ETV Bharat / state

ਮੁੱਖ ਮੰਤਰੀ ਭਗਵੰਤ ਮਾਨ ਹੜ੍ਹ ਪੀੜਤਾਂ ਲਈ 71 ਕਰੋੜ 50 ਲੱਖ ਰੁਪਏ ਹੋਰ ਕਰਨਗੇ ਜਾਰੀ, ਮ੍ਰਿਤਕਾਂ ਦਾ ਵਾਰਿਸਾਂ ਨੂੰ ਰਾਹਤ ਫੰਡ 'ਚੋਂ ਰਾਸ਼ੀ ਜਾਰੀ ਕਰਨ ਦੇ ਨਿਰਦੇਸ਼ - ਹੜ੍ਹਾਂ ਨੂੰ ਲੈ ਕੇ ਸਰਕਾਰ ਦਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹੜ੍ਹ ਪੀੜਤਾਂ ਲਈ 71 ਕਰੋੋੜ 50 ਲੱਖ ਰੁਪਏ ਜਾਰੀ ਕਰ ਰਹੇ ਹਨ। ਇਸ ਤੋਂ ਇਲਾਵਾ ਹੜ੍ਹ ਕਾਰਨ ਜਾਨ ਗਵਾਉਣ ਵਾਲਿਆਂ ਦੇ ਵਾਰਿਸਾਂ ਨੂੰ ਵੀ ਮੁਆਵਜਾ ਮਿਲੇਗਾ।

More money will be released for flood affected areas
ਮੁੱਖ ਮੰਤਰੀ ਭਗਵੰਤ ਮਾਨ ਹੜ੍ਹ ਪੀੜਤਾਂ ਲਈ 71 ਕਰੋੜ 50 ਲੱਖ ਰੁਪਏ ਹੋਰ ਕਰਨਗੇ ਜਾਰੀ, ਮ੍ਰਿਤਕਾਂ ਦਾ ਵਾਰਿਸਾਂ ਨੂੰ ਰਾਹਤ ਫੰਡ 'ਚੋਂ ਰਾਸ਼ੀ ਜਾਰੀ ਕਰਨ ਦੇ ਨਿਰਦੇਸ਼
author img

By

Published : Jul 12, 2023, 5:19 PM IST

ਚੰਡੀਗੜ੍ਹ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਇਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਹੈ ਕਿ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਕਰਨ ਵਿਚ ਕੋਈ ਕਸਰ ਨਾ ਛੱਡੀ ਜਾਵੇ। ਉਨ੍ਹਾਂ ਕਿਹਾ ਕਿ ਇਸ ਆਫਤ ਦੀ ਘੜੀ ਨਾਲ ਨਜਿੱਠਣ ਲਈ ਸੂਬਾ ਸਰਕਾਰ ਕੋਲ ਪੈਸੇ ਦੀ ਕੋਈ ਕਮੀ ਨਹੀਂ ਹੈ ਅਤੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ 33 ਕਰੋੜ 50 ਲੱਖ ਰੁਪਏ ਅਗੇਤੇ ਰਾਹਤ ਕਾਰਜਾਂ ਲਈ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜਲਦ ਹੀ 71ਕਰੋੜ 50 ਲੱਖ ਰੁਪਏ ਦੀ ਹੋਰ ਰਾਸ਼ੀ ਜਾਰੀ ਕਰਨਗੇ ਤਾਂ ਜੋ ਹੜ੍ਹ ਪ੍ਰਭਾਵਿਤਾਂ ਦੀ ਹਰ ਤਰ੍ਹਾਂ ਦੀ ਮਦਦ ਕੀਤੀ ਜਾ ਸਕੇ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਹਦਾਇਤਾਂ ਬਾਬਤ ਡਿਪਟੀ ਕਮਿਸ਼ਨਰਾਂ ਨੂੰ ਜਾਣੂੰ ਕਰਵਾਉਂਦਿਆਂ ਜਿੰਪਾ ਨੇ ਨਿਰਦੇਸ਼ ਦਿੱਤੇ ਕਿ ਹੜ੍ਹ ਪ੍ਰਭਾਵਿਤਾਂ ਤੱਕ ਰਾਸ਼ਣ ਅਤੇ ਦਵਾਈਆਂ ਪੁੱਜਦੀਆਂ ਕੀਤੀਆਂ ਜਾਣ ਤਾਂ ਜੋ ਕੋਈ ਵੀ ਵਿਅਕਤੀ ਇਨ੍ਹਾਂ ਜ਼ਰੂਰੀ ਵਸਤਾਂ ਤੋਂ ਵਿਹੂਣਾ ਨਾ ਹੋਵੇ। ਉਨ੍ਹਾਂ ਕਿਹਾ ਕਿ ਇਸ ਸਮੇਂ ਹਰੇਕ ਮਨੁੱਖ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਪਹਿਲ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਹੜ੍ਹਾਂ ਦੌਰਾਨ ਜੇਕਰ ਕਿਸੇ ਵੀ ਵਿਅਕਤੀ ਦੀ ਮੌਤ ਹੋ ਜਾਂਦੀ ਹੈ ਤਾਂ ਉਸ ਦੇ ਪਰਿਵਾਰ ਨੂੰ ਤੁਰੰਤ 4 ਲੱਖ ਰੁਪਏ ਦੀ ਮੁਆਵਜ਼ਾਂ ਰਾਸ਼ੀ ਦਿੱਤੀ ਜਾਵੇ।

ਮੀਟਿੰਗ ਵਿਚ ਵੀਡੀਓ ਕਾਨਰੰਸਿੰਗ ਰਾਹੀਂ ਜੁੜੇ ਡਿਪਟੀ ਕਮਿਸ਼ਨਰਾਂ ਨੂੰ ਸੰਬੋਧਨ ਕਰਦਿਆਂ ਆਫਤ ਪ੍ਰਬੰਧਨ ਮੰਤਰੀ ਨੇ ਕਿਹਾ ਕਿ ਖਸਤਾ ਹਾਲਤ ਘਰਾਂ ਦੀ ਪਛਾਣ ਕਰਕੇ ਲੋਕਾਂ ਨੂੰ ਸੁਰੱਖਿਅਤ ਥਾਂਵਾਂ ‘ਤੇ ਪਹੁੰਚਾਇਆ ਜਾਵੇ ਤਾਂ ਜੋ ਕਿਸੇ ਦਾ ਜਾਨੀ ਨੁਕਸਾਨ ਨਾ ਹੋਵੇ। ਉਨ੍ਹਾਂ ਕਿਹਾ ਕਿ ਸੰਕਟ ਦੀ ਇਸ ਘੜੀ ਵਿਚ ਅਸੀਂ ਹਰ ਉਸ ਵਿਅਕਤੀ ਤੱਕ ਪਹੁੰਚ ਕਰਨੀ ਹੈ ਜੋ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਹਰ ਕਿਸਮ ਦੀ ਸਹਾਇਤਾ ਕਰਨੀ ਪੰਜਾਬ ਸਰਕਾਰ ਦੀ ਪਹਿਲ ਹੈ।

ਜਿੰਪਾ ਨੇ ਖਾਸ ਤੌਰ ‘ਤੇ ਪਸ਼ੂਆਂ ਨੂੰ ਬਚਾਉਣ ਲਈ, ਉਨ੍ਹਾਂ ਦੇ ਚਾਰੇ ਦਾ ਪ੍ਰਬੰਧ ਕਰਨ ਲਈ ਤੇ ਜ਼ਰੂਰੀ ਦਵਾਈਆਂ ਪੁੱਜਦੀਆਂ ਕਰਨ ਲਈ ਡਿਪਟੀ ਕਮਿਸ਼ਨਰਾਂ ਨੂੰ ਪ੍ਰੇਰਿਤ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰਾਂ ਵੱਲੋਂ ਹੜ੍ਹਾਂ ਨਾਲ ਨਜਿੱਠਣ ਲਈ ਜੋ ਵੀ ਮੰਗ ਰੱਖੀ ਗਈ ਉਸ ਨੂੰ ਪੂਰਾ ਕਰਨ ਲਈ ਜਿੰਪਾ ਨੇ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ। ਕੁਝ ਜ਼ਿਲ੍ਹਿਆਂ ਨੇ ਐਨਡੀਆਰਐਫ/ਐਸਡੀਆਰਐਫ ਟੀਮਾਂ ਦੀ ਮੰਗ ਕੀਤੀ ਜੋ ਮੌਕੇ ਉੱਤੇ ਹੀ ਮੰਨ ਲਈ ਗਈ।

ETV Bharat Logo

Copyright © 2025 Ushodaya Enterprises Pvt. Ltd., All Rights Reserved.