ETV Bharat / state

ਵਿਦੇਸ਼ੀ ਅੱਤਵਾਦੀ ਲਖਬੀਰ ਲੰਡਾ ਤੇ ਸਤਬੀਰ ਸੱਤਾ ਨਾਲ ਜੁੜੇ ਮਾਡਿਊਲ ਦਾ ਹੋਇਆ ਪਰਦਾਫਾਸ਼, ਮੁਲਜ਼ਮ ਕੀਤੇ ਕਾਬੂ - ਮੁਲਜ਼ਮਾਂ ਪਾਸੋਂ ਹਥਿਆਰ ਵੀ ਬਰਾਮਦ

ਪੰਜਾਬ ਪੁਲਿਸ ਨੇ ਵਿਦੇਸ਼ੀ ਅੱਤਵਾਦੀਆਂ ਲਖਬੀਰ ਲੰਡਾ ਅਤੇ ਸਤਬੀਰ ਸੱਤਾ ਨਾਲ ਜੁੜੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਮੁਲਜ਼ਮ ਕਾਬੂ ਕੀਤੇ ਹਨ।

Module connected to foreign terrorists Lakhbir Landa and Satbir Satta exposed
ਵਿਦੇਸ਼ੀ ਅੱਤਵਾਦੀ ਲਖਬੀਰ ਲੰਡਾ ਤੇ ਸਤਬੀਰ ਸੱਤਾ ਨਾਲ ਜੁੜੇ ਮਾਡਿਊਲ ਦਾ ਹੋਇਆ ਪਰਦਾਫਾਸ਼, ਮੁਲਜ਼ਮ ਕੀਤੇ ਕਾਬੂ
author img

By

Published : May 5, 2023, 7:55 PM IST

ਚੰਡੀਗੜ੍ਹ/ਤਰਨਤਾਰਨ : ਪੰਜਾਬ ਪੁਲਿਸ ਨੇ ਵਿਦੇਸ਼ ਆਧਾਰਤ ਲੋੜੀਂਦੇ ਅੱਤਵਾਦੀਆਂ ਲਖਬੀਰ ਸਿੰਘ ਉਰਫ਼ ਲੰਡਾ ਅਤੇ ਸਤਬੀਰ ਉਰਫ਼ ਸੱਤਾ ਨਾਲ ਸਬੰਧ ਰੱਖਣ ਵਾਲੇ ਇੱਕ ਸਰਗਰਮ ਕਰਿੰਦੇ ਦੇ ਕਬਜ਼ੇ ਵਿੱਚੋਂ 10 ਪਿਸਤੌਲਾਂ ਬਰਾਮਦ ਕਰਕੇ ਉਸ ਨੂੰ ਗ੍ਰਿਫ਼ਤਾਰ ਕਰਨ ਨਾਲ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਇਹ ਮੁਲਜ਼ਮ ਫੜੇ ਗਏ : ਫੜੇ ਗਏ ਮੁਲਜ਼ਮ ਦੀ ਪਛਾਣ ਗੁਰਭੇਜ ਸਿੰਘ ਉਰਫ਼ ਭੇਜਾ ਵਾਸੀ ਪਿੰਡ ਧੁੰਨ ਢਾਈ ਵਾਲਾ ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ। ਮੁਲਜ਼ਮ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਹ ਹਾਲ ਹੀ ਵਿੱਚ ਗੋਇੰਦਵਾਲ ਸਾਹਿਬ ਕੇਂਦਰੀ ਜੇਲ੍ਹ ਤੋਂ ਰਿਹਾਅ ਹੋਇਆ ਹੈ। ਪੁਲੀਸ ਨੇ ਐਫਆਈਆਰ ਵਿੱਚ ਸੁਖਦੀਪ ਸਿੰਘ ਉਰਫ਼ ਸੁੱਖ ਵਾਸੀ ਛੇਹਰਟਾ, ਅੰਮ੍ਰਿਤਸਰ, ਲਖਬੀਰ ਸਿੰਘ ਉਰਫ਼ ਲੰਡਾ ਹਰੀਕੇ, ਸਤਨਾਮ ਸਿੰਘ ਉਰਫ਼ ਸੱਤਾ ਨੌਸ਼ਹਿਰਾ, ਯਾਦਵਿੰਦਰ ਸਿੰਘ ਉਰਫ਼ ਯਾਦਾ ਅਤੇ ਬਾਗੀ ਸਿੰਘ ਨੂੰ ਵੀ ਨਾਮਜ਼ਦ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਮੰਦ ਸੂਤਰਾਂ ਤੋਂ ਪਤਾ ਲੱਗਾ ਸੀ ਕਿ ਲੰਡਾ ਅਤੇ ਸੱਤਾ ਵੱਲੋਂ ਦੱਸੇ ਗਏ ਟਿਕਾਣੇ ਤੋਂ ਮੁਲਜ਼ਮ ਗੁਰਭੇਜ ਮੈਗਜ਼ੀਨਾਂ ਸਮੇਤ ਪਿਸਤੌਲਾਂ ਬਰਾਮਦ ਕਰਕੇ ਆ ਰਿਹਾ ਹੈ, ਜਿਸ 'ਤੇ ਕਾਰਵਾਈ ਕਰਦਿਆਂ ਤਰਨਤਾਰਨ ਜ਼ਿਲ੍ਹੇ ਦੀਆਂ ਪੁਲਿਸ ਟੀਮਾਂ ਨੇ ਤੁਰੰਤ ਜਾਲ ਵਿਛਾਇਆ ਅਤੇ ਜਦੋਂ ਉਹ ਆਪਣੇ ਮੋਟਰਸਾਈਕਲ 'ਤੇ ਜਾ ਰਿਹਾ ਸੀ, ਤਾਂ ਉਸ ਨੂੰ ਮੌਕੇ ‘ਤੇ ਹੀ ਗ੍ਰਿਫ਼ਤਾਰ ਕਰ ਲਿਆ। ਉਹਨਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਉਸਦਾ ਪਲੈਟੀਨਾ ਮੋਟਰਸਾਈਕਲ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਉਸਦੇ ਕਬਜ਼ੇ ਵਿੱਚੋਂ ਬੈਗ ਬਰਾਮਦ ਕੀਤਾ ਹੈ ਜਿਸ ਵਿੱਚ ਸੱਤ .32 ਬੋਰ ਅਤੇ ਤਿੰਨ .30 ਬੋਰ ਸਮੇਤ 10 ਪਿਸਤੌਲਾਂ ਸਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਤਰਨਤਾਰਨ ਗੁਰਮੀਤ ਸਿੰਘ ਚੌਹਾਨ ਨੇ ਦੱਸਿਆ ਕਿ ਮੁਲਜ਼ਮ ਗੁਰਭੇਜ ਭੇਜਾ ਨੇ ਆਪਣੇ ਇੱਕ ਹੋਰ ਸਾਥੀ ਸੁਖਦੀਪ ਸਿੰਘ ਉਰਫ਼ ਸੁੱਖ ਜੋ ਕਿ ਇਸ ਵੇਲੇ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿੱਚ ਬੰਦ ਹੈ, ਨਾਲ ਮਿਲ ਕੇ ਲੰਡਾ ਅਤੇ ਸੱਤਾ ਦੀਆਂ ਹਦਾਇਤਾਂ 'ਤੇ ਅਸਲਾ ਪ੍ਰਾਪਤ ਕਰਨ ਅਤੇ ਸੂਬੇ ਵਿੱਚ ਕਤਲਾਂ ਸਮੇਤ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚੀ ਸੀ।

ਇਹ ਵੀ ਪੜ੍ਹੋ : Gurdaspur News: ਗੁਰਦਾਸਪੁਰ ਦੇ ਕਸਬਾ ਸ੍ਰੀ ਹਰਗੋਬਿੰਦਪੁਰ ਦੇ ਕੋਕਲੀ ਮਹੱਲੇ ਦੇ ਰਹਿਣ ਵਾਲੇ ਨਹਿਗ ਸਿੰਘ ਨੇ ਕੀਤੀ ਗੁਟਕਾ ਸਾਹਿਬ ਦੀ ਬੇਅਦਬੀ

ਉਹਨਾਂ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਮੁਲਜ਼ਮ ਭੇਜਾ ਨੂੰ ਪੈਸਿਆਂ ਦੀ ਸਖ਼ਤ ਲੋੜ ਸੀ ਅਤੇ ਗੈਂਗਸਟਰਾਂ ਵੱਲੋਂ ਉਸ ਨੂੰ ਕੰਮ ਦੇਣ ਦਾ ਲਾਲਚ ਦਿੱਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਭੇਜਾ ਗੈਂਗਸਟਰ ਯਾਦਵਿੰਦਰ ਯਾਦਾ ਅਤੇ ਜਰਮਨੀ ਆਧਾਰਤ ਬਾਗੀ ਸਿੰਘ ਦੇ ਸੰਪਰਕ ਵਿੱਚ ਸੀ। ਉਨ੍ਹਾਂ ਅੱਗੇ ਕਿਹਾ ਕਿ ਦੋਵਾਂ ਵਿਅਕਤੀਆਂ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਇਸ ਸਬੰਧੀ ਐਫ.ਆਈ.ਆਰ ਨੰ. 114 ਮਿਤੀ 04.05.2023 ਨੂੰ ਅਸਲਾ ਐਕਟ ਦੀਆਂ ਧਾਰਾਵਾਂ 25(6) ਅਤੇ 25(7) ਅਤੇ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀਆਂ ਧਾਰਾਵਾਂ 387 ਅਤੇ 120-ਬੀ ਤਹਿਤ ਥਾਣਾ ਸਿਟੀ ਤਰਨਤਾਰਨ ਵਿਖੇ ਕੇਸ ਦਰਜ ਕੀਤਾ ਗਿਆ ਹੈ। (ਪ੍ਰੈੱਸ ਨੋਟ)

ETV Bharat Logo

Copyright © 2024 Ushodaya Enterprises Pvt. Ltd., All Rights Reserved.