ਹੈਦਰਾਬਾਦ ਡੈਸਕ: ਪਰਕਾਸ਼ ਸਿੰਘ ਬਾਦਲ ਨੇ ਮੰਗਲਵਾਰ ਨੂੰ 95 ਸਾਲ ਦੀ ਉਮਰ ਵਿੱਚ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖਰੀ ਸਾਹ ਲਏ। ਉਨ੍ਹਾਂ ਦੇ ਦੇਹਾਂਤ ਤੋਂ ਬਾਅਦ ਸਿਆਸੀ ਗਲਿਆਰੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਹਰ ਕੋਈ ਉਨ੍ਹਾਂ ਦੇ ਨਰਮ ਸੁਭਾਅ ਨੂੰ ਯਾਦ ਕਰ ਰਿਹਾ ਹੈ। ਇਸ ਮੌਕੇ ਜਿੱਥੇ ਆਮ ਆਦਮੀ ਪਾਰਟੀ ਤੇ ਕਾਂਗਰਸ ਦੀ ਲੀਡਰਸ਼ਿਪ ਪਹੁੰਚੀ, ਉੱਥੇ ਹੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਚੰਡੀਗੜ੍ਹ ਵਿਖੇ ਅਕਾਲੀ ਦਲ ਦੇ ਦਫ਼ਤਰ ਵਿੱਚ ਪਹੁੰਚੇ ਅਤੇ ਮਰਹੂਮ ਪਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨ ਕਰਦੇ ਹੋਏ, ਉਨ੍ਹਾਂ ਅੱਗੇ ਨਤਮਸਤਕ ਹੋਏ।
ਸੀਐਮ ਮਾਨ ਨੇ ਜਤਾਇਆ ਦੁੱਖ: ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਵਿਚਾਰਕ ਤੌਰ ਤੇ ਮਤਭੇਦ ਬੇਸ਼ਕ ਹੋ ਸਕਦੇ ਹਨ, ਪਰ ਸਰੀਰਕ ਤੌਰ ਉੱਤੇ ਜਹਾਨੋ ਚਲੇ ਜਾਣਾ ਹਰ ਕਿਸੇ ਲਈ ਦੁਖਦਾਈ ਹੁੰਦਾ ਹੈ। ਪ੍ਰਮਾਤਮਾ ਉਨ੍ਹਾਂ ਦੀ ਵਿਛੜੀ ਰੂਹ ਨੂੰ ਅਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ।
ਮੁਸਲਿਮ ਭਾਈਚਾਰੇ 'ਚ ਸੋਗ: ਪਰਕਾਸ਼ ਸਿੰਘ ਬਾਦਲ ਦੇ ਦੇਹਾਂਤ ਮੌਕੇ ਮੁਕਤਸਰ ਵਿਖੇ ਮੁਸਲਿਮ ਭਾਈਚਾਰੇ ਨੇ ਵੀ ਦੁਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਨਾ ਪੂਰਾ ਹੋਣ ਵਾਲਾ ਘਾਟਾ ਹੈ। ਪਰਕਾਸ਼ ਸਿੰਘ ਬਾਦਲ ਨੇ ਉਨ੍ਹਾਂ ਨੂੰ ਹਮੇਸ਼ਾ ਮਾਣ ਬਖ਼ਸ਼ਿਆ ਹੈ। ਜਦੋਂ ਤੋਂ ਅਸੀਂ ਉਨ੍ਹਾਂ ਦੇ ਦੇਹਾਂਤ ਦੀ ਖਬਰ ਸੁਣੀ ਹੈ, ਸਾਡੇ ਸਾਰੇ ਭਾਈਚਾਰੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਫੱਤਨਵਾਲਾ ਪਰਿਵਾਰ ਨਾਲ ਡੂੰਘਾ ਸਬੰਧ: ਜਦੋਂ ਵੀ ਸੰਗਤ ਦਰਸ਼ਨ ਕਰਨ ਲਈ ਪਰਕਾਸ਼ ਸਿੰਘ ਬਾਦਲ ਮੁਕਤਸਰ ਆਉਂਦੇ ਸੀ, ਤਾਂ ਅਕਸਰ ਹੀ ਇਕ ਘਰ ਵਿੱਚ ਠਹਿਰਦੇ ਹੁੰਦੇ ਸੀ। ਇਹ ਫੱਤਨਵਾਲਾ ਪਰਿਵਾਰ ਦਾ ਘਰ ਹੈ, ਜਿਨ੍ਹਾਂ ਨਾਲ ਪਰਕਾਸ਼ ਸਿੰਘ ਬਾਦਲ ਦਾ ਡੂੰਘਾ ਸਬੰਧ ਰਿਹਾ ਹੈ। ਗੱਲ ਕਰਦਿਆਂ ਜਗਜੀਤ ਸਿੰਘ ਹਨੀ ਫੱਤਨਵਾਨਾ ਨੇ ਕਿਹਾ ਕਿ ਉਨ੍ਹਾਂ ਦੇ ਜਾਣ ਨਾਲ ਬਹੁਤ ਵੱਡਾ ਘਾਟਾ ਪਿਆ ਹੈ। ਪੂਰੇ ਮੁਕਤਸਰ ਵਿੱਚ ਸੋਗ ਦੀ ਲਹਿਰ ਹੈ।
ਪਹਿਲੀ ਵਾਰ ਪਿੰਡ ਬਾਦਲ ਦੇ ਸਰਪੰਚ ਚੁਣੇ ਗਏ : ਪ੍ਰਕਾਸ਼ ਸਿੰਘ ਬਾਦਲ ਪਹਿਲੀ ਵਾਰ ਪਿੰਡ ਬਾਦਲ ਦੇ ਸਰਪੰਚ ਚੁਣੇ ਗਏ ਹਨ। ਉਦੋਂ ਉਸ ਦੀ ਉਮਰ ਸਿਰਫ਼ 20 ਸਾਲ ਸੀ। ਫਿਰ ਬਾਦਲ ਤੋਂ ਉਨ੍ਹਾਂ ਲਈ ਅਗਲਾ ਪੜਾਅ ਲੰਬੀ ਆਇਆ। ਸਰਪੰਚ ਚੁਣੇ ਜਾਣ ਤੋਂ ਕੁਝ ਸਮੇਂ ਬਾਅਦ ਹੀ ਲੰਬੀ ਬਲਾਕ ਕਮੇਟੀ ਦਾ ਪ੍ਰਧਾਨ ਚੁਣ ਲਿਆ ਗਿਆ। ਬਾਦਲ ਵਾਂਗ ਪ੍ਰਕਾਸ਼ ਸਿੰਘ ਲੰਬੀ ਨੂੰ ਸਦਾ ਲਈ ਆਪਣੇ ਨਾਲ ਜੋੜ ਲਿਆ। ਪਹਿਲੀ ਵਾਰ ਉਨ੍ਹਾਂ ਨੇ 1957 ਤੋਂ 2017 ਤੱਕ 10 ਵਾਰ ਪੰਜਾਬ ਵਿਧਾਨ ਸਭਾ ਵਿੱਚ ਲੰਬੀ ਤੋਂ ਨੁਮਾਇੰਦਗੀ ਕੀਤੀ, ਪਰ 94 ਸਾਲ ਦੀ ਉਮਰ ਵਿੱਚ ਉਨ੍ਹਾਂ ਨੂੰ ਪਿਛਲੀਆਂ ਚੋਣਾਂ ਦੌਰਾਨ ਹਾਰ ਦਾ ਸਾਹਮਣਾ ਕਰਨਾ ਪਿਆ।
ਸਭ ਤੋਂ ਛੋਟੀ ਉਮਰ ਦਾ ਮੁੱਖ ਮੰਤਰੀ ਅਤੇ ਸਭ ਤੋਂ ਲੰਬੀ ਸਿਆਸੀ ਪਾਰੀ: ਸਭ ਤੋਂ ਛੋਟੀ ਉਮਰ ਦੇ ਮੁੱਖ ਮੰਤਰੀ ਅਤੇ ਸਿਆਸਤ ਨੂੰ ਅਲਵਿਦਾ ਕਹਿਣ ਵਾਲੇ ਸਭ ਤੋਂ ਵੱਡੀ ਉਮਰ ਦੇ ਦੋਵੇਂ ਪ੍ਰਾਪਤੀਆਂ ਪ੍ਰਕਾਸ਼ ਸਿੰਘ ਬਾਦਲ ਦੇ ਨਾਮ ਹਨ। ਪ੍ਰਕਾਸ਼ ਸਿੰਘ ਬਾਦਲ ਮਾਰਚ 1970 ਵਿੱਚ ਪਹਿਲੀ ਵਾਰ ਪੰਜਾਬ ਦੇ ਮੁੱਖ ਮੰਤਰੀ ਬਣੇ। ਉਹ ਉਸ ਸਮੇਂ ਦੇ ਸਭ ਤੋਂ ਨੌਜਵਾਨ ਮੁੱਖ ਮੰਤਰੀ ਸਨ, ਜਿਨ੍ਹਾਂ ਨੇ ਸਿਰਫ਼ 43 ਸਾਲ ਦੀ ਉਮਰ ਵਿੱਚ ਇਹ ਅਹੁਦਾ ਸੰਭਾਲਿਆ ਸੀ। 1970 ਵਿੱਚ, ਉਸਨੇ ਲਗਭਗ ਇੱਕ ਚੌਥਾਈ ਸਾਲ ਭਾਜਪਾ-ਅਕਾਲੀ ਦਲ ਦੀ ਸਰਕਾਰ ਚਲਾਈ। 94 ਸਾਲ ਦੀ ਉਮਰ ਵਿੱਚ ਉਹ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਚੋਣ ਮੈਦਾਨ ਵਿੱਚ ਉਤਰੇ ਸਨ। ਇਸ ਉਮਰ ਵਿੱਚ ਉਨ੍ਹਾਂ ਨੂੰ ਆਪਣੇ ਸਿਆਸੀ ਸਫ਼ਰ ਦੀ ਪਹਿਲੀ ਹਾਰ ਮਿਲੀ ਅਤੇ ਉਨ੍ਹਾਂ ਨੇ ਪਿਛਲੇ ਸਾਲ ਹੀ ਸਿਆਸੀ ਸਫ਼ਰ ਨੂੰ ਅਲਵਿਦਾ ਕਹਿ ਦਿੱਤਾ।
ਇਹ ਵੀ ਪੜ੍ਹੋ: Parkash Singh Badal: ਰਸੂਖਦਾਰ ਸੀ ਪਰਕਾਸ਼ ਸਿੰਘ ਬਾਦਲ ਦਾ ਸਿਆਸੀ ਕੱਦ, ਕਹਿੰਦੇ ਕਹਾਉਂਦੇ ਲੀਡਰ ਵੀ ਝਕਾਉਂਦੇ ਸੀ ਬਾਦਲ ਅੱਗੇ ਸਿਰ