੰ ਦਾਖਲਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਸਿਖਲਾਈ ਦਿੱਤੀ ਗਈ ਹੈ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਪ੍ਰਣਾਲੀ ਨੂੰ ਵੱਡੇ ਪੱਧਰ ’ਤੇ ਸੁਧਾਰਿਆ ਜਾ ਸਕੇ। ਹਰਜੋਤ ਬੈਂਸ ਨੇ ਦੱਸਿਆ ਕਿ ਪਿਛਲੇ ਸਾਲ ਸੂਬੇ ਦੇ ਸਕੂਲਾਂ ਵਿੱਚ 2000 ਦੇ ਕਰੀਬ ਨਵੇਂ ਕਮਰੇ ਤਿਆਰ ਕੀਤੇ ਗਏ ਹਨ ਅਤੇ 300 ਨਵੇਂ ਸਕੂਲ ਖੋਲ੍ਹੇ ਗਏ ਹਨ।