ETV Bharat / state

Mobile internet services: ਪੰਜਾਬ ’ਚ ਕਈ ਥਾਂਈਂ ਮੋਬਾਈਲ ਇੰਟਰਨੈੱਟ ਸੇਵਾਵਾਂ ਠੱਪ!

ਅੰਮ੍ਰਿਤਪਾਲ ਸਿੰਘ 'ਤੇ ਕਾਰਵਾਈ ਨੂੰ ਲੈ ਕੇ ਪੰਜਾਬ ਪੁਲਿਸ ਨੇ ਵੱਡਾ ਐਕਸ਼ਨ ਲਿਆ ਹੈ। ਇਸ ਨੂੰ ਵੇਖਦੇ ਹੋਏ ਇੰਟਰਨੈੱਟ ਸੇਵਾਵਾਂ ਨੂੰ ਬੰਦ ਕਰ ਦਿੱਤਾ ਗਿਆ ਹੈ।

ਪੰਜਾਬ ’ਚ ਕਈ ਥਾਂਈਂ ਮੋਬਾਈਲ ਇੰਟਰਨੈੱਟ ਸੇਵਾਵਾਂ ਠੱਪ!

author img

By

Published : Mar 18, 2023, 3:33 PM IST

Updated : Mar 18, 2023, 6:10 PM IST

ਚੰਡੀਗੜ੍ਹ: ਇਕ ਪਾਸੇ ਪੰਜਾਬ ਪੁਲਿਸ ਨੇ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਖਿਲਾਫ਼ ਕਾਰਵਾਈ ਕਰ ਰਹੀ ਹੈ, ਉਥੇ ਹੀ ਦੂਜੇ ਪਾਸੇ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਹੋਣ ਦੀਆਂ ਖ਼ਬਰਾਂ ਆ ਰਹੀਆਂ ਹਨ। ਹਾਲਾਂਕਿ ਕਿਸੇ ਵੀ ਇੰਟਰਨੈੱਟ ਸਰਵਿਸ ਪ੍ਰੋਵਾਈਡਰ ਕੰਪਨੀ ਨੇ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਬਠਿੰਡਾ, ਅੰਮ੍ਰਿਤਸਰ, ਫਿਰੋਜ਼ਪੁਰ, ਸੰਗਰੂਰ, ਬਰਨਾਲਾ ਸਣੇ ਪੂਰੇ ਪੰਜਾਬ ਵਿੱਚ ਮੋਬਾਈਲ ਤੇ ਇੰਟਰਨੈੱਟ ਸੇਵਾਵਾਂ ਠੱਪ ਕਰ ਦਿੱਤੀਆਂ ਹਨ। ਇਹ ਖ਼ਬਰਾਂ ਸਾਹਮਣੇ ਆ ਰਹੀਆਂ ਹਨ ਕਿ ਕੱੁਲ੍ਹ 12 ਵਜੇ ਤੱਕ ਇੰਟਰਨੈੱਟ ਸੇਵਾਵਾਂ ਬੰਦ ਰਹਿਣਗੀਆਂ। ਓਧਰ ਪੰਜਾਬ ਪੁਲਿਸ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਕਾਬਲੇਜ਼ਿਕਰ ਹੈ ਕਿ ਪੁਲਿਸ ਪਹਿਲਾਂ ਹੀ ਅੰਮ੍ਰਿਤਪਾਲ ਖਿਲਾਫ਼ ਐਕਸ਼ਨ ਦੇ ਮੂਡ ਵਿੱਚ ਨਜ਼ਰ ਆ ਰਹੀ ਸੀ। ਜਿਸ ਨੂੰ ਲੈ ਕੇ ਮੋਗਾ ਵਿੱਚ ਵੱਡੀ ਗਿਣਤੀ 'ਚ ਪੁਲਿਸ ਤੈਨਾਤ ਕੀਤੀ ਗਈ ਸੀ।

ਅੰਮ੍ਰਿਤਪਾਲ ਸਿੰਘ ਗ੍ਰਿਫ਼ਤਾਰ : ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਮੇਹਿਤਪੁਰ ਪੁਲਿਸ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਇਸ ਤੋਂ ਇਲਾਵਾ ਪੁਲਿਸ ਨੇ ਅੰਮ੍ਰਿਤਪਾਲ ਦੇ 6 ਸਾਥੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇਹ ਗ੍ਰਿਫਤਾਰੀ ਜਲੰਧਰ ਦੇ ਸ਼ਾਹਕੋਟ ਮਲਸੀਆਂ 'ਚ ਹੋਈ ਹੈ। ਦੱਸ ਦਈਏ ਇਸ ਵੇਲੇ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਤਿੰਨ ਕੇਸ ਦਰਜ ਹਨ। ਜਿਨ੍ਹਾਂ ਵਿੱਚੋਂ ਦੋ ਥਾਣਾ ਅਜਨਾਲਾ ਵਿੱਚ ਹਨ ਅਤੇ ਪੁਲਸ ਕਾਫੀ ਸਮੇਂ ਤੋਂ ਉਸ ਨੂੰ ਗ੍ਰਿਫਤਾਰ ਕਰਨ ਦੀ ਤਿਆਰੀ ਕਰ ਰਹੀ ਸੀ। ਜਾਣਕਾਰੀ ਹੈ ਕਿ ਅੱਜ ਅੰਮ੍ਰਿਤਪਾਲ ਸਿੰਘ ਦੀ ਤਰਫੋਂ ਜਲੰਧਰ ਦੇ ਸ਼ਾਹਕੋਟ ਮਲਸੀਆਂ ਤੋਂ ਖਾਲਸਾ ਵਹੀਰ ਕੱਢੀ ਜਾਣੀ ਸੀ। ਗੁਰਦੁਆਰਾ ਸਾਹਿਬ ਵਿਖੇ ਭਾਰੀ ਗਿਣਤੀ ਵਿਚ ਸਮਰਥਕ ਇਕੱਠੇ ਹੋਏ ਸਨ ਪਰ ਸਵੇਰ ਤੋਂ ਹੀ ਭਾਰੀ ਪੁਲਿਸ ਫੋਰਸ ਉਨ੍ਹਾਂ ਦੇ ਕਾਫਲੇ ਦਾ ਪਿੱਛਾ ਕਰ ਰਹੀ ਸੀ ਅਤੇ ਜਦੋਂ ਇਹ ਕਾਫ਼ਲਾ ਸ਼ਾਹਕੋਟ ਪੁੱਜਾ ਤਾਂ ਪੁਲਿਸ ਫੋਰਸ ਨੇ ਘੇਰ ਲਿਆ। ਦੱਸ ਦਈਏ ਪੂਰੀ ਕਾਰਵਾਈ ਤੋਂ ਬਾਅਦ ਮੋਗਾ ਵਿੱਚ ਵੱਡੀ ਗਿਣਤੀ ਅੰਦਰ ਪੁਲਿਸ ਬਲ ਨੂੰ ਤਾਇਨਾਤ ਕੀਤਾ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਨੂੰ ਆਜ਼ਾਦ ਕਰਵਾਉਣ ਲਈ ਲੋਕਾਂ ਨੂੰ ਪਹੁੰਚਣ ਦੀ ਅਪੀਲ ਵੀ ਕੀਤੀ ਗਈ ਹੈ।

8 ਜ਼ਿਲ੍ਹਿਆਂ ਦੀ ਪੁਲਿਸ: ਦੱਸ ਦਈਏ ਅੰਮ੍ਰਿਤਪਾਲ ਨੇ ਜਲੰਧਰ ਦੇ ਕਸਬਾ ਸ਼ਾਹਕੋਟ ਤੋਂ ਖ਼ਾਲਸਾ ਵਹੀਰ ਦਾ ਆਗਾਜ਼ ਕਰਨਾ ਸੀ ਅਤੇ ਇਸ ਦੌਰਾਨ ਜਦੋਂ ਅੰਮ੍ਰਿਤਪਾਲ ਆਪਣੇ ਸਮਰਥਕਾਂ ਦੇ ਨਾਲ ਸ਼ਾਹਕੋਟ ਲਈ ਆ ਰਿਹਾ ਸੀ ਤਾਂ ਇਸ ਦੌਰਾਨ ਕਰੀਬ 8 ਜ਼ਿਲ੍ਹਿਆਂ ਦੀ ਪੁਲਿਸ ਵੱਲੋਂ ਅੰਮ੍ਰਿਤਪਾਲ ਦਾ ਲਗਾਤਾਰ ਪਿੱਛਾ ਕੀਤਾ ਜਾ ਰਿਹਾ ਸੀ। ਅੰਮ੍ਰਿਤਪਾਲ ਦੇ ਇੱਕ ਸਾਥੀ ਦਾ ਕਹਿਣਾ ਹੈ ਕਿ ਪੁਲਿਸ ਨੇ ਅਚਾਨਕ ਕਾਫਲੇ ਨੂੰ ਰੋਕ ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ । ਦੱਸ ਦਈਏ ਮੋਗਾ ਪੁਲਿਸ ਨੇ ਅੰਮ੍ਰਿਤਪਾਲ ਦੇ 6 ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਹੁਣ ਵੇਖਣਾ ਹੋਵੇਗਾ ਕਿ ਆਖਰਕਾਰ ਅੰਮ੍ਰਿਤਪਾਲ ਦੇ ਸਮਰਥਕਾਂ ਵੱਲੋਂ ਕੀ ਐਕਸ਼ਨ ਲਿਆ ਜਾਂਦਾ ਹੈ। ਦੂਜੇ ਪਾਸੇ ਪੁਲਿਸ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਜਾਂਦੀ ਹੈ ਤਾਂ ਜੋ ਪੰਜਾਬ ਦਾ ਮਾਹੌਲ ਖ਼ਰਾਬ ਹੋ ਨਾ ਹੋਵੇ।

ਇਹ ਵੀ ਪੜ੍ਹੋ: Amritpal arrested by the police: ਅੰਮ੍ਰਿਤਪਾਲ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ !

Last Updated : Mar 18, 2023, 6:10 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.