ETV Bharat / state

ਚੰਡੀਗੜ੍ਹ: ਕੁੱਤੇ ਰੱਖਣ ਦੇ ਸ਼ੌਕੀਨਾਂ ਲਈ ਅਹਿਮ ਖ਼ਬਰ - law for dog lovers in Chandigarh

ਘਰਾਂ ਵਿੱਚ ਪਾਲਤੂ ਜਾਨਵਰ ਰੱਖਣ ਨੂੰ ਲੈ ਕੇ ਚੰਡੀਗੜ੍ਹ ਨਗਰ ਨਿਗਮ ਵੱਲੋਂ ਕੁਝ ਨਿਯਮ ਬਣਾਏ ਗਏ ਸਨ। ਜਿਸ ਨੂੰ ਲੈ ਕੇ ਲੋਕਾਂ ਨੇ ਆਪਣੀ ਨਰਾਜ਼ਗੀ ਜ਼ਾਹਿਰ ਕੀਤੀ ਹੈ।

ਫ਼ੋਟੋ
ਫ਼ੋਟੋ
author img

By

Published : Jul 8, 2020, 4:48 PM IST

ਚੰਡੀਗੜ੍ਹ: ਘਰਾਂ ਵਿੱਚ ਪਾਲਤੂ ਕੁੱਤੇ ਰੱਖਣ ਨੂੰ ਲੈ ਕੇ ਚੰਡੀਗੜ੍ਹ ਨਗਰ ਨਿਗਮ ਨੇ ਪਿਛਲੇ ਦਿਨੀਂ ਕਈ ਨਿਯਮ ਜਾਰੀ ਕੀਤੇ ਹਨ। ਨਗਰ ਨਿਗਮ ਵੱਲੋਂ ਜੋ ਕਾਨੂੰਨ-ਨਿਯਮ ਬਣਾਏ ਗਏ ਹਨ ਉਹ ਆਮ ਜਨਤਾ ਦੇ ਗਲੇ ਤੋਂ ਥੱਲੇ ਨਹੀਂ ਉੱਤਰ ਰਹੇ। ਨਗਰ ਨਿਗਮ ਨੇ ਪਾਲਤੂ ਕੁੱਤਿਆਂ ਦੀ ਰਜਿਸਟ੍ਰੇਸ਼ਨ ਦੀ ਫੀਸ 100 ਰੁਪਏ ਤੋਂ ਵੱਧਾ ਕੇ 500 ਰੁਪਏ ਕਰ ਦਿੱਤੀ ਹੈ ਇਸ ਦੇ ਨਾਲ ਹੀ ਜੇਕਰ ਕੁੱਤੇ ਘੁੰਮਦੇ ਫਿਰਦੇ ਗੰਦਗੀ ਫੈਲਾਉਂਦੇ ਨਜ਼ਰ ਆਏ ਤਾਂ ਉਸ ਦੇ ਲਈ 5000 ਰੁਪਏ ਜੁਰਮਾਨਾ ਵੀ ਰੱਖਿਆ ਗਿਆ ਹੈ।

ਵੇਖੋ ਵੀਡੀਓ

ਆਮ ਲੋਕ ਇਸ ਕਾਨੂੰਨ ਤੋਂ ਕਿੰਨੇ ਕੁ ਸੰਤੁਸ਼ਟ ਹਨ ਇਸ ਬਾਰੇ ਈਟੀਵੀ ਭਾਰਤ ਦੀ ਟੀਮ ਨੇ ਆਮ ਲੋਕਾਂ ਨਾਲ ਗੱਲਬਾਤ ਕੀਤੀ। ਚੰਡੀਗੜ੍ਹ ਵਾਸੀ ਅਤੇ ਕੁੱਤਾ ਪਾਲਣ ਦੇ ਸ਼ੌਕੀਨ ਰਾਜੇਸ਼ ਨੇ ਦੱਸਿਆ ਕਿ ਉਹ ਨਗਰ ਨਿਗਮ ਦੇ ਫ਼ੈਸਲੇ ਤੋਂ ਹੈਰਾਨ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਭਾਵੇਂ ਸਰਕਾਰ ਨੇ ਇਹ ਫ਼ੈਸਲਾ ਅਨੁਸ਼ਾਸਨ ਬਣਾਉਣ ਲਈ ਲਿਆ ਹੈ, ਪਰ 5000 ਰੁਪਏ ਜੁਰਮਾਨੇ ਨਾਲ ਅਨੁਸ਼ਾਸਨ ਨਹੀਂ ਰੱਖਿਆ ਜਾ ਸਕਦਾ। ਉੱਥੇ ਹੀ ਦੂਜੇ ਪਾਸੇ ਸਥਾਨਕ ਵਾਸੀ ਜੋਤੀ ਭਰਦਵਾਜ ਨੇ ਵੀ ਨਿਗਮ ਦੇ ਇਸ ਫ਼ੈਸਲੇ 'ਤੇ ਕਈ ਸਵਾਲ ਚੁੱਕੇ ਹਨ। ਜੋਤੀ ਦਾ ਕਹਿਣਾ ਹੈ ਕਿ ਨਿਗਮ ਨੇ ਪਾਲਤੂ ਜਾਨਵਰਾਂ ਲਈ ਕਾਨੂੰਨ ਤਾਂ ਬਣਾ ਦਿੱਤਾ ਪਰ ਸੜਕਾਂ 'ਤੇ ਫਿਰਦੇ ਅਵਾਰਾ ਜਾਨਵਰਾਂ ਬਾਰੇ ਨਹੀਂ ਸੋਚਿਆ ਜੋ ਅਕਸਰ ਹੀ ਗੰਦਗੀ ਫੈਲਾਉਂਦੇ ਰਹਿੰਦੇ ਹਨ। ਉਨ੍ਹਾਂ ਪਾਲਤੂ ਕੁੱਤਿਆਂ ਦੇ ਇਲਾਜ ਦੀ ਫੀਸ 'ਤੇ ਵੀ ਸਵਾਲ ਖੜ੍ਹੇ ਕੀਤੇ।

ਸਥਾਨਕ ਵਾਸੀਆਂ ਦਾ ਇਹ ਵੀ ਕਹਿਣਾ ਹੈ ਕਿ ਜੇਕਰ ਸਾਡਾ ਕੁੱਤਾ ਗੰਦਗੀ ਪਾਉਂਦਾ ਹੈ ਤਾਂ ਇਹ ਸਾਡੀ ਜ਼ਿੰਮੇਵਾਰੀ ਹੋਵੇਗੀ, ਪਰ ਜੇਕਰ ਕੋਈ ਆਵਾਰਾ ਕੁੱਤਾ ਗੰਦਗੀ ਪਾਵੇਗਾ ਤਾਂ ਉਸ ਦਾ ਚਲਾਨ ਕੌਣ ਭਰੇਗਾ।

ਸੀਨੀਅਰ ਡਿਪਟੀ ਮੇਅਰ ਰਵੀਕਾਂਤ ਸ਼ਰਮਾ ਦਾ ਕਹਿਣਾ ਹੈ ਕਿ ਲੋਕਾਂ ਨੂੰ ਅਨੁਸ਼ਾਸਨ 'ਚ ਰੱਖਣ ਲਈ ਇਹ ਕਾਨੂੰਨ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਲੋਕ ਕਾਨੂੰਨ ਸਖ਼ਤ ਹੋਣ 'ਤੇ ਹੀ ਉਸ ਦੀ ਪਾਲਣਾ ਕਰਦੇ ਹਨ ਜਿਸ ਕਾਰਨ ਨਿਗਮ ਵੱਲੋਂ ਇਹ ਫ਼ੈਸਲਾ ਲਿਆ ਗਿਆ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.