ਚੰਡੀਗੜ੍ਹ: ਮੋਹਾਲੀ ਪੁਲਿਸ ਨੂੰ ਕਤਲ ਮਾਮਲੇ ਵਿੱਚ ਗੈਂਗਸਟਰ ਅਨਿਲ ਬਿਸ਼ਨੋਈ ਦੀ ਤਲਾਸ਼ ਵੱਡੇ ਲੰਮੇਂ ਸਮੇਂ ਤੋਂ ਸੀ। ਇਸ ਦੌਰਾਨ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਜੱਗੂ ਭਗਵਾਨਪੁਰੀਆ ਗੈਂਗ ਨਾਲ ਸਬੰਧਿਤ ਇਹ ਗੈਂਗਸਟਰ, ਅਨਿਲ ਬਿਸ਼ਨੋਈ ਮੋਹਾਲੀ ਵਿੱਚ ਲੁਕਿਆ ਬੈਠਾ ਹੈ। ਇਸ ਤੋਂ ਬਾਅਦ ਪੁਲਿਸ ਪਾਰਟੀ ਨੇ ਵੱਖ-ਵੱਖ ਟੀਮਾਂ ਬਣਾ ਕੇ ਗੈਂਗਸਟਰ ਨੂੰ ਕਾਬੂ ਕਰਨ ਲਈ ਕਾਰਵਾਈ ਵਿੱਢੀ।
ਪੁਲਿਸ ਅਤੇ ਗੈਂਗਸਟਰ ਵਿਚਾਲੇ ਮੁਕਾਬਲਾ: ਪੁਲਿਸ ਮੁਤਾਬਿਕ ਗੈਂਗਸਟਰ ਦੀ ਲੋਕੇਸ਼ਨ ਸਬੰਧੀ ਸੂਚਨਾ ਮਿਲਦੇ ਹੀ ਉਨ੍ਹਾਂ ਨੇ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ। ਮੌਕੇ 'ਤੇ ਮੌਜੂਦ ਪੁਲਿਸ ਟੀਮ ਨੇ ਜਦੋਂ ਅਨਿਲ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਤਾਂ ਉਸ ਨੇ ਸਾਹਮਣੇ ਤੋਂ ਫਾਇਰਿੰਗ ਸ਼ੁਰੂ ਕਰ ਦਿੱਤੀ। ਅਜਿਹੇ 'ਚ ਪੁਲਿਸ ਨੂੰ ਵੀ ਜਵਾਬੀ ਕਾਰਵਾਈ ਕਰਨੀ ਪਈ।ਇਸ ਦੌਰਾਨ ਗੈਂਗਸਟਰ ਅਨਿਲ ਬਿਸ਼ਨੋਈ ਦੇ ਪੈਰ ਵਿੱਚ ਗੋਲੀ ਲੱਗੀ। ਉਸ ਨੂੰ ਇਲਾਜ ਲਈ ਮੁਹਾਲੀ ਦੇ ਫੇਜ਼ 6 ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਅਨਿਲ ਬਿਸ਼ਨੋਈ ਪੰਜਾਬ ਦੇ ਬਦਨਾਮ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਗੈਂਗ ਨਾਲ ਜੁੜਿਆ ਹੋਇਆ ਹੈ ਅਤੇ ਹਰਿਆਣਾ ਦੇ ਸਿਰਸਾ ਜ਼ਿਲ੍ਹੇ ਦੇ ਡੱਬਵਾਲੀ ਦਾ ਰਹਿਣ ਵਾਲਾ ਹੈ।
ਸਾਥੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ: ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੌਕੇ 'ਤੇ ਗੈਂਗਸਟਰ ਕੋਲੋਂ ਇੱਕ ਪਿਸਤੌਲ ਬਰਾਮਦ ਕੀਤਾ ਗਿਆ ਹੈ। ਗੈਂਗਸਟਰ ਦੀ ਨਿਸ਼ਾਨੇਦੇਹੀ ਦੇ ਅਧਾਰ ਉੱਤੇ ਪੁਲਿਸ ਨੇ ਤਿੰਨ ਹੋਰ ਹਥਿਆਰ ਬਰਾਮਦ ਕੀਤੇ ਹਨ। ਪੁਲਿਸ ਮੁਤਾਬਿਕ ਉਸ ਦਾ ਇੱਕ ਹੋਰ ਸਾਥੀ ਉਸ ਨੂੰ ਮਿਲਣ ਲਈ ਆਉਣਾ ਵਾਲਾ ਸੀ ਪਰ ਐਨਕਾਊਂਟਰ ਦੀ ਸੂਚਨਾ ਮਿਲਣ ਤੋਂ ਬਾਅਦ ਉਹ ਨਹੀਂ ਆਇਆ। ਪੁਲਿਸ ਕੋਲ ਇਸ ਮੁਲਜ਼ਮ ਬਾਰੇ ਵੀ ਜਾਣਕਾਰੀ ਹੈ ਅਤੇ ਜਲਦੀ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਪੁਲਿਸ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਕਈ ਥਾਵਾਂ ’ਤੇ ਛਾਪੇਮਾਰੀ ਕਰ ਰਹੀ ਹੈ।
- Punjab School and Office Time Today: ਰੱਖੜੀ ਦੇ ਤਿਉਹਾਰ 'ਤੇ ਪੰਜਾਬ ਸਰਕਾਰ ਵੱਲੋਂ ਸਕੂਲਾਂ ਅਤੇ ਦਫ਼ਤਰਾਂ ਦਾ ਬਦਲਿਆ ਗਿਆ ਸਮਾਂ, ਦੋ ਘੰਟੇ ਦੇਰੀ ਨਾਲ ਪਹੁੰਚਣ ਦੀ ਛੋਟ
- Punjab DGP On Drugs: ਡੀਜੀਪੀ ਪੰਜਾਬ ਨੇ ਨਸ਼ਿਆਂ ਉੱਤੇ ਨੱਥ ਪਾਉਣ ਲਈ ਕੀਤੀ ਸਮੀਖਿਆ ਮੀਟਿੰਗ, ਨਸ਼ੇ ਦੀ ਚੇਨ ਤੋੜਨ ਲਈ ਫੀਲਡ ਅਫਸਰਾਂ ਨੂੰ ਦਿੱਤੇ ਹੁਕਮ
- 'Khedan Watan Punjab diyan' ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਦੂਜੇ ਸੀਜ਼ਨ ਦਾ ਸ਼ਾਨਦਾਰ ਆਗਾਜ਼, ਸੀਐਮ ਮਾਨ ਨੇ ਕੀਤੀ ਖੇਡਾਂ ਦੀ ਰਸਮੀ ਸ਼ੁਰੂਆਤ
ਦੱਸ ਦਈਏ ਬੀਤੇ ਦਿਨ ਵੀ ਪੁਲਿਸ ਨਾਲ ਮੁਕਾਬਲੇ ਦਾ ਮਾਮਲਾ ਸਾਹਮਣੇ ਆਇਆ ਸੀ। ਬਿਆਸ ਨਜ਼ਦੀਕ ਐੱਸਟੀਐੱਫ ਨੇ ਜਦੋਂ ਗੁਪਤ ਸੂਚਨਾ ਦੇ ਅਧਾਰ ਉੱਤੇ ਇੱਕ ਨਸ਼ਾ ਤਸਕਰ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਇਸ ਦੌਰਾਨ ਤਸਕਰ ਨੇ ਬਚਣ ਲਈ ਮੁਲਾਜ਼ਮਾਂ ਉੱਤੇ ਫਾਇਰਿੰਗ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ ਦਾਗੀ ਗਈ, ਗੋਲ਼ੀ ਨਸ਼ਾ ਤਸਕਰ ਦੀ ਲੱਤ ਵਿੱਚ ਲੱਗੀ ਅਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।