ETV Bharat / state

ਲੌਕਡਾਊਨ: ਸੂਬੇ 'ਚ ਵੀਕੈਂਡ ਅਤੇ ਛੁੱਟੀਆਂ ਦੌਰਾਨ ਹੋਵੇਗੀ ਸਖ਼ਤਾਈ - Chief Minister Amarinder Singh

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਹਫਤੇ ਦੇ ਆਖਰੀ ਦਿਨਾਂ ਅਤੇ ਜਨਤਕ ਛੁੱਟੀ ਵਾਲੇ ਦਿਨਾਂ ਵਿੱਚ ਸਖ਼ਤੀ ਦੇ ਹੁਕਮ ਦਿੰਦਿਆਂ ਸਿਰਫ ਈ-ਪਾਸ ਧਾਰਕਾਂ ਨੂੰ ਹੀ ਆਉਣ-ਜਾਣ ਦੀ ਆਗਿਆ ਦੇਣ ਦਾ ਫੈਸਲਾ ਕੀਤਾ ਹੈ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ
author img

By

Published : Jun 11, 2020, 8:14 PM IST

Updated : Jun 11, 2020, 11:27 PM IST

ਚੰਡੀਗੜ੍ਹ: ਕੋਰੋਨਾ ਦੇ ਸਮੂਹਿਕ ਫੈਲਾਅ ਦੇ ਖਤਰੇ ਦੇ ਡਰੋਂ ਅਤੇ ਮਾਹਿਰਾਂ ਵੱਲੋਂ ਇਸ ਮਹਾਂਮਾਰੀ ਦਾ ਸਿਖਰ ਹਾਲੇ ਦੋ ਮਹੀਨਿਆਂ ਬਾਅਦ ਆਉਣ ਦੇ ਸੰਕੇਤਾਂ ਦੇ ਖਦਸ਼ਿਆਂ ਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਹਫਤੇ ਦੇ ਆਖਰੀ ਦਿਨਾਂ ਅਤੇ ਜਨਤਕ ਛੁੱਟੀ ਵਾਲੇ ਦਿਨਾਂ ਵਿੱਚ ਸਖ਼ਤੀ ਦੇ ਹੁਕਮ ਦਿੰਦਿਆਂ ਸਿਰਫ ਈ-ਪਾਸ ਧਾਰਕਾਂ ਨੂੰ ਹੀ ਆਉਣ-ਜਾਣ ਦੀ ਆਗਿਆ ਦੇਣ ਦਾ ਫੈਸਲਾ ਕੀਤਾ ਹੈ।

  • To prevent community spread of #Covid19 in Punjab, in today's review meeting we have decided to
    1 - Have restricted movement over weekend & holidays. Industries will be exempted.
    2 - Stronger vigilance on people coming from other states with strict home quarantine for all. (1/2) pic.twitter.com/Qv9TA5VanL

    — Capt.Amarinder Singh (@capt_amarinder) June 11, 2020 " class="align-text-top noRightClick twitterSection" data=" ">

ਕੋਵਿਡ ਦੀ ਸਥਿਤੀ ਦਾ ਜਾਇਜ਼ਾ ਲੈਣ ਅਤੇ ਇਸ ਦੇ ਅੱਗੇ ਫੈਲਾਅ ਨੂੰ ਰੋਕਣ ਲਈ ਸੂਬੇ ਦੀ ਤਿਆਰੀਆਂ ਸਬੰਧੀ ਸੱਦੀ ਵੀਡਿਓ ਕਾਨਫਰੰਸ ਮੀਟਿੰਗ ਵਿੱਚ ਮੁੱਖ ਮੰਤਰੀ ਨੇ ਨਿਰਦੇਸ਼ ਦਿੰਦਿਆਂ ਕਿਹਾ ਕਿ ਮੈਡੀਕਲ ਸਟਾਫ਼ ਅਤੇ ਜ਼ਰੂਰੀ ਸੇਵਾਵਾਂ ਮੁਹੱਈਆ ਕਰਵਾਉਣ ਵਾਲਿਆਂ ਨੂੰ ਛੱਡ ਕੇ ਬਾਕੀ ਸਾਰੇ ਨਾਗਰਿਕਾਂ ਨੂੰ ਹਫਤੇ ਦੇ ਆਖਰੀ ਦਿਨਾਂ ਅਤੇ ਛੁੱਟੀ ਵਾਲੇ ਦਿਨ ਆਉਣ-ਜਾਣ ਲਈ 'ਕੋਵਾ' ਐਪ ਤੋਂ ਈ-ਪਾਸ ਡਾਊਨਲੋਡ ਕਰਨਾ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਦਯੋਗਾਂ ਨੂੰ ਸਾਰੇ ਦਿਨਾਂ ਵਿੱਚ ਆਮ ਵਾਂਗ ਕੰਮ ਕਰਨ ਦੀ ਇਜਾਜ਼ਤ ਹੋਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਇਨ੍ਹਾਂ ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਹੁਕਮ ਦਿੰਦਿਆਂ ਕਿਹਾ ਕਿ ਵੱਡੇ ਇਕੱਠ ਹੋਣ ਤੋਂ ਰੋਕਿਆ ਜਾਵੇ।

ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਸਖ਼ਤ ਕਦਮ ਵਿਸ਼ਵ ਭਰ ਵਿੱਚ ਕੋਵਿਡ ਕੇਸਾਂ ਦੇ ਭਾਰੀ ਵਾਧੇ ਦੇ ਚੱਲਦਿਆਂ ਚੁੱਕੇ ਜਾਣੇ ਅਤਿ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਖ਼ਤ ਬੰਦਿਸ਼ਾਂ ਹੀ ਮਹਾਂਮਾਰੀ ਦੇ ਸਿਖਰ ਨੂੰ ਜਿੰਨਾ ਸੰਭਵ ਹੋਵੇ, ਉਨ੍ਹਾਂ ਟਾਲ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਵਾਇਰਸ ਨੂੰ ਰੋਕਣ ਦੀ ਅਗਾਊਂ ਦਵਾਈ ਜਾਂ ਇਲਾਜ ਨਾ ਹੋਣ ਦੀ ਸੰਭਾਵਨਾ ਨੂੰ ਦੇਖਦਿਆਂ ਸਿਰਫ ਸਖਤ਼ ਪ੍ਰੋਟੋਕੋਲ ਹੀ ਮਹਾਂਮਾਰੀ ਖ਼ਿਲਾਫ਼ ਲੜਾਈ ਦਾ ਇਕੋ-ਇਕ ਰਾਸਤਾ ਹੈ।

ਇਹ ਵੀ ਪੜੋ: ਦੁਬਈ 'ਚ ਫ਼ਸੇ 20,000 ਪੰਜਾਬੀ ਵਰਕਰ, ਸੁਖਬੀਰ ਬਾਦਲ ਨੇ ਵਿਦੇਸ਼ ਮੰਤਰੀ ਨੂੰ ਮਦਦ ਦੀ ਕੀਤੀ ਅਪੀਲ

ਇਹ ਚਿਤਾਵਨੀ ਦਿੰਦਿਆਂ ਕਿ ਮਹਾਂਮਾਰੀ ਆਉਂਦੇ ਦਿਨਾਂ ਅਤੇ ਹਫਤਿਆਂ ਵਿੱਚ ਖਤਰਨਾਕ ਰੂਪ ਧਾਰ ਸਕਦੀ ਹੈ, ਮੁੱਖ ਮੰਤਰੀ ਨੇ ਮੈਡੀਕਲ ਤੇ ਸਿਹਤ ਮਾਹਿਰਾਂ ਨੂੰ ਕਿਹਾ ਕਿ ਸਖਤ ਸ਼ਰਤਾਂ ਲਾਗੂ ਕਰਨ ਅਤੇ ਦਿੱਲੀ ਤੋਂ ਆਉਣ ਵਾਲਿਆਂ ਲਈ ਲਾਜ਼ਮੀ ਟੈਸਟ ਸਰਟੀਫਿਕੇਟ ਨੂੰ ਅਮਲ ਵਿੱਚ ਲਿਆਂਦਾ ਜਾਵੇ ਜਿੱਥੇ ਕਿ ਬਹੁਤ ਚਿੰਤਾਜਨਕ ਸਥਿਤੀ ਬਣੀ ਹੋਈ ਹੈ ਮੀਟਿੰਗ ਉਪਰੰਤ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮਾਹਿਰਾਂ ਵੱਲੋਂ ਸਮੀਖਿਆ ਕਰਨ ਤੋਂ ਬਾਅਦ ਦਿੱਲੀ ਤੋਂ ਆਉਣ ਵਾਲਿਆਂ ਸਖਤ ਰੋਕ ਲਗਾਉਣ ਦਾ ਫੈਸਲਾ ਕੀਤਾ ਗਿਆ।

Last Updated : Jun 11, 2020, 11:27 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.