ETV Bharat / state

ਮਿਸ਼ਨ ਫਤਿਹ: ਪਿੰਡਾਂ ਨੂੰ ਕੋਵਿਡ ਮੁਕਤ ਕਰਨ ਦੇ ਨਿਰਦੇਸ਼

ਮੁੱਖ ਸਕੱਤਰ ਵਿੰਨੀ ਮਹਾਜਨ ਨੇ ਸਿਹਤ ਵਿਭਾਗ ਸਮੇਤ ਹੋਰ ਸਾਰੇ ਵਿਭਾਗਾਂ ਦੇ ਨਾਲ-ਨਾਲ ਜ਼ਿਲ੍ਹਾਂ ਅਧਿਕਾਰੀਆਂ ਨੂੰ ਟੈਸਟਿੰਗ, ਟਰੇਸਿੰਗ, ਇਲਾਜ ਅਤੇ ਟੀਕਾਕਰਨ ਮੁਹਿੰਮ ਨੂੰ ਹਰੇਕ ਪਿੰਡ ਦੇ ਹਰੇਕ ਘਰ ਤੱਕ ਪਹੁੰਚਾਉਣ ਦੇ ਨਿਰਦੇਸ਼ ਦਿੱਤੇ।

ਮਿਸ਼ਨ ਫਤਿਹ: ਪਿੰਡਾਂ ਨੂੰ ਕੋਵਿਡ ਮੁਕਤ ਕਰਨ ਦੇ ਨਿਰਦੇਸ਼
ਮਿਸ਼ਨ ਫਤਿਹ: ਪਿੰਡਾਂ ਨੂੰ ਕੋਵਿਡ ਮੁਕਤ ਕਰਨ ਦੇ ਨਿਰਦੇਸ਼
author img

By

Published : May 23, 2021, 7:19 AM IST

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਿਛਲੇ ਦਿਨੀਂ ਸ਼ੁਰੂ ਕੀਤੇ ਮਿਸ਼ਨ ਫਤਿਹ 2.0 ਨੂੰ ਪੂਰਨ ਕਾਮਯਾਬ ਕਰਨ ਉੱਪਰ ਜ਼ੋਰ ਦਿੰਦਿਆਂ ਮੁੱਖ ਸਕੱਤਰ ਵਿੰਨੀ ਮਹਾਜਨ ਨੇ ਸਿਹਤ ਵਿਭਾਗ ਸਮੇਤ ਹੋਰ ਸਾਰੇ ਵਿਭਾਗਾਂ ਦੇ ਨਾਲ-ਨਾਲ ਜ਼ਿਲ੍ਹਾਂ ਅਧਿਕਾਰੀਆਂ ਨੂੰ ਟੈਸਟਿੰਗ, ਟਰੇਸਿੰਗ, ਇਲਾਜ ਅਤੇ ਟੀਕਾਕਰਨ ਮੁਹਿੰਮ ਨੂੰ ਹਰੇਕ ਪਿੰਡ ਦੇ ਹਰੇਕ ਘਰ ਤੱਕ ਪਹੁੰਚਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ `ਕਰੋਨਾ ਮੁਕਤ ਪਿੰਡ ਮੁਹਿੰਮ` ਦੀ ਕਾਮਯਾਬੀ ਲਈ ਸਾਨੂੰ ਉਹ ਸਾਰੇ ਕਦਮ ਚੁੱਕਣੇ ਪੈਣਗੇ ਜਿਸ ਨਾਲ ਪੰਜਾਬ ਦੇ ਪਿੰਡ ਕਰੋਨਾ ਮੁਕਤ ਕੀਤੇ ਜਾ ਸਕਣ।

ਉਨ੍ਹਾਂ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਚੋਣਵੇਂ ਪੇਂਡੂ ਸਰਕਾਰੀ ਹਸਪਤਾਲਾਂ ਵਿਚ ਤੁਰੰਤ ਆਕਸੀਜਨ ਕੰਸਟਰੇਟਰ ਮੁਹੱਈਆ ਕਰਵਾਏ ਜਾਣ ਅਤੇ ਜ਼ਿਲ੍ਹਾ ਅਧਿਕਾਰੀਆਂ ਨੂੰ ਕਿਹਾ ਕਿ ਜਿਹੜੇ ਵੀ ਪ੍ਰਾਈਵੇਟ ਹਸਪਤਾਲ ਕੋਵਿਡ ਮਰੀਜ਼ਾਂ ਦੀ ਲੁੱਟ ਕਰ ਰਹੇ ਹਨ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।

ਉਨ੍ਹਾਂ ਸਿਹਤ ਵਿਭਾਗ ਨੂੰ ਬਲੈਕ ਫੰਗਸ ਦੇ ਇਲਾਜ ਬਾਰੇ ਮਾਹਰਾਂ ਵੱਲੋਂ ਬਣਾਏ ਪ੍ਰੋਟੋਕੋਲ ਤੁਰੰਤ ਰਾਜ ਦੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਨਾਲ ਸਾਂਝਾ ਕਰਨ ਦੇ ਆਦੇਸ਼ ਵੀ ਦਿੱਤੇ।

ਸੂਬੇ ਵਿਚ ਕੋਵਿਡ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਲਈ ਮੁੱਖ ਸਕੱਤਰ ਨੇ ਸ਼ਨਿਚਰਵਾਰ ਨੂੰ ਪ੍ਰਬੰਧਕੀ ਸਕੱਤਰਾਂ, ਸਿਹਤ ਅਧਿਕਾਰੀਆਂ, ਸਮੂਹ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਆਨਲਾਈਨ ਮੀਟਿੰਗ ਕੀਤੀ।

ਪ੍ਰਾਈਵੇਟ ਹਸਪਤਾਲਾਂ ਵੱਲੋਂ ਕੋਵਿਡ ਮਰੀਜ਼ਾਂ ਦੇ ਮਹਿੰਗੇ ਇਲਾਜ ਕਰਨ ਸਬੰਧੀ ਆਈਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਮੁੱਖ ਸਕੱਤਰ ਨੇ ਅਜਿਹੇ ਹਸਪਤਾਲਾਂ ਖਿਲਾਫ ਸਖਤ ਕਾਰਵਾਈ ਕਰਨ ਲਈ ਕਿਹਾ ਜੋ ਕੋਵਿਡ ਮਰੀਜ਼ਾਂ ਦੀਆਂ ਜੇਬਾਂ `ਤੇ ਡਾਕੇ ਮਾਰ ਰਹੇ ਹਨ।

ਇਹ ਵੀ ਪੜੋ:ਪਰਿਵਾਰ ਦੇ ਤਿੰਨ ਜੀਆਂ ਦੀ ਕੋਰੋਨਾ ਨਾਲ ਮੌਤ: ਪਿੰਡ 'ਚ ਸਹਿਮ ਦਾ ਮਾਹੌਲ

ਮੁੱਖ ਸਕੱਤਰ ਨੇ ਆਖਿਆ ਕਿ ਇਸ ਦੇਸ਼ ਵਿਆਪੀ ਬਿਪਤਾ ਮੌਕੇ ਕਿਸੇ ਨੂੰ ਵੀ ਮਰੀਜ਼ਾਂ ਦਾ ਸ਼ੋਸ਼ਣ ਕਰਨ ਦੀ ਇਜਾਜ਼ਤ ਨਹੀਂ ਕਰਨ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਨੈਤਿਕ ਪ੍ਰੈਕਟਿਸ ਕਰਨ ਵਾਲੇ ਹਸਪਤਾਲਾਂ ਖਿਲਾਫ ਜੇਕਰ ਲੋੜ ਪਵੇ ਤਾਂ ਐਫਆਈਆਰ ਦਰਜ ਕੀਤੀ ਜਾਵੇ ਅਤੇ ਅਜਿਹੇ ਹਸਪਤਾਲਾਂ ਦੀ ਮਾਨਤਾ ਰੱਦ ਕੀਤੀ ਜਾਵੇ।

ਇਸ ਤੋਂ ਇਲਾਵਾ ਉਨ੍ਹਾਂ ਨੇ ਪੇਂਡੂ ਮਿਸ਼ਨ ਫਤਿਹ ਦੀ ਕਾਮਯਾਬੀ ਲਈ ਪੇਂਡੂ ਖੇਤਰਾਂ ਤੇ ਕਸਬਿਆਂ ਵਿੱਚ ਚੱਲ ਰਹੇ ਕਮਿਊਨਿਟੀ ਸਿਹਤ ਕੇਂਦਰਾਂ ਵਿੱਚ ਕੋਵਿਡ ਦੇ ਮਰੀਜ਼ਾਂ ਨੂੰ ਆਕਸੀਜਨ ਸਹੂਲਤ ਲਈ ਆਕਸੀਜਨ ਕੰਸਟਰੇਟਰ ਮੁਹੱਈਆ ਕਰਾਉਣ ਲਈ ਵੀ ਆਖਿਆ।

ਇਹ ਵੀ ਪੜੋ:'ਲੁਧਿਆਣਾ 'ਚ ਪੌਜ਼ੀਟਿਵ ਕੇਸਾਂ ਤੇ ਮ੍ਰਿਤਕਾਂ ਦੀ ਗਿਣਤੀ 50 ਫੀਸਦੀ ਘਟੀ'

ETV Bharat Logo

Copyright © 2024 Ushodaya Enterprises Pvt. Ltd., All Rights Reserved.